Bible Languages

Indian Language Bible Word Collections

Bible Versions

Books

2 Timothy Chapters

2 Timothy 4 Verses

Bible Versions

Books

2 Timothy Chapters

2 Timothy 4 Verses

1 ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ ਜਿਹੜਾ ਜੀਉਂਦਿਆਂ ਅਤੇ ਮੋਇਆਂ ਦਾ ਨਿਆਉਂ ਕਰੇਗਾ ਗਵਾਹ ਕਰ ਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਤੈਨੂੰ ਤਗੀਦ ਕਰਦਾ ਹਾਂ
2 ਭਈ ਤੂੰ ਬਚਨ ਦਾ ਪਰਚਾਰ ਕਰ । ਵੇਲੇ ਕੁਵੇਲੇ ਉਸ ਵਿੱਚ ਲੱਗਿਆ ਰਹੁ । ਪੂਰੀ ਧੀਰਜ ਅਤੇ ਸਿੱਖਿਆ ਨਾਲ ਝਿੜਕ ਦਿਹ, ਤਾੜਨਾ ਅਤੇ ਤਗੀਦ ਕਰ
3 ਕਿਉਂ ਜੋ ਉਹ ਸਮਾ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ ਪਰ ਕੰਨਾਂ ਦੀ ਜਲੂਨ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਢੇਰ ਸਾਰੇ ਗੁਰੂ ਧਾਰਨਗੇ
4 ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਫਿਰਨਗੇ
5 ਪਰ ਤੂੰ ਸਭਨੀਂ ਗੱਲੀਂ ਸੁਚੇਤ ਰਹੀਂ, ਦੁਖ ਝੱਲੀਂ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਿਆਂ ਕਰੀਂ
6 ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰੇ ਕੂਚ ਦਾ ਨਗਾਰਾ ਵੱਜਣ ਲੱਗਾ ਹੈ
7 ਮੈ ਅੱਛੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਮੁਕਾ ਛੱਡੀ, ਮੈਂ ਨਿਹਚਾ ਦੀ ਸਾਂਭ ਕੀਤੀ ਹੈ
8 ਹੁਣ ਤੋਂ ਧਰਮ ਦਾ ਮੁਕਟ ਮੇਰੇ ਲਈ ਰੱਖਿਆ ਹੋਇਆ ਹੈ ਜਿਹੜਾ ਪ੍ਰਭੁ ਜੋ ਧਰਮੀ ਨਿਆਈ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਓਹਨਾਂ ਸਭਨਾਂ ਨੂੰ ਵੀ ਜਿਨ੍ਹਾਂ ਉਹ ਦੇ ਪਰਕਾਸ਼ ਹੋਣ ਨੂੰ ਪਿਆਰਾ ਜਾਣਿਆ।।
9 ਤੂੰ ਮੇਰੇ ਕੋਲ ਛੇਤੀ ਆਉਣ ਦਾ ਜਤਨ ਕਰ
10 ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥੱਸਲੁਨੀਕਿਯਾ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ
11 ਇਕੱਲਾ ਲੂਕਾ ਹੀ ਮੇਰੇ ਕੋਲ ਹੈ । ਤੂੰ ਮਰਕੁਸ ਨੂੰ ਨਾਲ ਕੇ ਆਵੀਂ ਕਿਉੰ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ
12 ਪਰ ਤੁਖਿਕੁਸ ਨੂੰ ਮੈਂ ਅਫ਼ਸੁਸ ਭੇਜਿਆ
13 ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸਾਂ ਅਤੇ ਪੋਥੀਆਂ ਅਤੇ ਖਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ
14 ਸਿਕੰਦਰ ਠਠੇਰੇ ਨੇ ਮੇਰੇ ਨਾਲ ਬਹੁਤ ਬਦੀ ਕੀਤੀ, ਪ੍ਰਭੁ ਉਹ ਦੇ ਕਰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ
15 ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ
16 ਮੇਰੀ ਪਹਿਲੀ ਪੇਸ਼ੀ ਉੱਤੇ ਕਿਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ । ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ
17 ਪਰ ਪ੍ਰਭੁ ਮੇਰੇ ਅੰਗ ਸੰਗ ਖਲੋਤਾ ਅਤੇ ਮੈਨੂੰ ਤਕੜਿਆਂ ਕੀਤਾ ਭਈ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ
18 ਪ੍ਰਭੁ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸੁਰਗੀ ਰਾਜ ਲਈ ਸਮ੍ਹਾਲ ਰੱਖੇਗਾ! ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ।। ਆਮੀਨ।।
19 ਪਰਿਸਕਾ ਅਤੇ ਅਕੂਲਾ ਨੂੰ ਅਤੇ ਉਨੇਸਿਫੁਰੁਸ ਦੇ ਘਰ ਨੂੰ ਸੁਖ ਸਾਂਦ ਆਖਣਾ
20 ਅਰਾਸਤੁਸ ਕੁਰਿੰਥੁਸ ਵਿੱਚ ਰਿਹਾ ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਮਾਂਦਾ ਛੱਡ ਆਇਆ
21 ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਜਤਨ ਕਰ। ਯਬੂਲੁਸ ਤੇਰੀ ਸੁਖ ਸਾਂਦ ਪੁੱਛਦਾ ਹੈ ਨਾਲੇ ਪੂਦੇਸ ਅਤੇ ਲੀਨੁਸ ਅਤੇ ਕਲੋਦੀਆ ਅਤੇ ਸਾਰੇ ਭਾਈ।।
22 ਪ੍ਰਭੁ ਤੇਰੇ ਆਤਮਾ ਦੇ ਅੰਗ ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।

2-Timothy 4:22 Punjabi Language Bible Words basic statistical display

COMING SOON ...

×

Alert

×