Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Acts Chapters

Acts 20 Verses

1 ਜਾਂ ਰੌਲਾ ਹਟ ਗਿਆ ਤਾਂ ਪੌਲੁਸ ਨੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਓਹਨਾਂ ਕੋਲੋਂ ਵਿਦਿਆ ਹੋ ਕੇ ਮਕਦੂਨਿਯਾ ਵਿੱਚ ਜਾਣ ਨੂੰ ਤੁਰ ਪਿਆ
2 ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ
3 ਉੱਥੇ ਤਿੰਨ ਮਹੀਨੇ ਕੱਟ ਕੇ ਜਦੋਂ ਉਹ ਜਹਾਜ਼ ਉੱਤੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ ਤਦੋ ਯਹੂਦੀ ਉਹ ਦੀ ਘਾਤ ਵਿੱਚ ਲੱਗੇ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦੀ ਦਲੀਲ ਕੀਤੀ
4 ਅਤੇ ਪੁੱਰਸ ਦਾ ਪੁੱਤ੍ਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ ਅਤੇ ਥੱਸਲੁਨੀਕਿਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ ਅਤੇ ਦਰਬੇ ਦਾ ਗਾਯੁਸ ਅਤੇ ਤਿਮੋਥਿਉਸ ਅਰ ਅਸਿਯਾ ਦੇ ਤੁਖਿਕੁਸ ਅਰ ਤ੍ਰੋਫ਼ਿਮੁਸ, ਏਹ ਉਹ ਦੇ ਨਾਲ ਅਸਿਯਾ ਤੀਕੁਰ ਗਏ
5 ਪਰ ਏਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ
6 ਅਤੇ ਪਤੀਰੀ ਰੋਟੀ ਦੇ ਦਿਨਾਂ ਦੇ ਪਿੱਛੋਂ ਅਸੀਂ ਫ਼ਿਲਿੱਪੈ ਤੋਂ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਰ ਸੱਤ ਦਿਨ ਉੱਥੇ ਟਿਕੇ।।
7 ਹਫਤੇ ਦੇ ਪਹਿਲੇ ਦਿਨ ਜਾਂ ਅਸੀਂ ਰੋਟੀ ਤੋਂੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਭਲਕ ਤੁਰ ਜਾਣ ਨੂੰ ਤਿਆਰ ਸੀ ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤਾਈਂ ਉਪਦੇਸ਼ ਕਰਦਾ ਰਿਹਾ
8 ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸਾਂ ਬਹੁਤ ਸਾਰੇ ਦੀਵੇ ਬਲਦੇ ਸਨ
9 ਅਤੇ ਯੂਤਖੁਸ ਨਾਮੇ ਇੱਕ ਜੁਆਨ ਤਾਕੀ ਵਿੱਚ ਬੈਠਾ ਗਾੜੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਰ ਜਿਉਂ ਪੌਲੁਸ ਬਹਤੁ ਚਿਰ ਤੀਕੁਰ ਬਚਨ ਕਰਦਾ ਰਿਹਾ ਤਾਂ ਉਹ ਨੀਂਦਰ ਦੇ ਮਾਰ ਉਂਘਲਾਇਆ ਹੋਇਆ ਤਿਮੰਜਲੇ ਤੋਂ ਹੇਠਾਂ ਡਿੱਗ ਪਿਆ ਅਤੇ ਮੁਰਦੇ ਨੂੰ ਚੁੱਕਿਆ ਗਿਆ
10 ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ ਨਾਲ ਲਾ ਕੇ ਆਖਣ ਲੱਗਾ ਭਈ ਤੁਸੀਂ ਰੌਲਾ ਨਾ ਪਾਓ ਜੋ ਉਹ ਦੀ ਜਾਨ ਉਸ ਵਿੱਚ ਹੈ
11 ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋਂੜ ਕੇ ਖਾਧੀ ਅਰ ਐੱਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ ਤਦ ਉਹ ਤੁਰ ਪਿਆ
12 ਅਤੇ ਓਹ ਉਸ ਮੁੰਡੇ ਨੂੰ ਜੀਉਂਦਾ ਲਿਆਏ ਅਰ ਬਹੁਤ ਸ਼ਾਂਤ ਹੋਏ ।।
13 ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੇ ਅਸਾਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ ਕਿਉਂ ਜੋ ਉਹ ਆਪ ਪੈਦਲ ਜਾਣ ਦੀ ਦਲੀਲ ਕਰ ਕੇ ਏਵੇਂ ਹੀ ਹੁਕਮ ਦੇ ਗਿਆ ਸੀ
14 ਜਾਂ ਉਹ ਅੱਸੁਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਚੜ੍ਹਾ ਕੇ ਮਿਤੁਲੇਨੇ ਨੂੰ ਆਏ
15 ਅਰ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਉਸ ਦੇ ਬਰਾਬਰ ਪਹੁੰਚੇ ਅਤੇ ਉਸਦੇ ਦੂਏ ਦਿਨ ਸਾਮੁਸ ਵਿੱਚ ਜਾ ਲੱਗੇ । ਫੇਰ ਅਗਲੇ ਭਲਕ ਮਿਲੇਤੁਸ ਨੂੰ ਆਏ
16 ਕਿਉਂਕਿ ਪੌਲੁਸ ਨੇ ਇਹ ਠਾਣਿਆ ਸੀ ਜੋ ਅਫ਼ਸੁਸ ਤੋਂ ਲੰਘ ਜਾਵਾਂ ਭਈ ਅਸਿਯਾ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸੱਕੇ ਤਾਂ ਪੰਤੇਕੁਸਤ ਦਾ ਦਿਨ ਯਰੂਸ਼ਲਮ ਵਿੱਚ ਕੱਟਾਂ।।
17 ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਬਜ਼ੁਰਗਾਂ ਨੂੰ ਸਦਵਾਇਆ
18 ਅਤੇ ਜਾਂ ਓਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਜਾਂ ਅਸਿਯਾ ਵਿੱਚ ਆਇਆ ਤਾਂ ਨਿੱਤ ਤੁਹਾਡੇ ਨਾਲ ਕਿਸ ਤਰਾਂ ਰਿਹਾ
19 ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੇ ਘਾਤ ਲਾਉਣ ਤੋਂ ਮੇਰੇ ਉੱਤੇ ਆਣ ਪਏ ਪ੍ਰਭੁ ਦੀ ਸੇਵਾ ਕਰਦਾ ਸਾਂ
20 ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫਰਕ ਨਹੀਂ ਕੀਤਾ ਸਗੋਂ ਤੁਹਾਨੂੰ ਖੁਲ੍ਹ ਕੇ ਅਤੇ ਘਰ ਘਰ ਉਪਦੇਸ਼ ਦਿੱਤਾ
21 ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਸਾਖੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਰ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਨਿਹਚਾ ਕਰੋ
22 ਹੁਣ ਵੇਖੋ ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਉੱਤੇ ਕੀ ਬੀਤੇਗਾ
23 ਪਰ ਐੱਨਾ ਜਾਣਦਾ ਹਾਂ ਭਈ ਪਵਿੱਤ੍ਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਸਾਖੀ ਦਿੰਦਾ ਹੈ ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ
24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰਾਂ ਪਿਆਰੀ ਨਹੀਂ ਸਮਝਦਾ ਹਾਂ ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਟਹਿਲ ਨੂੰ ਪੂਰੀ ਕਰਾਂ ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ ਖਬਰੀ ਉੱਤੇ ਸਾਖੀ ਹੋਣ ਲਈ ਪ੍ਰਭੁ ਯਿਸੂ ਤੋਂ ਪਾਈ ਸੀ
25 ਅਤੇ ਹੁਣ ਵੇਖੋ ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕਰਦਾ ਫਿਰਿਆ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ
26 ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਸਾਖੀ ਦਿੰਦਾ ਹਾਂ ਭਈ ਮੈਂ ਸਭਨਾਂ ਦੇ ਲਹੂ ਤੋਂ ਬੇਦੋਸ਼ ਹਾਂ
27 ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮੱਤ ਦੱਸਣ ਤੋਂ ਨਹੀਂ ਝਕਿਆ
28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਖਬਰਦਾਰੀ ਕਰੋ ਜਿਹ ਦੇ ਉੱਤੇ ਪਵਿੱਤ੍ਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਹ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ
29 ਮੈਂ ਜਾਣਦਾ ਹਾਂ ਜੋ ਮੇਰੇ ਜਾਣ ਦੇ ਪਿੱਛੋਂ ਬੁਰੇ ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ ਜੋ ਇੱਜੜ ਨੂੰ ਨਾ ਛੱਡਣਗੇ
30 ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਭਈ ਚੇਲਿਆਂ ਨੂੰ ਆਪਣੀ ਵੱਲ ਖਿੱਚ ਲੈ ਜਾਣ
31 ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਵਰਿਹਾਂ ਤੀਕੁਰ ਰਾਤ ਦਿਨ ਰੋ ਰੋ ਕੇ ਹਰੇਕ ਨੂੰ ਚਿਤਾਉਣ ਤੋਂ ਨਹੀਂ ਟਲਿਆ
32 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਰ ਉਸ ਦੀ ਕਿਰਪਾ ਦੇ ਬਚਨ ਦੇ ਸੁਪੁਰਦ ਕਰਦਾ ਹਾਂ ਜਿਹੜਾ ਤੁਹਾਨੂੰ ਸਿੱਧ ਬਣਾ ਸੱਕਦਾ ਅਤੇ ਤੁਹਾਨੂੰ ਸਰਬੱਤ ਪਵਿੱਤ੍ਰ ਕੀਤਿਆਂ ਹੋਇਆਂ ਵਿੱਚ ਅਧਿਕਾਰ ਦੇ ਸੱਕਦਾ ਹੈ
33 ਮੈਂ ਕਿਸੇ ਦੀ ਚਾਂਦੀ ਯਾ ਸੋਨੇ ਯਾ ਬਸਤ੍ਰ ਦਾ ਲੋਭ ਨਹੀਂ ਕੀਤਾ
34 ਤੁਸੀਂ ਆਪ ਜਾਣਦੋ ਹੋ ਕਿ ਭਈ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ
35 ਮੈਂ ਤੁਹਾਨੂੰ ਸਭਨਾਂ ਗੱਲਾਂ ਵਿੱਚ ਇਹ ਕਰ ਵਿਖਾਲਿਆ ਭਈ ਤੁਹਾਨੂੰ ਚਾਹੀਦਾ ਹੈ ਕਿ ਓਸੇ ਤਰਾਂ ਮਿਹਨਤ ਕਰ ਕੇ ਨਤਾਣਿਆਂ ਦੀ ਸਹਾਇਤਾ ਕਰੋ ਅਤੇ ਪ੍ਰਭੁ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਫ਼ਰਮਾਇਆ ਸੀ ਭਈ ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।।
36 ਉਸ ਨੇ ਇਉਂ ਕਹਿ ਕੇ ਗੋਡੇ ਟੇਕੇ ਅਰ ਉਨ੍ਹਾਂ ਸਭਨਾਂ ਦੇ ਨਾਲ ਪ੍ਰਾਰਥਨਾ ਕੀਤੀ
37 ਓਹ ਸੱਭੋ ਬਹੁਤ ਰੁੰਨੇ ਅਤੇ ਪੌਲੁਸ ਦੇ ਗਲ ਮਿਲ ਮਿਲ ਕੇ ਉਹ ਨੂੰ ਚੁੰਮਿਆ
38 ਅਰ ਨਿੱਜ ਕਰਕੇ ਏਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਭਈ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤਾਈਂ ਉਹ ਨੂੰ ਪੁਚਾ ਦਿੱਤਾ ।।
×

Alert

×