Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Acts Chapters

Acts 25 Verses

1 ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ
2 ਤਾਂ ਪਰਧਾਨ ਜਾਜਕਾਂ ਅਤੇ ਯਹੂਦੀਆਂ ਦੇ ਸਰਦਾਰਾਂ ਨੇ ਪੌਲੁਸ ਦੇ ਵਿਰੁੱਧ ਉਹ ਦੇ ਕੰਨ ਭਰੇ
3 ਅਤੇ ਉਸ ਦੀਆਂ ਮਿੰਨਤਾ ਕਰ ਕੇ ਉਹ ਦੇ ਵਿਰੁੱਧ ਐੱਨੀ ਰਿਆਇਤ ਚਾਹੀ ਜੋ ਉਹ ਨੂੰ ਯਰੂਸ਼ਲਮ ਨੂੰ ਬੁਲਾਵੇ ਅਤੇ ਘਾਤ ਵਿੱਚ ਸਨ ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਘੱਤਣ
4 ਉਪਰੰਤ ਫ਼ੇਸਤੁਸ ਨੇ ਉਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰ ਬੰਦ ਹੈ ਅਤੇ ਮੈਂ ਆਪ ਉੱਥੇ ਛੇਤੀ ਜਾਣ ਨੂੰ ਤਿਆਰ ਹਾਂ
5 ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਗੱਲਕਰ ਹੋਣ ਓਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਨਾਲਸ਼ ਕਰਨ।।
6 ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਰ ਅਗਲੇ ਭਲਕ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ
7 ਜਾਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਉਦਾਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੀਆਂ ਭਾਰੀਆਂ ਤੁਹਮਤਾਂ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸੱਕੇ
8 ਪਰ ਪੌਲੁਸ ਨੇ ਆਪਣੇ ਉਜ਼ਰ ਵਿੱਚ ਕਿਹਾ ਭਈ ਨਾ ਤਾਂ ਮੈਂ ਯਹੂਦੀਆਂ ਦੀ ਸ਼ਰਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ
9 ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਭਈ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੈਂ ਭਈ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਵਿਖੇ ਤੇਰਾ ਨਿਆਉਂ ਕੀਤਾ ਜਾਵੇॽ
10 ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਉਂ ਏੱਥੇ ਹੀ ਹੋਵੇ। ਯਹੂਦੀਆਂ ਦੇ ਉੱਤੇ ਮੈਂ ਕੋਈ ਵਾਧਾ ਨਹੀਂ ਕੀਤਾ ਜਿਵੇਂ ਤੁਸੀਂ ਵੀ ਅੱਛੀ ਤਰਾਂ ਜਾਣਦੇ ਹੋ
11 ਸੋ ਜੇ ਮੈਂ ਕੋਈ ਵਾਧਾ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਉੱਜ਼ਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਦਾ ਕੁਝ ਅਸਲ ਨਾ ਹੋਵੇ ਜਿਨ੍ਹਾਂ ਦਾ ਏਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਮਜਾਲ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ । ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ।
12 ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਗਿਣ ਕੇ ਉੱਤਰ ਦਿੱਤਾ ਭਈ ਤੈਂ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ।।
13 ਕੁਝ ਦਿਨ ਬੀਤੇ ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਦੀ ਆਉ ਭਗਤ ਨੂੰ ਆਏ
14 ਅਰ ਜਾਂ ਓਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਵਿਥਿਆ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ
15 ਅਤੇ ਜਾਂ ਮੈਂ ਯਰੂਸ਼ਲਮ ਵਿੱਚ ਸਾਂ ਤਾਂ ਪਰਧਾਨ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਵਿੱਖੇ ਮੇਰੇ ਕੰਨੀਂ ਗੱਲਾਂ ਪਾਈਆਂ ਅਤੇ ਅਰਜ਼ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ
16 ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਭਈ ਰੋਮੀਆਂ ਦਾ ਕਾਨੂਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿੰਨਾਂ ਚਿਰ ਮੁਦਾਆਲੈ ਆਪਣੇ ਮੁਦਈਆਂ ਦੇ ਰੋਬਰੂ ਹੋ ਕੇ ਦਾਵੇ ਦਾ ਜਵਾਬ ਦੇਣ ਦਾ ਮੌਕਾ ਨਾ ਪਾਵੇ
17 ਸੋ ਜਾਂ ਓਹ ਐੱਥੇ ਆਣ ਇਕੱਠੇ ਹੋਏ ਤਾਂ ਮੈਂ ਕੁਝ ਢਿੱਲ ਨਾ ਕੀਤੀ ਸਗੋਂ ਅਗਲੇ ਭਲਕ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ
18 ਪਰ ਜਾਂ ਉਹ ਦੇ ਮੁਦਈ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਜੁੰਮੇ ਨਾ ਲਾਈ ਜਿਹੀ ਮੈਂ ਸਮਝਦਾ ਸਾਂ
19 ਪਰ ਓਹ ਆਪਣੀ ਦੇਵਪੂਜਾ ਵਿਖੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਸੀ ਭਈ ਉਹ ਤਾਂ ਜੀਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ
20 ਜਾਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿੱਕੁਰ ਨਿਬੇੜਾ ਕਰਾਂ ਤਾਂ ਮੈਂ ਪੁਛਿਆ, ਤੂੰ ਯਰੂਸ਼ਲਮ ਵਿੱਚ ਜਾਣ ਨੂੰ ਰਾਜੀ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਵਿਖੇ ਤੇਰਾ ਨਿਆਉਂ ਹੋਵੇॽ
21 ਪਰ ਜਾਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਉਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦ ਤਾਈਂ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ
22 ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਭੀ ਉਸ ਮਨੁੱਖ ਦੀ ਸੁਣਿਆ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਭਲਕੇ ਉਹ ਦੀ ਸੁਣ ਲਵੀਂ।।
23 ਸੋ ਦੂਜੇ ਦਿਨ ਜਾਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ ਧਾਮ ਨਾਲ ਆਏ ਅਤੇ ਫੌਜਾਂ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਸਣੇ ਕਚਹਿਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ
24 ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਐੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਐਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਰ ਐੱਥੇ ਭੀ ਮੇਰੇ ਪਿੱਛੇ ਪਏ ਅਤੇ ਇਹ ਡੰਡ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜੀਉਂਦਾ ਰਹਿਣਾ ਹੀ ਜੋਗ ਨਹੀਂ
25 ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਠਾਣ ਲਿਆ ਜੋ ਉਹ ਨੂੰ ਘੱਲ ਦਿਆਂ
26 ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਅਤੇ ਨਿੱਜ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਤਹਕੀਕਾਤ ਦੇ ਪਿੱਛੋਂ ਮੈਂ ਕੁਝ ਲਿਖ ਸੱਕਾਂ
27 ਕਿਉਂ ਜੋ ਮੈਨੂੰ ਇਹ ਸਿਆਣੀ ਗੱਲ ਨਹੀਂ ਮਲੂਮ ਹੁੰਦੀ ਭਈ ਇੱਕ ਕੈਦੀ ਨੂੰ ਘੱਲਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਕੀ ਦੋਸ਼ ਉਹ ਦੇ ਜੁੰਮੇ ਲਾਏ ਹਨ।।
×

Alert

×