Bible Languages

Indian Language Bible Word Collections

Bible Versions

Books

Daniel Chapters

Daniel 4 Verses

Bible Versions

Books

Daniel Chapters

Daniel 4 Verses

1 ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆ ਕੁਲ ਧਰਤੀ ਵਿੱਚ ਵੱਸਦੀਆਂ ਹਨ,- ਤੁਹਾਡੀ ਸ਼ਾਂਤੀ ਵਾਫ਼ਰ ਹੋਵੇ!
2 ਮੈਂ ਏਹ ਅੱਛਾ ਸਮਝਿਆ ਭਈ ਉਨ੍ਹਾਂ ਨਿਸ਼ਾਨੀਆਂ ਤੇ ਅਚੰਭਿਆ ਨੂੰ ਪਰਗਟ ਕਰਾਂ ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ ।।
3 ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ, ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਵਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਸਰਦਾਰੀ ਪੀੜ੍ਹੀਓ ਪੀੜ੍ਹੀ ਤੀਕ!।।
4 ਮੈਂ ਨਬੂਕਦਨੱਸਰ ਆਪਣੇ ਘਰ ਵਿੱਚ ਅਰਾਮ ਨਾਲ ਅਤੇ ਆਪਣੇ ਮਹਿਲ ਵਿੱਚ ਭਾਗਵਾਨ ਸਾਂ
5 ਮੈਂ ਇੱਕ ਸੁਫ਼ਨਾ ਡਿੱਠਾ ਜਿਹ ਦੇ ਕਾਰਨ ਮੈਂ ਡਰਿਆ ਅਤੇ ਉਨ੍ਹਾਂ ਖਿਆਲਾਂ ਦੇ ਸਬੱਬੋਂ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਆਪਣੇ ਸਿਰ ਦੀਆਂ ਦਰਿਸ਼ਟੀਆਂ ਤੋਂ ਮੈਂ ਘਾਬਰ ਗਿਆ
6 ਏਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਗਿਆਨੀ, ਮੇਰੇ ਦਰਬਾਰ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ
7 ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅੰਗਮ-ਗਿਆਨੀ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਨ੍ਹਾਂ ਦੇ ਅੱਗੇ ਸੁਣਾਇਆ ਪਰ ਉਨ੍ਹਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ
8 ਓੜਕ ਨੂੰ ਦਾਨੀਏਲ ਜਿਹ ਦਾ ਨਾਉਂ ਮੇਰੇ ਦਿਓਤੇ ਦੇ ਨਾਉਂ ਦੇ ਅਨੁਸਾਰ ਬੇਲਟਸ਼ੱਸਰ ਹੈ ਮੇਰੇ ਦਰਬਾਰ ਆਇਆ ਅਤੇ ਉਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ
9 ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਸਰਦਾਰ, ਏਸ ਲਈ ਜੋ ਮੈਂ ਜਾਣਦਾ ਹਾਂ ਕਿ ਪਵਿੱਤ੍ਰ ਦੇਓਤਿਆਂ ਦਾ ਆਤਮਾ ਤੇਰੇ ਵਿੱਚ ਹੈ ਅਤੇ ਤੂੰ ਕਿਸੇ ਭੇਤ ਦੇ ਸਬੱਬੋਂ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਦੀਆਂ ਦਰਿਸ਼ਟਾਂ ਜੋ ਮੈਂ ਡਿੱਠੀਆਂ ਅਤੇ ਉਨ੍ਹਾਂ ਦੇ ਅਰਥ ਮੈਨੂੰ ਦੱਸ
10 ਮੇਰੇ ਸਿਰ ਦੀਆਂ ਦਰਿਸ਼ਟਾਂ ਜੋ ਮੈਂ ਆਪਣੇ ਪਲੰਘ ਉੱਤੇ ਡਿੱਠੀਆਂ ਐਉਂ ਸਨ, - ਜਾਂ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਦੇ ਵਿਚਕਾਰ ਇੱਕ ਰੁੱਖ ਹੈਸੀ ਜਿਹ ਦੀ ਉੱਚਿਆਈ ਬਹੁਤ ਵੱਡੀ ਸੀ
11 ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੀਕ ਅੱਪੜ ਪਈ, ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦੇਣ ਲੱਗਾ
12 ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਨਾਉਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਬਸ਼ਰ ਉਸ ਤੋਂ ਪਾਲੇ ਜਾਂਦੇ ਸਨ
13 ਮੈਂ ਆਪਣੇ ਪਲੰਘ ਉੱਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖਾ, ਹਾਂ, ਇੱਕ ਪਵਿੱਤ੍ਰ ਜਨ ਅਕਾਸ਼ੋਂ ਉਤਰਿਆ
14 ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੇ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਲਾਰ ਦਿਓ! ਜਨਾਉਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ
15 ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆਂ ਹੋਇਆ ਜੰਗਲ ਦੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਦੇ ਪਸ਼ੂਆਂ ਦੇ ਨਾਲ ਹੋਵੇ
16 ਉਹ ਦਾ ਦਿੱਲ ਮਨੁੱਖ ਦਾ ਦਿੱਲ ਨਾ ਰਹੇ ਸਗੋਂ ਉਹ ਨੂੰ ਪਸੂ ਦਾ ਦਿਲ ਦਿੱਤਾ ਜਾਵੇ ਅਤੇ ਉਸ ਉੱਤੇ ਸੱਤ ਸਮੇ ਬੀਤ ਜਾਣ
17 ਏਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤ੍ਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ, ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹਾਂ
18 ਮੈਂ ਨਬੂਕਦਨੱਸਰ ਰਾਜਾ ਨੇ ਏਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਗਿਆਨੀ ਮੈਨੂੰ ਏਹ ਦਾ ਅਰਥ ਦੱਸ ਨਹੀਂ ਸੱਕੇ ਪਰ ਤੂੰ ਦੱਸ ਸੱਕਦਾ ਹੈਂ ਕਿਉਂ ਜੋ ਪਵਿੱਤ੍ਰ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ!।।
19 ਤਦ ਦਾਨੀਏਲ ਜਿਹ ਦਾ ਨਾਉਂ ਬੇਲਟਸ਼ੱਸਰ ਹੈ ਕੁਝ ਚਿਰ ਤੀਕ ਚੁੱਪ ਰਿਹਾ ਅਤੇ ਆਪਣੇ ਖਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਹੇ ਬੇਲਟਸ਼ੱਸਰ, ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਪਰਿਥਵੀ ਨਾਥ, ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!
20 ਉਹ ਰੁੱਖ ਜੋ ਤੁਸਾਂ ਡਿੱਠਾ ਕਿ ਉਹ ਵਧਿਆ ਤੇ ਤਕੜਾ ਹੋਇਆ ਜਿਹ ਦੀ ਚੋਟੀ ਅਕਾਸ਼ ਤਾਈਂ ਅੱਪੜੀ ਤੇ ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦਿੰਦਾ ਸੀ
21 ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਹ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਹ ਦੇ ਹੇਠ ਜੰਗਲੀ ਜਨਾਉਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ
22 ਹੇ ਰਾਜਨ, ਉਹ ਤੁਸੀਂ ਹੀ ਹੋ ਜਿਹੜੇ ਵੱਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਬਜ਼ੁਰਗੀ ਵਧੀ ਹੋਈ ਤੇ ਅਕਾਸ਼ ਤਾਈਂ ਅਪੜ ਪਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੀਕ ਪਹੁੰਚਾ ਹੈ
23 ਅਤੇ ਜੋ ਮਹਾਰਾਜ ਨੇ ਇੱਕ ਰਾਖੇ, ਇੱਕ ਪਵਿੱਤ੍ਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਏਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦਾ ਸਤਿਆ ਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਜਦ ਤੀਕ ਸੱਤ ਸਮੇ ਉਹ ਦੇ ਉੱਤੇ ਨਾ ਬੀਤਣ ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ
24 ਹੇ ਰਾਜਨ, ਉਹ ਦਾ ਅਰਥ ਤੇ ਅੱਤ ਮਹਾਨ ਦੇ ਹੁਕਮ ਜੋ ਮਹਾਰਾਜ ਮੇਰੇ ਪਿਰਥਵੀ ਨਾਥ ਲਈ ਹੋਇਆ ਹੈ ਇਹੋ ਹੈ
25 ਭਈ ਤੁਸੀਂ ਮਨੁੱਖਾਂ ਵਿੱਚੋਂ ਹਕੇ ਜਾਓਗੇ ਅਤੇ ਖੇਤ ਦੇ ਪਸ਼ੂਆਂ ਵਿੱਚ ਵੱਸੋਗੇ ਤੇ ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਅਤੇ ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ ਅਤੇ ਤੁਹਾਡੇ ਉੱਤੇ ਸੱਤ ਸਮੇ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
26 ਅਤੇ ਏਹ ਜੋ ਉਨ੍ਹਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁਢ ਵੱਡ ਦਿਓ, ਅਰਥ ਏਹ ਹੈ ਭਈ ਜਦੋਂ ਤੁਹਾਨੂੰ ਪਤਾ ਲਗੇਗਾ ਕਿ ਰਾਜ ਦਾ ਅਧੀਕਾਰ ਅਸਮਾਨੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ
27 ਏਸੇ ਕਾਰਨ ਹੇ ਰਾਜਨ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਤ ਇਉਂ ਤੁਹਾਡਾ ਸੁਖ ਚਿਰ ਤੀਕ ਬਣਿਆ ਰਹੇ।।
28 ਏਹ ਸੱਭੋ ਕੁਝ ਨਬੂਕਦਨੱਸਰ ਰਾਜਾ ਉੱਤੇ ਬੀਤਿਆ
29 ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ
30 ਤਾਂ ਰਾਜੇ ਨੇ ਆਖਿਆ, ਕੀ ਏਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੀ ਸ਼ਕਤੀ ਦੇ ਬਲ ਨਾਲ ਮਹਾਰਾਜੇ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇॽ
31 ਰਾਜਾ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕੀ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਏਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੈਥੋਂ ਲੈ ਲਿਆ ਗਿਆ ਹੈ
32 ਤੂੰ ਮਨੁੱਖਾਂ ਵਿੱਚੋਂ ਹਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
33 ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਹਕਿਆ ਗਿਆ ਤੇ ਬਲਦਾਂ ਵਾਂਙੁ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੀਕ ਕਿ ਉਹ ਦੇ ਵਾਲ ਉਕਾਬਾਂ ਦੇ ਪਰਾਂ ਵਾਂਙੁ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾ ਵਰਗੇ ਵੱਧ ਗਏ!।।
34 ਉਨ੍ਹਾਂ ਦਿਨਾਂ ਦੇ ਬੀਤਣ ਉੱਤੇ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫੇਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਸਰਦਾਰੀ ਸਦੀਪਕ ਸਰਦਾਰੀ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਹੈ!
35 ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫੌਂਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਯਾ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈਂॽ।।
36 ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫੇਰ ਮੁੜ ਆਈ ਅਤੇ ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ ਅਤੇ ਮੇਰਾ ਦਬਕਾ ਫੇਰ ਮੇਰੇ ਵਿੱਚ ਆ ਗਿਆ ਅਤੇ ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫੇਰ ਲੱਭ ਲਿਆ ਅਤੇ ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ
37 ਹੁਣ ਮੈਂ ਨਬੂਕਦਨੱਸਰ ਅਕਾਸ ਦੇ ਮਹਾਰਾਜੇ ਦੀ ਵੱਡਿਆਈ ਤੇ ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸਤ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਉਂਕਾਰ ਹੈ ਅਤੇ ਜਿਹੜੇ ਘੁਮੰਡ ਨਾਲ ਚੱਲਦੇ ਹਨ ਉਨ੍ਹਾਂ ਨੂੰ ਨੀਵਾਂ ਕਰ ਸੱਕਦਾ ਹੈ!।।

Daniel 4:1 Punjabi Language Bible Words basic statistical display

COMING SOON ...

×

Alert

×