Bible Languages

Indian Language Bible Word Collections

Bible Versions

Books

Daniel Chapters

Daniel 9 Verses

Bible Versions

Books

Daniel Chapters

Daniel 9 Verses

1 ਅਹਸ਼ਵੇਰੋਸ਼ ਦੇ ਪੁੱਤ੍ਰ ਦਾਰਾ ਦੇ ਪਹਿਲੇ ਵਰ੍ਹੇ ਵਿੱਚ ਜੋ ਮਾਦੀ ਵੰਸ ਦਾ ਸੀ ਨਾਲੇ ਕਸਦੀਆਂ ਦੇ ਰਾਜ ਉੱਤੇ ਰਾਜਾ ਠਹਿਰਾਇਆ ਹੋਇਆ ਸੀ
2 ਉਸ ਦੇ ਰਾਜ ਦੇ ਪਹਿਲੇ ਵਰ੍ਹੇ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿਚੋਂ ਉਨ੍ਹਾਂ ਦਾ ਲੇਖਾ ਜਾਣਿਆ ਜਿਨ੍ਹਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ ਭਈ ਓਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਵਰ੍ਹੇ ਪੂਰੇ ਹੋਣ।।
3 ਮੈਂ ਆਪਣਾ ਮੂੰਹ ਪ੍ਰਭੁ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਅਰ ਵਰਤ ਰੱਖ ਕੇ ਤੱਪੜ ਅਰ ਸੁਆਹ ਸਣੇ ਉਹ ਦੀ ਭਾਲ ਕੀਤੀ
4 ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਅਰਦਾਸ ਕੀਤੀ ਨਾਲੇ ਮੈਂ ਮੰਨ ਲਿਆ ਅਤੇ ਆਖਿਆ, ਹੇ ਪ੍ਰਭੁ, ਜਿਹੜਾ ਵੱਡਾ ਅਤੇ ਭਿਆਣਕ ਪਰਮੇਸ਼ੁਰ ਹੈਂ ਅਤੇ ਉਸ ਨੇਮ ਨੂੰ ਆਪਣੇ ਪ੍ਰੀਤਮਾਂ ਦੇ ਨਾਲ ਅਤੇ ਜਿਹੜੇ ਤੇਰੇ ਆਗਿਆਕਾਰੀ ਹਨ ਉਨ੍ਹਾਂ ਦੇ ਨਾਲ ਚੇਤੇ ਰੱਖਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਰੱਖਦਾ ਹੈਂ
5 ਅਸਾਂ ਪਾਪ ਕੀਤੇ, ਅਸਾਂ ਟੇਢੇ ਕੰਮ ਕੀਤੇ, ਅਸਾਂ ਬਦੀ ਕੀਤੀ, ਅਸਾਂ ਸਿਰ ਚੁੱਕਿਆ ਜੋ ਅਸੀਂ ਤੇਰੀਆਂ ਆਗਿਆਂ ਅਤੇ ਤੇਰਿਆਂ ਨਿਆਵਾਂ ਤੋਂ ਫਿਰ ਗਏ ਹਾਂ!
6 ਅਤੇ ਅਸਾਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਨ੍ਹਾਂ ਨੇ ਤੇਰਾ ਨਾਮ ਲੈ ਕੇ ਸਾਡੇ ਪਾਤਸ਼ਾਹਾਂ ਸਾਡੇ ਸ਼ਜ਼ਾਦਿਆਂ ਅਤੇ ਸਾਡੇ ਪਿਓ ਦਾਦਿਆਂ ਅਤੇ ਸਾਡੇ ਦੇਸ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ
7 ਹੇ ਪ੍ਰਭੁ, ਧਰਮ ਤੇਰਾ ਹੀ ਹੈ ਪਰ ਸਾਡੇ ਲਈ ਮੂੰਹ ਚੁਰਾਉਣਾ ਜਿਵੇਂ ਅੱਜ ਦਾ ਦਿਨ ਹੈ, ਹਾਂ, ਯਹੂਦਾਹ ਦਿਆਂ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ ਉਨ੍ਹਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੈਂ ਉਨ੍ਹਾਂ ਦੇ ਔਗਣਾਂ ਦੇ ਕਾਰਨ ਜੋ ਉਨ੍ਹਾਂ ਨੇ ਤੇਰੇ ਅੱਗੇ ਕੀਤੇ, ਤੂੰ ਉਨ੍ਹਾਂ ਨੂੰ ਖਿੰਡਾ ਦਿੱਤਾ
8 ਹੇ ਪ੍ਰਭੁ, ਮੂੰਹ ਚੁਰਾਉਣਾ ਸਾਡੇ ਲਈ, ਸਾਡੇ ਪਾਤਸ਼ਾਹਾਂ ਅਤੇ ਸ਼ਜ਼ਾਦਿਆਂ ਅਰ ਸਾਡੇ ਪਿਉ ਦਾਦਿਆਂ ਦੇ ਲਈ ਹੈ ਜੋ ਅਸੀਂ ਤੇਰੇ ਪਾਪੀ ਹੋਏ
9 ਪ੍ਰਭੁ ਸਾਡੇ ਪਰਮੇਸ਼ੁਰ ਦੀਆਂ ਦਇਆਂ ਅਤੇ ਖਿਮਾਂ ਹਨ, ਅਸਾਂ ਭਾਵੇਂ ਉਹ ਦੇ ਅੱਗੇ ਸਿਰ ਚੁੱਕਿਆ
10 ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਬੋਲ ਨਾ ਮੰਨਿਆ ਜੋ ਉਹ ਦੇ ਕਾਨੂਨਾਂ ਉੱਤੇ ਚੱਲੀਏ ਜਿਹ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ
11 ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਬੋਲ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆਣ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੈ ਇਸ ਲਈ ਜੋ ਅਸਾਂ ਉਹ ਦਾ ਪਾਪ ਕੀਤਾ
12 ਅਤੇ ਉਹ ਨੇ ਆਪਣੀਆਂ ਓਹ ਗੱਲਾਂ ਜੋ ਉਹ ਨੇ ਅਸਾਂ ਲੋਕਾਂ ਦੇ ਨਾਲ ਅਤੇ ਸਾਡਿਆਂ ਨਿਆਈਆਂ ਦੇ ਨਾਲ ਜਿਹੜੇ ਸਾਡਾ ਨਿਆਉਂ ਕਰਦੇ ਸਨ ਆਖੀਆਂ ਸਨ ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਹੇਠ ਅਜੇਹੀ ਗੱਲ ਨਹੀਂ ਹੋਈ ਜੇਹੀ ਯਰੂਸ਼ਲਮ ਨਾਲ ਹੋਈ ਹੈ
13 ਜਿਸ ਤਰਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹਨ ਉਸੇ ਤਰਾਂ ਇਸ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸਾਂ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ
14 ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਵੀ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸਤ ਹੈ, ਪਰ ਅਸਾਂ ਉਹ ਦਾ ਬੋਲ ਨਾ ਮੰਨਿਆ
15 ਅਤੇ ਹੁਣ ਹੇ ਪ੍ਰਭੁ ਸਾਡੇ ਪਰਮੇਸ਼ੁਰ, ਜੋ ਬਲ ਵਾਲੀ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੈਂ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸਾਂ ਪਾਪ ਕੀਤੇ, ਅਸਾਂ ਟੇਢੇ ਕੰਮ ਕੀਤੇ!।।
16 ਹੇ ਪ੍ਰਭੁ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਆਪਣੇ ਕ੍ਰੋਧ ਥੀਂ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤ੍ਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਨ੍ਹਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ!
17 ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪਰਕਾਸ਼ ਨੂੰ ਪ੍ਰਭੁ ਦੇ ਲਈ ਆਪਣੇ ਪਵਿੱਤ੍ਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ
18 ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉੱਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
19 ਹੇ ਪ੍ਰਭੁ, ਸੁਣ! ਹੇ ਪ੍ਰਭੁ, ਬਖ਼ਸ਼ ਦੇਹ! ਹੇ ਪ੍ਰਭੁ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ।।
20 ਮੈਂ ਇਹ ਕਹਿੰਦਾ ਹੀ ਸਾਂ ਅਤੇ ਅਰਦਾਸ ਕਰਦਾ ਅਤੇ ਆਪਣਿਆਂ ਪਾਪਾਂ ਅਤੇ ਆਪਣੇ ਲੋਕ ਇਸਰਾਏਲੀਆਂ ਦੇ ਪਾਪਾਂ ਨੂੰ ਮੰਨਦਾ ਹੀ ਸਾਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤ੍ਰ ਪਹਾੜ ਲਈ ਆਪਣੇ ਤਰਲੇ ਪਾਉਂਦਾ ਹੀ ਸਾਂ
21 ਹਾਂ, ਅਰਦਾਸ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜਬਰਾਈਲ ਜਿਹ ਨੂੰ ਮੈਂ ਪਹਿਲੋਂ ਪਹਿਲੇ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੋਹਿਆ। ਇਹ ਤ੍ਰਿਕਾਲਾਂ ਦੀ ਭੇਟ ਝੜਾਉਣ ਦੇ ਵੇਲੇ ਦੇ ਲਗ ਭਗ ਸੀ
22 ਅਤੇ ਉਹ ਨੇ ਮੈਨੂੰ ਖਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ
23 ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ
24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤ੍ਰ ਸ਼ਹਿਰ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਰ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤ੍ਰ ਨੂੰ ਮਸਹ ਕਰੇ
25 ਸੋ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤ੍ਰ ਤੀਕਰ ਸੱਤ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ
26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਰ ਪਵਿੱਤ੍ਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੀਕਰ ਲੜਾਈ ਰਹੇਗੀ ਅਤੇ ਠਹਿਰਾਈਆ ਹੋਈਆਂ ਉਜਾੜਾਂ ਹੋਣਗੀਆਂ
27 ਅਤੇ ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਰ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਰ ਠਹਿਰਾਏ ਹੋਏ ਅੰਤ ਤੀਕਰ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ।।

Daniel 9:8 Punjabi Language Bible Words basic statistical display

COMING SOON ...

×

Alert

×