Bible Languages

Indian Language Bible Word Collections

Bible Versions

Books

Deuteronomy Chapters

Deuteronomy 30 Verses

Bible Versions

Books

Deuteronomy Chapters

Deuteronomy 30 Verses

1 ਤਾਂ ਐਉਂ ਹੋਵੇਗਾ ਕਿ ਜਦ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਆਉਣਗੀਆਂ ਅਰਥਾਤ ਬਰਕਤ ਅਤੇ ਸਰਾਪ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹਿੱਕ ਦਿੱਤਾ ਹੈ ਆਪਣੇ ਮਨ ਵਿੱਚ ਯਾਦ ਕਰੋਗੇ
2 ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ਼ ਦੀ ਅਵਾਜ਼ ਉਸ ਸਾਰੇ ਹੁਕਮ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਸੀਂ ਅਤੇ ਤੁਹਾਡੀ ਅੰਸ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਸੁਣੋਗੇ
3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਅਸੀਰੀ ਨੂੰ ਪਲਟ ਕੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ ਮੁੜ ਤੁਹਾਨੂੰ ਇਕੱਠਾ ਕਰੇਗਾ
4 ਜੇ ਤੁਹਾਡਾ ਕੋਈ ਹੱਕਿਆ ਹੋਇਆ ਅਕਾਸ਼ ਦੇ ਸਿਰੇ ਉੱਤੇ ਹੋਵੇ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਉੱਥੋਂ ਤੁਹਾਨੂੰ ਲੈ ਆਵੇਗਾ
5 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪਿਉ ਦਾਦਿਆਂ ਨੇ ਕਬਜ਼ਾ ਕੀਤਾ ਅਤੇ ਤੁਸੀਂ ਵੀ ਕਬਜ਼ਾ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪਿਉ ਦਾਦਿਆਂ ਨਾਲੋਂ ਵਧਾਵੇਗਾ
6 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਦਿਲ ਦੀ ਸੁਨੰਤ ਕਰੇਗਾ ਅਤੇ ਤੁਹਾਡੀ ਅੰਸ ਦੇ ਦਿਲ ਦੀ ਵੀ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ ਤਾਂ ਜੋ ਤੁਸੀਂ ਜੀਉਂਦੇ ਰਹੋ
7 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਏਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਥੋਂ ਘਿਣ ਕਰਨ ਵਾਲਿਆਂ ਉੱਤੇ ਜਿਨ੍ਹਾਂ ਨੇ ਤੁਹਾਨੂੰ ਦੁਖ ਦਿੱਤਾ ਪਾਵੇਗਾ
8 ਅਤੇ ਤੁਸੀਂ ਮੁੜੋਗੇ ਅਤੇ ਯਹੋਵਾਹ ਦੀ ਅਵਾਜ਼ ਨੂੰ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਨੂੰ ਪੂਰਾ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ
9 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਭਲਿਆਈ ਲਈ ਤੁਹਾਨੂੰ ਵਧਾਏਗਾ ਅਰਥਾਤ ਤੁਹਾਡੇ ਸਰੀਰ ਦੇ ਫਲ, ਤੁਹਾਡੇ ਡੰਗਰ ਦੇ ਫਲ, ਤੁਹਾਡੀ ਜ਼ਮੀਨ ਦੇ ਫਲ ਵਿੱਚ ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ ਜਿਵੇਂ ਉਹ ਤੁਹਾਡੇ ਪਿਉ ਦਾਦਿਆਂ ਉੱਤੇ ਖੁਸ਼ ਸੀ
10 ਗੱਲ ਏਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ ਜਿਹੜੀਆਂ ਬਿਵਸਥਾ ਦੀ ਏਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ।।
11 ਏਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤੁਹਾਡੇ ਲਈ ਬਹੁਤਾ ਔਖਾ ਤਾਂ ਨਹੀਂ, ਨਾ ਹੀ ਤੁਹਾਥੋਂ ਦੂਰ ਹੈ
12 ਉਹ ਅਕਾਸ਼ ਉੱਤੇ ਤਾਂ ਹੈ ਨਹੀਂ ਕਿ ਤੁਸੀਂ ਆਖੋ, ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?
13 ਨਾ ਹੀ ਉਹ ਸਮੁੰਦਰ ਪਾਰ ਹੈ ਕਿ ਤੁਸੀਂ ਆਖੋ, ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?
14 ਪਰ ਉਹ ਬਾਣੀ ਬਹੁਤ ਨੇੜੇ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ।।
15 ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ
16 ਅਰਥਾਤ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਬਰਕਤ ਦੇਵੇ
17 ਜੇ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਇੱਕ ਪਾਸੇ ਵੱਲ ਹੱਕੇ ਜਾ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਓਹਨਾਂ ਦੀ ਪੂਜਾ ਕਰੋ
18 ਤਾਂ ਮੈਂ ਤੁਹਾਨੂੰ ਅੱਜੇ ਦੱਸ ਛੱਡਦਾ ਹਾਂ ਭਈ ਤੁਸੀਂ ਜਰੂਰ ਹੀ ਨਾਸ ਹੋ ਜਾਓਗੇ। ਤੁਸੀਂ ਆਪਣੇ ਦਿਨ ਉਸ ਧਰਤੀ ਉੱਤੇ ਲੰਮੇ ਨਾ ਕਰੋਗੇ ਜਿੱਥੇ ਤੁਸੀਂ ਯਰਦਨੋਂ ਪਾਰ ਲੰਘ ਕੇ ਕਬਜ਼ਾ ਕਰਨ ਲਈ ਜਾਂਦੇ ਹੋ
19 ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਨੂੰ ਗਵਾਹ ਬਣਾਉਂਦਾ ਹਾਂ ਭਈ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਏਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡੀ ਅੰਸ ਜੀਉਂਦੇ ਰਹੋ
20 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਅੰਗ ਸੰਗ ਲੱਗੇ ਰਹੋ ਕਿਉਂ ਜੋ ਉਹ ਤੁਹਾਡਾ ਜੀਵਨ ਅਤੇ ਤੁਹਾਡੇ ਦਿਨਾ ਦੀ ਲਮਾਨ ਹੈ ਤਾਂ ਜੋ ਤੁਸੀਂ ਉਸ ਜ਼ਮੀਨ ਵਿੱਚ ਵੱਸਿਆ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਲਈ ਸੌਂਹ ਖਾਧੀ ਸੀ।।

Deuteronomy 30:1 Punjabi Language Bible Words basic statistical display

COMING SOON ...

×

Alert

×