Bible Languages

Indian Language Bible Word Collections

Bible Versions

Books

Deuteronomy Chapters

Deuteronomy 8 Verses

Bible Versions

Books

Deuteronomy Chapters

Deuteronomy 8 Verses

1 ਏਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਉਸ ਨੂੰ ਪੂਰਾ ਕਰਨ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ
2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖੋ ਜਿਹ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਵਰਹੇ ਉਜਾੜ ਦੇ ਵਿੱਚ ਲਈ ਫਿਰਦਾ ਰਿਹਾ ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਪਰਖੇ ਅਤੇ ਜਾਣੋ ਭਈ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾ ਉੱਤੇ ਚੱਲੋਗੇ ਵੀ ਕਿ ਨਹੀਂ?
3 ਉਸ ਨੇ ਤੁਹਾਨੂੰ ਅਧੀਨ ਕੀਤਾ ਅਤੇ ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਉਹ ਮੰਨ ਜਿਸ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ ਤੁਹਾਨੂੰ ਖਿਲਾਇਆ ਤਾਂ ਜੋ ਤੁਹਾਨੂੰ ਸਿਖਾਵੇ ਭਈ ਆਦਮੀ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰ ਇੱਕ ਵਾਕ ਨਾਲ ਜਿਹੜਾ ਯਹੋਵਾਹ ਦੇ ਮੂੰਹੋ ਨਿਕਲਦਾ ਹੈ ਆਦਮੀ ਜੀਉਂਦਾ ਰਹੇਗਾ
4 ਇਨ੍ਹਾਂ ਚਾਲੀਆਂ ਵਰਿਹਾਂ ਵਿੱਚ ਨਾ ਤੁਹਾਡੇ ਉਪਰਲੇ ਬਸਤ੍ਰ ਹੰਢੇ, ਨਾ ਤੁਹਾਡੇ ਪੈਰ ਸੁੱਜੇ
5 ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤ੍ਰ ਨੂੰ ਤਾੜਦਾ ਹੈ ਤਿਵੇਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਦਾ ਰਿਹਾ
6 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ
7 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੀ ਧਰਤੀ ਵਿੱਚ ਲਿਆ ਰਿਹਾ ਹੈ, ਇੱਕ ਧਰਤੀ ਜਿੱਥੇ ਪਾਣੀ ਦੇ ਨਾਲੇ, ਚਸ਼ਮੇ, ਅਤੇ ਡੂੰਘੇ ਸੋਤੇ ਹਨ ਜਿਹੜੇ ਦੂਣਾ ਅਤੇ ਪਹਾੜਾਂ ਵਿੱਚ ਵਗਦੇ ਹਨ,
8 ਇੱਕ ਧਰਤੀ ਜਿੱਥੇ ਕਣਕ, ਜੌ,ਅੰਗੂਰ, ਹਜੀਰ, ਅਤੇ ਅਨਾਰ ਹੁੰਦੇ ਹਨ, ਇੱਕ ਧਰਤੀ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,
9 ਇੱਕ ਧਰਤੀ ਜਿਹ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜੋਂ ਨਾ ਹੋਵੇਗੀ, ਇੱਕ ਧਰਤੀ ਜਿਹ ਦੇ ਪੱਥਰ ਲੋਹੇ ਦੇ ਹਨ ਅਤੇ ਜਿਹ ਦੀ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ
10 ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੀ ਧਰਤੀ ਦੇ ਕਾਰਨ ਜਿਹੜੀ ਉਸ ਤੁਹਾਨੂੰ ਦਿੱਤੀ ਮੁਬਾਰਕ ਆਖੋਗੇ
11 ਚੌਕਸ ਰਹੋ ਮਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿੱਸਰ ਜਾਓ ਅਤੇ ਉਸ ਦੇ ਹੁਕਮਾਂ, ਕਨੂਨਾਂ ਅਤੇ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਨਾ ਮੰਨੋ
12 ਅਜੇਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ
13 ਜਦ ਤੁਹਾਡੇ ਚੌਣੇ ਅਤੇ ਤੁਹਾਡੇ ਇੱਜੜ ਵਧ ਜਾਣ ਅਤੇ ਤੁਹਾਡੀ ਚਾਂਦੀ ਸੋਨਾ ਵਧ ਜਾਵੇ ਸਗੋਂ ਤੁਹਾਡਾ ਸਭ ਕੁਝ ਹੀ ਵਧ ਜਾਵੇ
14 ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਜਿਹ ਨੇ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢਿਆ
15 ਅਤੇ ਜਿਹ ਨੇ ਤੁਹਾਨੂੰ ਵੱਡੀ ਅਤੇ ਭਿਆਣਕ ਉਜਾੜ ਦੇ ਵਿੱਚ ਦੀ ਲਿਆਂਦਾ ਜਿੱਥੇ ਅੱਗਨੀ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਜਿੱਥੇ ਪਾਣੀ ਨਹੀਂ ਸੀ, ਜਿਹ ਨੇ ਤੁਹਾਡੇ ਲਈ ਪਥਰੈਲੀ ਢਿੱਗ ਤੋਂ ਪਾਣੀ ਕੱਢਿਆ,
16 ਜਿਹ ਨੇ ਤੁਹਾਨੂੰ ਉਜਾੜ ਵਿੱਚ ਮੰਨ ਖਿਲਾਇਆ ਜਿਹ ਨੂੰ ਤੁਹਾਡੇ ਪਿਉ ਦਾਦਿਆਂ ਨੇ ਨਾ ਜਾਤਾ ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ
17 ਮਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਏਹ ਧਨ ਕਮਾਇਆ ਹੈ
18 ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖੋ ਕਿਉਂ ਜੋ ਉਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ ਜਿਹ ਦੀ ਸੌਂਹ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਜਿਵੇਂ ਅੱਜ ਦੇ ਦਿਨ ਹੈ।।
19 ਤਾਂ ਐਉਂ ਹੋਵਗਾ ਭਈ ਜੇ ਤੁਸੀਂ ਸੱਚ ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿੱਸਰ ਜਾਓ ਅਤੇ ਦੂਜੇ ਦੇਵਤਿਆਂ ਦੇ ਮਗਰ ਚੱਲੋ, ਓਹਨਾਂ ਦੀ ਪੂਜਾ ਕਰੋ ਅਤੇ ਓਹਨਾਂ ਅੱਗੇ ਮੱਥਾ ਟੇਕੋ ਤਾਂ ਮੈਂ ਤੁਹਾਡੇ ਵਿਰੁੱਧ ਅੱਜ ਸਾਖੀ ਦਿੰਦਾ ਹਾਂ ਭਈ ਤੁਸੀਂ ਜ਼ਰੂਰ ਨਾਸ ਹੋ ਜਾਓਗੇ
20 ਉਨ੍ਹਾਂ ਕੌਮਾਂ ਵਾਂਙੁ ਜਿਹੜੀਆਂ ਯਹੋਵਾਹ ਤੁਹਾਡੇ ਅੱਗੋਂ ਨਾਸ ਕਰਦਾ ਹੈ ਤਿਵੇਂ ਹੀ ਤੁਸੀਂ ਨਾਸ ਹੋ ਜਾਓਗੇ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ।।

Deuteronomy 8:1 Punjabi Language Bible Words basic statistical display

COMING SOON ...

×

Alert

×