Bible Languages

Indian Language Bible Word Collections

Bible Versions

Books

Exodus Chapters

Exodus 14 Verses

Bible Versions

Books

Exodus Chapters

Exodus 14 Verses

1 ਯਹੋਵਾਹ ਮੂਸਾ ਨਾਲ ਬੋਲਿਆ,
2 ਇਸਰਾਏਲੀਆਂ ਨੂੰ ਬੋਲ ਕਿ ਓਹ ਮੁੜ ਜਾਣ ਅਰ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਰ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ
3 ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਓਹ ਧਰਤੀ ਵਿੱਚ ਫਸ ਗਏ ਹਨ ਅਰ ਉਜਾੜ ਨੇ ਉਨ੍ਹਾਂ ਨੂੰ ਅਟਕਾ ਲਿਆ ਹੈ
4 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਤਿਵੇਂ ਹੀ ਕੀਤਾ
5 ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਓਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਰ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਏਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?
6 ਤਾਂ ਉਸ ਨੇ ਆਪਣਾ ਰਥ ਜੁੜਾਇਆ ਅਰ ਆਪਣੀ ਰਈਅਤ ਨੂੰ ਨਾਲ ਲਿਆ
7 ਨਾਲੇ ਉਸ ਨੇ ਛੇ ਸੌ ਚੁਗਵੇਂ ਰਥ ਅਰ ਮਿਸਰ ਦੇ ਬਾਕੀ ਰਥ ਭੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ
8 ਅਰ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜਬਰ ਦਸਤੀ ਨਾਲ ਨਿੱਕਲਦੇ ਜਾਂਦੇ ਸਨ
9 ਅਰ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਰ ਰਥ ਅਰ ਉਸ ਦੇ ਘੋੜ ਚੜ੍ਹੇ ਅਰ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਰ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।।
10 ਜਦ ਫ਼ਿਰਊਨ ਨੇੜੇ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ ਪਿੱਛੇ ਆ ਰਹੇ ਸਨ ਤਾਂ ਓਹ ਬਹੁਤ ਹੀ ਡਰੇ ਅਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ
11 ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਏਹ ਤੈਂ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?
12 ਏਹ ਓਹੋ ਹੀ ਗੱਲ ਤਾਂ ਨਹੀਂ ਜਿਹੜੀ ਅਸਾਂ ਤੈਨੂੰ ਮਿਸਰ ਵਿੱਚ ਆਖੀ ਸੀ ਭਈ ਸਾਨੂੰ ਰਹਿਣ ਦੇਹ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂ ਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ?
13 ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਰ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂ ਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੀਕ ਕਦੀ ਨਾ ਵੇਖੋਗੇ
14 ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸਾਂ ਚੁੱਪ ਹੀ ਰਹਿਣਾ।।
15 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਓਹ ਅੱਗੇ ਤੁਰਨ
16 ਤੂੰ ਆਪਣਾ ਢਾਂਗਾ ਚੁੱਕ ਅਰ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਰ ਉਸ ਨੂੰ ਦੋ ਭਾਗ ਕਰ ਦੇਹ ਭਈ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ
17 ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਰ ਓਹ ਉਨ੍ਹਾਂ ਦੇ ਪਿੱਛੇ ਜਾਣਗੇ ਅਰ ਮੈਂ ਫ਼ਿਰਊਨ ਅਰ ਉਸ ਦੀ ਸਾਰੀ ਫੌਜ ਅਰ ਰਥਾਂ ਅਰ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ
18 ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਰ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ
19 ਅਰ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਰ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖਲੋਤਾ
20 ਉਹ ਮਿਸਰੀਆਂ ਦੇ ਡੇਰੇ ਅਰ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਰ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਓਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ।।
21 ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹੱਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਰ ਪਾਣੀ ਦੇ ਦੋ ਭਾਗ ਹੋ ਗਏ
22 ਇਸਰਾਏਲੀ ਸਮੁੰਦਰ ਦੇ ਵਿੱਚ ਦੀ ਖੁਸ਼ਕੀ ਉੱਤੋਂ ਦੀ ਆਏ ਅਰ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਙੁ ਸਨ
23 ਮਿਸਰੀਆਂ ਨੇ ਪਿੱਛਾ ਕੀਤਾ ਅਰ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਰ ਉਸ ਦੇ ਰਥ ਅਰ ਘੋੜ ਚੜ੍ਹੇ ਸਮੁੰਦਰ ਦੇ ਵਿੱਚ ਆ ਗਏ
24 ਤਾਂ ਐਉਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਰ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ
25 ਅਰ ਉਨ੍ਹਾਂ ਦੇ ਰਥਾਂ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਓਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂ ਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।।
26 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਰ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ
27 ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਪੌਹ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ
28 ਉਪਰੰਤ ਪਾਣੀ ਮੁੜੇ ਅਰ ਉਨ੍ਹਾਂ ਨੇ ਰਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਰ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ
29 ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਰ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਙੁ ਸਨ
30 ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਐਉਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ
31 ਐਉਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਰ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।।

Exodus 14:1 Punjabi Language Bible Words basic statistical display

COMING SOON ...

×

Alert

×