Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Exodus Chapters

Exodus 16 Verses

1 ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਰ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ
2 ਅਰ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਣ ਲੱਗੀ
3 ਅਰ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸਾਂ? ਪਰ ਤੁਸੀਂ ਸਾਨੂੰ ਏਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਏਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ
4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਰ ਪਰਜਾ ਬਾਹਰ ਜਾਕੇ ਇੱਕ ਦਿਨ ਦਾ ਸੀਧਾ ਉਸੇ ਦਿਨ ਵਿੱਚ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਭਈ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ
5 ਅਰ ਐਉਂ ਹੋਵੇਗਾ ਕਿ ਛੇਵੇਂ ਦਿਨ ਜੋ ਓਹ ਲਿਆਉਣਗੇ ਓਹ ਉਹ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁਗਣਾ ਹੋਵੇਗਾ ਜਿਹੜਾ ਓਹ ਨਿੱਤ ਇਕੱਠਾ ਕਰਨਗੇ
6 ਫੇਰ ਮੂਸਾ ਅਤੇ ਹਾਰੂਨ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਸ਼ਾਮਾਂ ਨੂੰ ਜਾਣੋਗੇ ਕਿ ਯਹੋਵਾਹ ਹੀ ਤੁਹਾਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ ਹੈ
7 ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂ ਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਰ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ?
8 ਮੂਸਾ ਨੇ ਆਖਿਆ, ਐਉਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀ ਰੋਟੀ। ਯਹੋਵਾਹ ਤੁਹਾਡਾ ਕੁੜ੍ਹਣਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਣਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ
9 ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਭਈ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਣਾ ਸੁਣਿਆ
10 ਤਾਂ ਐਉਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਵਿਖਲਾਈ ਦਿੱਤਾ
11 ਯਹੋਵਾਹ ਮੂਸਾ ਨੂੰ ਏਹ ਬੋਲਿਆ,
12 ਮੈਂ ਇਸਰਾਏਲੀਆਂ ਦਾ ਕੁੜ੍ਹਣਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
13 ਸ਼ਾਮਾਂ ਨੂੰ ਐਉਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਰ ਸਵੇਰ ਨੂੰ ਡੇਰੇ ਦੇ ਆਲੇ ਦੁਆਲੇ ਤਰੇਲ ਪਈ
14 ਜਦ ਤਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ
15 ਜਾਂ ਇਸਰਾਲੇਈਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਆਹ ਕੀ ਹੈ? ਕਿਉਂ ਜੋ ਓਹ ਨਹੀਂ ਜਾਣਦੇ ਸਨ ਭਈ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਏਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ
16 ਏਹ ਉਹ ਗੱਲ ਹੈ ਜਿਹਦਾ ਯਹੋਵਾਹ ਨੇ ਹੁਕਮ ਦਿੱਤਾ ਭਈ ਉਸ ਵਿੱਚੋਂ ਹਰ ਇੱਕ ਮਨੁੱਖ ਆਪਣੇ ਖਾਣ ਜੋਗਾ ਇਕੱਠਾ ਕਰੇ ਅਰਥਾਤ ਇੱਕ ਇੱਕ ਓਮਰ ਆਪਣੇ ਪਰਾਣੀਆਂ ਦੀ ਗਿਣਤੀ ਦੇ ਅਨੁਸਾਰ ਤੁਸੀਂ ਲਵੋ ਹਰ ਮਨੁੱਖ ਉਨ੍ਹਾਂ ਲਈ ਜਿਹੜੇ ਉਹ ਦੇ ਤੰਬੂ ਵਿੱਚ ਹਨ ਲਵੇ।
17 ਤਾਂ ਇਸਰਾਏਲੀਆਂ ਨੇ ਏਵੇਂ ਹੀ ਕੀਤਾ ਅਰ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ
18 ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਰ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ
19 ਮੂਸਾ ਨੇ ਉਨ੍ਹਾਂ ਨੂੰ ਆਖਿਆ, ਸਵੇਰ ਤੀਕ ਕੋਈ ਰੱਖ ਨਾ ਛੱਡੇ
20 ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੀਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਹਣ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ
21 ਸੋ ਓਹ ਹਰ ਇੱਕ ਦੇ ਖਾਣ ਜੋਗਾ ਹਰ ਸਵੇਰ ਨੂੰ ਇਕੱਠਾ ਕਰ ਲੈਂਦੇ ਸਨ ਅਰ ਜਦ ਧੁੱਪ ਤਿੱਖੀ ਹੁੰਦੀ ਸੀ ਤਾਂ ਉਹ ਢਲ ਜਾਂਦਾ ਸੀ
22 ਅਤੇ ਐਉਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਰ ਮੰਡਲੀ ਦੇ ਸਾਰੇ ਸਰਦਾਰ ਆਏ ਅਰ ਮੂਸਾ ਨੂੰ ਦੱਸਿਆ
23 ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤ੍ਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਜੋ ਬਾਕੀ ਬਚੇ ਆਪਣੇ ਕੋਲ ਸਵੇਰ ਤੀਕ ਰੱਖ ਛੱਡੋ
24 ਸੋ ਉਨ੍ਹਾਂ ਨੇ ਉਸ ਨੂੰ ਆਪਣੇ ਕੋਲ ਸਵੇਰ ਤੀਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਹਣ ਸੀ ਅਰ ਨਾ ਹੀ ਕੀੜਾ ਸੀ
25 ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭੇਗਾ
26 ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ
27 ਅਤੇ ਐਉਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ
28 ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੀਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ?
29 ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਏਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋਹੁੰ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ
30 ਸੋ ਪਰਜਾ ਨੇ ਸੱਤਵੇਂ ਦਿਨ ਵਿਸਰਾਮ ਕੀਤਾ।।
31 ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਉਂ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਤ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ
32 ਮੂਸਾ ਨੇ ਆਖਿਆ, ਏਹ ਉਹ ਗੱਲ ਹੈ ਜਿਹਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਭਈ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਓਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਿਲਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ
33 ਮੂਸਾ ਨੇ ਹਾਰੂਨ ਨੂੰ ਆਖਿਆ, ਇੱਕ ਕੁੱਜਾ ਲੈਕੇ ਉਸ ਵਿੱਚ ਇੱਕ ਪੂਰਾ ਓਮਰ ਮੰਨ ਪਾ ਦੇਹ ਅਤੇ ਉਹ ਯਹੋਵਾਹ ਦੇ ਅੱਗੇ ਰੱਖ ਛੱਡ ਤਾਂ ਜੋ ਤੁਹਾਡੀਆਂ ਪੀੜ੍ਹੀਆਂ ਤੀਕ ਸਾਂਭਿਆ ਰਹੇ
34 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਹਾਰੂਨ ਨੇ ਸਾਖੀ ਦੇ ਅੱਗੇ ਉਸ ਨੂੰ ਸੰਭਾਲ ਰੱਖਿਆ
35 ਅਤੇ ਇਸਰਾਏਲੀਆਂ ਨੇ ਚਾਲੀ ਵਰਿਹਾਂ ਤੀਕ ਮੰਨ ਨੂੰ ਖਾਧਾ ਜਦ ਤੀਕ ਓਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੀਕ ਓਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ
36 ਅਤੇ ਇੱਕ ਓਮਰ ਏਫਾ ਦਾ ਦੱਸਵਾਂ ਹਿੱਸਾ ਹੁੰਦਾ ਹੈ।।
×

Alert

×