Bible Languages

Indian Language Bible Word Collections

Bible Versions

Books

Exodus Chapters

Exodus 23 Verses

Bible Versions

Books

Exodus Chapters

Exodus 23 Verses

1 ਤੂੰ ਕੂੜ ਦੀ ਗੱਪ ਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ
2 ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜੇਹਾ ਉੱਤ੍ਰ ਨਾ ਦੇਹ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਉਂ ਨੂੰ ਉਲੱਦ ਦੇਵੇਂ
3 ਤੂੰ ਕਿਸੇ ਕੰਗਾਲ ਦੀ ਉਹ ਦੇ ਝਗੜੇ ਵਿੱਚ ਪੱਖ ਨਾ ਕਰ।।
4 ਜਦ ਤੂੰ ਆਪਣੇ ਵੈਰੀ ਦੇ ਬਲਦ ਅਥਵਾ ਖੋਤੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜਰੂਰ ਉਹ ਉਸ ਨੂੰ ਮੋੜ ਦੇਹ
5 ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਖੋਤਾ ਤੂੰ ਭਾਰ ਹੇਠ ਪਿਆ ਹੋਇਆ ਵੇਖੇ ਅਰ ਉਸ ਦੀ ਸਹਾਇਤਾ ਕਰਨੀ ਨਾ ਚਾਹੇਂ ਫੇਰ ਵੀ ਤੂੰ ਜਰੂਰ ਉਸ ਦੀ ਸਹਾਇਤਾ ਕਰ
6 ਤੂੰ ਆਪਣੇ ਮੁਤਾਜ ਦੇ ਨਿਆਉਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆ
7 ਝੁਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ
8 ਤੂੰ ਵੱਢੀ ਨਾ ਖਾਹ ਕਿਉਂ ਜੋ ਵੱਢੀ ਤੇਜ ਨਿਗਾਹ ਵਾਲੇ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ
9 ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਜੀਉ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸਾਓ
10 ਛੇ ਸਾਲ ਤੂੰ ਆਪਣੀ ਧਰਤੀ ਬੀਜ ਅਰ ਉਸ ਦਾ ਹਾਸਲ ਇਕੱਠਾ ਕਰ
11 ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇਹ ਕਿ ਵੇਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਓਹ ਰੜੇ ਦੇ ਦਰਿੰਦੇ ਖਾਣ। ਐਉਂ ਤੂੰ ਆਪਣੀ ਦਾਖ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ
12 ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸਰਾਮ ਕਰ ਤਾਂ ਜੋ ਤੇਰਾ ਬਲਦ ਅਤੇ ਤੇਰਾ ਖੋਤਾ ਸਸਤਾਉਣ ਅਰ ਤੇਰੀ ਗੋੱਲੀ ਦਾ ਪੁੱਤ੍ਰ ਅਤੇ ਪਰਦੇਸੀ ਟਹਿਕ ਜਾਣ
13 ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦਾ ਨਾਉਂ ਵੀ ਨਾ ਲਓ ਅਤੇ ਓਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ
14 ਤੂੰ ਵਰਹੇ ਵਿੱਚ ਤਿੰਨ ਵਾਰ ਮੇਰਾ ਪਰਬ ਮਨਾ ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮੰਨਾ
15 ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਮਹੀਨੇ ਦੇ ਠਹਿਰਾਏ ਹੋਏ ਸਮੇ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਓਹ ਮੇਰੇ ਸਾਹਮਣੇ ਵੇਖੇ ਨਾ ਜਾਣ
16 ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੈਂ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਵਰਹੇ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ
17 ਵਰਹੇ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਨਰ ਪ੍ਰਭੁ ਯਹੋਵਾਹ ਅੱਗੇ ਹਾਜਰ ਹੋਣ।।
18 ਤੂੰ ਖ਼ਮੀਰ ਨਾਲ ਮੇਰੀ ਬਲੀ ਦਾ ਲਹੂ ਨਾ ਚੜ੍ਹਾ। ਨਾ ਮੇਰੇ ਪਰਬ ਦੀ ਚਰਬੀ ਸਾਰੀ ਰਾਤ ਸਵੇਰ ਤੀਕ ਰਹੇ
19 ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲੇ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਰਿੰਨ੍ਹ।।
20 ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਘੱਲਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਅਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ
21 ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਏਸ ਲਈ ਭਈ ਮੇਰਾ ਨਾਮ ਉਸ ਵਿੱਚ ਹੈ
22 ਸਗੋਂ ਜੇ ਤੁਸੀਂ ਸੱਚ ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ
23 ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫਰਿੱਜੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ
24 ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਦੀ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਙੁ ਕੰਮ ਕਰੋ ਸਗੋਂ ਉਨ੍ਹਾਂ ਨੂੰ ਜਰੂਰ ਢਾਓ ਅਤੇ ਉਨ੍ਹਾਂ ਦੇ ਥੰਮ੍ਹਾਂ ਨੂੰ ਉੱਕਾ ਹੀ ਚਿਕਨਾ ਚੂਰ ਕਰੋ
25 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ
26 ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਸੰਢ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ
27 ਮੈਂ ਆਪਣਾ ਭੈ ਤੁਹਾਡੇ ਅੱਗੇ ਘੱਲਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ
28 ਮੈਂ ਤੁਹਾਡੇ ਅੱਗੇ ਡੇਮੂ ਘੱਲਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ
29 ਮੈਂ ਇੱਕੋ ਹੀ ਵਰਹੇ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਓਹ ਧਰਤੀ ਉੱਜੜ ਜਾਵੇ ਅਤੇ ਰੜੇ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ
30 ਮੈਂ ਉਨ੍ਹਾਂ ਨੂੰ ਤੁਹਾਡੇ ਅੱਗੋਂ ਹੌਲੀ ਹੌਲੀ ਧੱਕਾਂਗਾ ਜਦ ਤੀਕ ਤੁਸੀਂ ਨਾ ਫਲੋ ਅਤੇ ਧਰਤੀ ਨੂੰ ਆਪਣੇ ਵੱਸ ਵਿੱਚ ਨਾ ਕਰੋ
31 ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫਲਿਸਤੀਆਂ ਦੇ ਸਮੁੰਦਰ ਤੀਕ ਅਤੇ ਉਜਾੜ ਤੋਂ ਦਰਿਆ (ਫਰਾਤ) ਤੀਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧਿੱਕ ਦਿਓਗੇ
32 ਤੁਸੀਂ ਉਨ੍ਹਾਂ ਨਾਲ ਅਥਵਾ ਉਨ੍ਹਾਂ ਦੇ ਦੇਵਤਿਆਂ ਨਾਲ ਨੇਮ ਨਾ ਬੰਨ੍ਹੋ
33 ਓਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਇਜੇਹਾ ਨਾ ਹੋਵੇ ਕਿ ਓਹ ਤੁਹਾਥੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜਰੂਰ ਤੁਹਾਡੇ ਲਈ ਫਾਹੀ ਹੋਵੇਗੀ।।

Exodus 23:12 Punjabi Language Bible Words basic statistical display

COMING SOON ...

×

Alert

×