Indian Language Bible Word Collections
Exodus 28:1
Exodus Chapters
Exodus 28 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Exodus Chapters
Exodus 28 Verses
1
|
ਤੂੰ ਆਪਣੇ ਭਰਾ ਹਾਰੂਨ ਅਰ ਉਸ ਦੇ ਨਾਲ ਉਸ ਦੇ ਪੁੱਤ੍ਹਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਓਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਰ ਉਸ ਦੇ ਪੁੱਤ੍ਰ ਨਾਦਾਬ, ਅਬੀਹੂ, ਅਲਆਜਾਰ, ਈਥਾਮਾਰ |
2
|
ਤੂੰ ਆਪਣੇ ਭਰਾ ਹਾਰੂਨ ਲਈ ਪਵਿੱਤ੍ਰ ਬਸਤ੍ਰ ਪਰਤਾਪ ਅਤੇ ਸੁਹੱਪਣ ਲਈ ਬਣਾਈਂ |
3
|
ਤੂੰ ਸਾਰੇ ਬੁੱਧਵਾਨਾਂ ਨੂੰ ਜਿਨ੍ਹਾਂ ਵਿੱਚ ਮੈਂ ਬੁੱਧ ਦਾ ਆਤਮਾ ਭਰਿਆ ਹੈ ਬੋਲੀਂ ਕਿ ਓਹ ਹਾਰੂਨ ਦੇ ਬਸਤ੍ਰ ਉਹ ਦੀ ਪਵਿੱਤ੍ਰਾਈ ਲਈ ਬਣਾਉਣ ਤਾਂ ਜੋ ਉਹ ਜਾਜਕ ਦਾ ਕੰਮ ਮੇਰੇ ਲਈ ਕਰੇ |
4
|
ਜਿਹੜੇ ਬਸਤ੍ਰ ਓਹ ਬਣਾਉਣ ਸੋ ਏਹ ਹਨ- ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗ਼ਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਏਹ ਪਵਿੱਤ੍ਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਲਈ ਬਣਾਉਣ ਤਾਂ ਜੋ ਓਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ |
5
|
ਅਤੇ ਓਹ ਸੋਨਾ, ਅਤੇ ਨੀਲਾ, ਬੈਂਗਣੀ, ਅਰ ਕਿਰਮਚੀ ਮਹੀਨ ਕਤਾਨ ਲੈਣ |
6
|
ਅਰ ਓਹ ਏਫ਼ੋਦ ਨੂੰ ਸੋਨੇ, ਅਤੇ ਨੀਲੇ ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਉਣ ਅਤੇ ਉਹ ਕਾਰੀਗਰ ਦਾ ਕੰਮ ਹੋਵੇ |
7
|
ਅਰ ਦੋਹਾਂ ਮੋਢਿਆਂ ਦੀਆਂ ਕਤਰਾਂ ਉਸ ਦੇ ਦੋਹਾਂ ਸਿਰਿਆਂ ਨੂੰ ਜੋੜ ਦੇਣ ਐਉਂ ਉਹ ਜੋੜਿਆ ਜਾਵੇ |
8
|
ਅਤੇ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਹੈ ਜਿਹ ਦੇ ਨਾਲ ਉਹ ਕੱਸਿਆ ਜਾਵੇ ਉਸ ਦੇ ਕੰਮ ਅਨੁਸਾਰ ਉਸੇ ਤੋਂ ਹੋਵੇ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਹੋਵੇ |
9
|
ਤੂੰ ਦੋ ਸੁਲੇਮਾਨੀ ਪੱਥਰ ਲੈਕੇ ਉਨ੍ਹਾਂ ਦੇ ਉੱਤੇ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਉੱਕਰੀਂ |
10
|
ਉਨ੍ਹਾਂ ਦੇ ਛੇ ਨਾਉਂ ਇੱਕ ਪੱਥਰ ਉੱਤੇ ਅਤੇ ਬਾਕੀ ਛੇ ਦੂਜੇ ਪੱਥਰ ਉੱਤੇ ਉਨ੍ਹਾਂ ਦੇ ਜਨਮ ਦੇ ਅਨੁਸਾਰ |
11
|
ਪੱਥਰਾਂ ਦੀ ਚਿੱਤਰਕਾਰੀ ਦੇ ਕੰਮ ਨਾਲ ਛਾਪ ਦੀ ਉੱਕਰਾਈ ਵਾਂਙੁ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖ਼ਾਨਿਆਂ ਵਿੱਚ ਜੜੀਂ |
12
|
ਤੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਏਹ ਦੋਨੋਂ ਪੱਥਰ ਰੱਖੀਂ। ਓਹ ਇਸਰਾਏਲ ਦੇ ਪੁੱਤ੍ਰਾਂ ਲਈ ਯਾਦਗੀਰੀ ਦੇ ਪੱਥਰ ਹੋਣ। ਐਉਂ ਹਾਰੂਨ ਉਨ੍ਹਾਂ ਦੇ ਨਾਉਂ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਾਰੀ ਲਈ ਲੈ ਜਾਵੇ।। |
13
|
ਤੂੰ ਸੋਨੇ ਦੇ ਖ਼ਾਨੇ ਬਣਾਈਂ |
14
|
ਅਤੇ ਖ਼ਾਲਸ ਸੋਨੇ ਦੀਆਂ ਦੋ ਜੰਜੀਰੀਆਂ ਰੱਸਿਆਂ ਵਾਂਙੁ ਗੁੰਦੇ ਹੋਏ ਕੰਮ ਨਾਲ ਬਣਾਈਂ ਅਤੇ ਤੂੰ ਓਹ ਗੁੰਦੀਆਂ ਹੋਈਆਂ ਜੰਜੀਰੀਆਂ ਨੂੰ ਖ਼ਾਨਿਆਂ ਉੱਤੇ ਕੱਸੀਂ |
15
|
ਤੂੰ ਇੱਕ ਨਿਆਉਂ ਦਾ ਸੀਨਾ ਬੰਦ ਕਾਰੀਗਰ ਦੀ ਬਣਤ ਦਾ ਬਣਾਈਂ। ਏਫ਼ੋਦ ਦੇ ਕੰਮ ਵਾਂਙੁ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ |
16
|
ਓਹ ਚੌਰਸ ਅਤੇ ਦੋਹਰਾ ਹੋਵੇ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੁੜਾਈ ਇੱਕ ਗਿੱਠ ਹੋਵੇ |
17
|
ਤੂੰ ਉਸ ਵਿੱਚ ਪੱਥਰਾਂ ਲਈ ਖ਼ਾਨੇ ਰੱਖੀਂ ਅਤੇ ਪੱਥਰਾਂ ਦੀਆਂ ਚਾਰ ਪਾਲਾਂ ਜੜੀਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਜ਼ਬਰਜਦ, ਅਰਥਾਤ ਏਹ ਪਹਿਲੀ ਪਾਲ ਹੈ |
18
|
ਦੂਜੀ ਪਾਲ ਵਿੱਚ ਪੱਨਾ, ਨੀਲਮ, ਦੂਧੀਯਾ ਬਿਲੌਰ |
19
|
ਤੀਜੀ ਪਾਲ ਵਿੱਚ ਜ਼ਰਕਨ, ਹਰੀ ਅਕੀਕ. ਕਟਹਿਲਾ |
20
|
ਚੌਥੀ ਪਾਲ ਵਿੱਚ ਬੈਰੂਜ਼. ਸੁਲੇਮਾਨੀ, ਯਸ਼ੁਬ। ਏਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੜੇ ਜਾਣ |
21
|
ਓਹ ਪੱਥਰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉਕਰਾਈ ਵਾਂਙੁ ਹਰ ਇੱਕ ਦੇ ਨਾਉਂ ਦੇ ਅਨੁਸਾਰ ਓਹ ਬਾਰਾਂ ਗੋਤਾਂ ਲਈ ਹੋਣਗੇ |
22
|
ਤੂੰ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜੀਰੀ ਰੱਸਿਆਂ ਵਾਂਙੁ ਗੁੰਦੇ ਹੋਏ ਕੰਮ ਦੀ ਬਣਾਈਂ |
23
|
ਅਤੇ ਤੂੰ ਸੀਨੇ ਬੰਦ ਉੱਤੇ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਦੋਨੋਂ ਕੜੇ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ |
24
|
ਤੂੰ ਉਨ੍ਹਾਂ ਦੋਹਾਂ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜੀਰੀਆਂ ਨੂੰ ਸੀਨੇ ਬੰਦ ਦੇ ਸਿਰਿਆਂ ਉੱਤੇ ਉਨ੍ਹਾਂ ਦੋਹਾਂ ਕੜਿਆਂ ਵਿੱਚ ਪਾਵੀਂ |
25
|
ਅਰ ਦੂਜੇ ਦੋਨੋਂ ਸਿਰੇ ਗੁੰਦੀਆਂ ਹੋਈਆਂ ਜੰਜੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕੱਤਰਾਂ ਉੱਤੇ ਅਗਲੇ ਪਾਸੇ ਰੱਖੀਂ |
26
|
ਤੂੰ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ ਜਿਹੜੇ ਏਫ਼ੋਦ ਦੀ ਕਨਾਰੀ ਦੇ ਅੰਦਰਲੇ ਪਾਸੇ ਹਨ |
27
|
ਤਾਂ ਤੂੰ ਸੋਨੇ ਦੇ ਦੋ ਹੋਰ ਕੜੇ ਬਣਾਈਂ ਅਰ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕੱਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪੱਟਕੇ ਦੇ ਉੱਤੇ ਰੱਖੀਂ |
28
|
ਤਾਂ ਜੋ ਸੀਨੇ ਬੰਦ ਨੂੰ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਓਹ ਅਜੇਹਾ ਬੰਨਣ੍ਹ ਕਿ ਉਹ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪੱਟਕੇ ਉੱਤੇ ਰਹੇ ਅਤੇ ਸੀਨਾ ਬੰਦ ਏਫ਼ੋਦ ਦੇ ਉੱਤੋਂ ਨਾ ਖੁਲੇ |
29
|
ਐਉਂ ਹਾਰੂਨ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਨਿਆਉਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤ੍ਰ ਅਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਏਹ ਸਦਾ ਦੀ ਯਾਦਗੀਰੀ ਹੋਵੇ |
30
|
ਤੂੰ ਨਿਆਉਂ ਦੇ ਸੀਨੇ ਬੰਦ ਵਿੱਚ ਊਰੀਮ ਅਰ ਤੁੰਮੀਮ ਪਾਵੀਂ ਅਰ ਐਉਂ ਉਹ ਹਾਰੂਨ ਦੇ ਹਿਰਦੇ ਉੱਤੇ ਹੋਣ ਜਦ ਉਹ ਯਹੋਵਾਹ ਦੇ ਸਨਮੁਖ ਜਾਵੇ ਅਰ ਹਾਰੂਨ ਇਸਰਾਏਲ ਦੇ ਪੁੱਤ੍ਰਾਂ ਦਾ ਨਿਆਉਂ ਆਪਣੇ ਹਿਰਦੇ ਉੱਤੇ ਯਹੋਵਾਹ ਦੇ ਸਨਮੁਖ ਸਦਾ ਲਈ ਚੁੱਕੇ।। |
31
|
ਤੂੰ ਏਫ਼ੋਦ ਦੇ ਚੋਗ਼ੇ ਨੂੰ ਸਾਰਾ ਨੀਲੇ ਰੰਗ ਦਾ ਬਣਾਈਂ |
32
|
ਅਤੇ ਉਹ ਦੇ ਵਿਚਕਾਰ ਉਸ ਦੇ ਸਿਰ ਲਈ ਛੇਕ ਹੋਵੇ ਅਤੇ ਛੇਕ ਦੇ ਚੁਫੇਰੇ ਇੱਕ ਉਣੀ ਹੋਈ ਕੋਰ ਹੋਵੇ ਸੰਜੋ ਦੇ ਛੇਕ ਵਰਗੀ ਤਾਂ ਜੋ ਉਹ ਨਾ ਪਾਟੇ |
33
|
ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਰੰਗ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਆਲੇ ਦੁਆਲੇ ਸੋਨੇ ਦੇ ਘੁੰਗਰੂ ਪਾਵੀਂ |
34
|
ਅਰਥਾਤ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਅਰ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਪੱਲੇ ਦੇ ਘੇਰੇ ਉੱਤੇ ਹੋਣ |
35
|
ਉਹ ਹਾਰੂਨ ਉੱਤੇ ਉਪਾਸਨਾ ਲਈ ਹੋਵੇ ਅਤੇ ਉਨ੍ਹਾਂ ਦੀ ਅਵਾਜ਼ ਸੁਣਾਈ ਦੇਵੇ ਜਦ ਉਹ ਯਹੋਵਾਹ ਦੇ ਪਵਿੱਤ੍ਰ ਅਸਥਾਨ ਵਿੱਚ ਵੜੇ ਯਾਂ ਨਿਕੱਲੇ ਤਾਂ ਜੋ ਉਹ ਮਰ ਨਾ ਜਾਵੇ।। |
36
|
ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤ੍ਰਾ ਬਣਾਈਂ ਅਤੇ ਉਹ ਦੇ ਉੱਤੇ ਛਾਪ ਦੀ ਉੱਕਰਾਈ ਵਰਗਾ ਏਹ ਉੱਕਰੀਂ “ ਯਹੋਵਾਹ ਲਈ ਪਵਿੱਤ੍ਰਤਾਈ ” |
37
|
ਤੂੰ ਉਹ ਦੇ ਵਿੱਚ ਨੀਲੀ ਡੋਰ ਪਾਵੀਂ ਅਤੇ ਉਹ ਅਮਾਮੇ ਉੱਤੇ ਹੋਵੇ ਅਰਥਾਤ ਅਮਾਮੇ ਦੇ ਅਗਲੇ ਪਾਸੇ ਉੱਤੇ |
38
|
ਐਉਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤ੍ਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲੀ ਪਵਿੱਤ੍ਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤ੍ਰ ਪੁਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜੂਰੀ ਹੋਵੇ |
39
|
ਤੂੰ ਮਹੀਨ ਕਤਾਨ ਦਾ ਕੁੜਤਾ ਕੱਢੀਂ ਅਰ ਤੂੰ ਮਹੀਨ ਕਤਾਨ ਦਾ ਅਮਾਮਾ ਬਣਾਈਂ ਅਤੇ ਇੱਕ ਪੇਟੀ ਕਸੀਦੇਕਾਰ ਦੇ ਕੰਮ ਦੀ ਬਣਾਈਂ |
40
|
ਤੂੰ ਹਾਰੂਨ ਦੇ ਪੁੱਤ੍ਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ |
41
|
ਅਰ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤ੍ਰਾਂ ਨੂੰ ਏਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰੀਂ ਤਾਂ ਜੋ ਓਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ |
42
|
ਤੂੰ ਉਨ੍ਹਾਂ ਲਈ ਕਤਾਨ ਦੀ ਕੱਛ ਉਨ੍ਹਾਂ ਦੇ ਨੰਗੇਜ ਦੇ ਕੱਜਣ ਲਈ ਬਣਾਈਂ। ਉਹ ਲੱਕ ਤੋਂ ਪੱਟਾਂ ਤੀਕ ਹੋਵੇ |
43
|
ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਉੱਤੇ ਹੋਵੇ ਜਦ ਓਹ ਮੰਡਲੀ ਦੇ ਤੰਬੂ ਵਿੱਚ ਵੜਨ ਯਾ ਜਗਵੇਦੀ ਕੋਲ ਜਾਣ ਭਈ ਓਹ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਕਰਨ ਅਜੇਹਾ ਨਾ ਹੋਵੇ ਭਈ ਓਹ ਅਪਰਾਧੀ ਹੋਕੇ ਮਰਨ। ਏਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ।। |