Bible Languages

Indian Language Bible Word Collections

Bible Versions

Books

Exodus Chapters

Exodus 33 Verses

Bible Versions

Books

Exodus Chapters

Exodus 33 Verses

1 ਯਹੋਵਾਹ ਮੂਸਾ ਨੂੰ ਬੋਲਿਆ,ਏਥੋਂ ਤੁਰ ਕੇ ਤੂੰ ਅਤੇ ਏਹ ਲੋਕ ਜਿੰਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਰ ਯਾਕੂਬ ਨਾਲ ਸੌਂਹ ਖਾਧੀ ਕਿ ਮੈਂ ਏਹ ਤੁਹਾਡੀ ਅੰਸ ਨੂੰ ਦੇਵਾਂਗਾ
2 ਅਰ ਮੈਂ ਤੇਰੇ ਅੱਗੇ ਇੱਕ ਦੂਤ ਘੱਲਾਂਗਾ ਅਰ ਮੈਂ ਕਨਾਨੀ, ਅਮੋਰੀ, ਹਿੱਤੀ, ਫਰਿੱਜੀ ਹਿੱਵੀ ਅਰ ਯਬੂਸੀਆਂ ਨੂੰ ਧੱਕ ਦੇਵਾਂਗਾ
3 ਉਸ ਦੇਸ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਪਰ ਮੈਂ ਤੁਹਾਡੇ ਨਾਲ ਨਾਲ ਉਤਾਹਾਂ ਨਾ ਜਾਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੋ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ
4 ਜਾਂ ਲੋਕਾਂ ਨੇ ਏਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ
5 ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਹਾਠੇ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ ਨਾਲ ਉਤਾਹਾਂ ਜਾਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਭਈ ਤੁਹਾਡੇ ਨਾਲ ਕੀ ਕਰਾਂ
6 ਇਸਰਾਏਲੀਆਂ ਨੇ ਹੋਰੇਬ ਦੇ ਪਹਾੜ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ
7 ਤਾਂ ਮੂਸਾ ਇੱਕ ਤੰਬੂ ਲੈਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਐਉਂ ਹੋਇਆ ਭਈ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ
8 ਅਰ ਐਉਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਬੂਹੇ ਕੋਲ ਖਲੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ
9 ਅਤੇ ਐਉਂ ਸੀ ਭਈ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਬੂਹੇ ਉੱਤੇ ਖਲੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ
10 ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਬੂਹੇ ਉੱਤੇ ਖਲੋਤਾ ਵੇਖਿਆ ਤਾਂ ਸਾਰੇ ਲੋਕ ਉੱਠ ਖਲੋਤੇ ਅਰ ਆਪੋ ਆਪਣੇ ਤੰਬੂ ਦੇ ਬੂਹੇ ਵਿੱਚ ਮੱਥਾ ਟੇਕਿਆ
11 ਤਾਂ ਯਹੋਵਾਹ ਮੂਸਾ ਨਾਲ ਆਹਮੋ ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗਭਰੂ ਸੇਵਾਦਾਰ ਨੂਨ ਦਾ ਪੁੱਤ੍ਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।।
12 ਫੇਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾਹ ਪਰ ਤੈਂ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਘੱਲੇਂਗਾ ਤਾਂ ਵੀ ਤੈਂ ਆਖਿਆ ਹੈ, ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ
13 ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਏਹ ਕੌਮ ਤੇਰੀ ਪਰਜਾ ਹੈ
14 ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਸੰਗ ਜਾਵੇਗੀ ਅਤੇ ਮੈਂ ਤੈਨੂੰ ਵਿਸਰਾਮ ਦਿਆਂਗਾ
15 ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਸੰਗ ਨਹੀਂ ਜਾਂਦੀ ਤਾਂ ਸਾਨੂੰ ਏਥੋਂ ਉਤਾਹਾਂ ਨਾ ਲੈ ਜਾਵੀਂ
16 ਫੇਰ ਏਹ ਕਿਵੇਂ ਜਾਣਿਆ ਜਾਵੇਗਾ ਭਈ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਏਹ ਐਉਂ ਨਹੀਂ ਭਈ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਰ ਤੇਰੀ ਏਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਣੋਖੇ ਰੱਖੇ ਹੋਏ ਹਾਂ?
17 ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੈਂ ਕੀਤੀ ਹੈ ਮੈਂ ਏਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ
18 ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ
19 ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਰ ਤੇਰੇ ਅੱਗੇ ਯਹੋਵਾਹ ਦੇ ਨਾਉਂ ਦਾ ਪਰਚਾਰ ਕਰਾਂਗਾ ਅਰ ਜਿਸ ਉੱਤੇ ਦਿਆਲ ਹਾਂ ਉਸ ਉੱਤੇ ਦਿਆਲ ਹੋਵਾਂਗਾ ਅਤੇ ਜਿਸ ਉੱਤੇ ਰਹਮ ਕਰਨਾ ਹੈ ਰਹਮ ਕਰਾਂਗਾ
20 ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸੱਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸੱਕਦਾ
21 ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਰ ਤੂੰ ਇੱਕ ਚਟਾਨ ਉੱਤੇ ਖਲੋ ਜਾਵੀਂ
22 ਅਰ ਐਉਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੁੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
23 ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰਾ ਪਿੱਛਾ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।।

Exodus 33:1 Punjabi Language Bible Words basic statistical display

COMING SOON ...

×

Alert

×