Bible Languages

Indian Language Bible Word Collections

Bible Versions

Books

Ezekiel Chapters

Ezekiel 11 Verses

Bible Versions

Books

Ezekiel Chapters

Ezekiel 11 Verses

1 ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੰਜੀ ਮਨੁੱਖ ਸਨ ਅਤੇ ਮੈਂ ਉਨ੍ਹਾਂ ਦੇ ਵਿੱਚ ਅੱਜ਼ੂਰ ਦੇ ਪੁੱਤ੍ਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤ੍ਰ ਫਲਟਯਾਹ ਨੂੰ ਜੋ ਲੋਕਾਂ ਦੇ ਸਰਦਾਰ ਸਨ ਵੇਖਿਆ
2 ਅਤੇ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਏਹ ਓਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਤਦਬੀਰ ਕਰਦੇ ਅਤੇ ਬੁਰੀ ਸਲਾਹ ਦਿੰਦੇ ਹਨ
3 ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਦੇਗ ਹੈ, ਅਤੇ ਅਸੀਂ ਮਾਸ ਹਾਂ
4 ਏਸ ਲਈ, ਹੇ ਆਦਮੀ ਦੇ ਪੁੱਤ੍ਰ, ਤੂੰ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ! ਹਾਂ, ਅਗੰਮ ਵਾਚ!।।
5 ਯਹੋਵਾਹ ਦਾ ਆਤਮਾ ਮੇਰੇ ਉੱਤੇ ਉਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸਾਂ ਐਉਂ ਸੋਚਿਆ ਹੈ ਪਰ ਮੈਂ ਤੁਹਾਡੇ ਮਨ ਦੀਆਂ ਵਿਚਾਰਾਂ ਨੂੰ ਜਾਣਦਾ ਹਾਂ
6 ਤੁਸਾਂ ਇਸ ਵਿੱਚ ਬਹੁਤਿਆਂ ਨੂੰ ਵੱਡ ਦਿੱਤਾ ਹੈ ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ
7 ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਹਾਡੇ ਵੱਢੇ ਹੋਏ ਜਿਨ੍ਹਾਂ ਨੂੰ ਤੁਸਾਂ ਇਹ ਦੇ ਵਿੱਚ ਰੱਖਿਆ ਹੈ ਓਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਦੇਗ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ
8 ਤੁਸੀਂ ਤਲਵਾਰ ਤੋਂ ਡਰੇ ਹੋ ਅਤੇ ਪ੍ਰਭੁ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ
9 ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਅਤੇ ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਡੰਨ ਲਾਵਾਂਗਾ
10 ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡੇ ਨਿਆਉਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
11 ਇਹ ਸ਼ਹਿਰ ਤੁਹਾਡੇ ਲਈ ਦੇਗ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਉਂ ਕਰਾਂਗਾ
12 ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਤੁਰੇ, ਅਤੇ ਜਿਹਦੇ ਕਾਨੂਨਾਂ ਉੱਤੇ ਤੁਸਾਂ ਅਮਲ ਨਹੀਂ ਕੀਤਾ ਸਗੋਂ ਤੁਸਾਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂਨਾਂ ਦੇ ਅਨੁਸਾਰ ਕੰਮ ਕੀਤੇ।।
13 ਜਦੋਂ ਮੈਂ ਅਗੰਮ ਵਾਚ ਰਿਹਾ ਸਾਂ ਤਾਂ ਐਉਂ ਹੋਇਆ ਕਿ ਬਨਾਯਾਹ ਦਾ ਪੁੱਤ੍ਰ ਫਲਟਯਾਹ ਮਰ ਗਿਆ। ਤਦ ਮੈਂ ਮੂੰਹ ਪਰਨੇ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦਿੱਤੀ ਅਤੇ ਆਖਿਆ, ਹਾਇ! ਪ੍ਰਭੁ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਖੁਚਿਆਂ ਨੂੰ ਉੱਕਾ ਹੀ ਮੁਕਾ ਦੇਵੇਂਗਾॽ।।
14 ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ,
15 ਹੇ ਆਦਮੀ ਦੇ ਪੁੱਤ੍ਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਜੱਦੀਆਂ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਨ੍ਹਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਏਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ
16 ਏਸ ਲਈ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਭਾਵੇਂ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿੱਚ ਹੱਕ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ ਪਰ ਮੈਂ ਉਨ੍ਹਾਂ ਲਈ ਥੋੜੇ ਸਮੇਂ ਲਈ ਉਨ੍ਹਾਂ ਦੇਸਾਂ ਵਿੱਚ ਜਿੱਥੇ ਜਿੱਥੇ ਓਹ ਗਏ ਹਨ ਇੱਕ ਪਵਿੱਤ੍ਰ ਅਸਥਾਨ ਹੋਵਾਂਗਾ
17 ਏਸ ਲਈ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਨ੍ਹਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ
18 ਅਤੇ ਓਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜਾਂ ਉਸ ਵਿੱਚੋਂ ਕੱਢ ਦੇਣਗੇ
19 ਅਤੇ ਮੈਂ ਉਨ੍ਹਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਵਾਂਗਾ ਅਤੇ ਪੱਥਰ ਦਿਲ ਉਨ੍ਹਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ
20 ਤਾਂ ਜੋ ਓਹ ਮੇਰੀਆਂ ਬਿਧੀਆਂ ਉੱਤੇ ਤੁਰਨ ਅਤੇ ਮੇਰੇ ਕਾਨੂਨਾਂ ਦੀ ਪਾਲਨਾ ਕਰਨ ਅਤੇ ਉਨ੍ਹਾਂ ਤੇ ਅਮਲ ਕਰਨ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
21 ਪਰ ਜਿਨ੍ਹਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਪਲੀਤ ਚੀਜਾਂ ਦੇ ਮਗਰ ਲੱਗਿਆ ਹੋਇਆ ਹੈ, ਉਨ੍ਹਾਂ ਦੇ ਵਿਖੇ, ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੀ ਕਰਨੀ ਉਨ੍ਹਾਂ ਦੇ ਸਿਰ ਪਾਵਾਂਗਾ
22 ਤਦ ਕਰੂਬੀਆਂ ਨੇ ਆਪਣੇ ਆਪਣੇ ਖੰਭ ਚੁੱਕੇ ਅਤੇ ਪਹੀਏ ਉਨ੍ਹਾਂ ਦੇ ਨਾਲ ਨਾਲ ਤੁਰੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਤਾਹਾਂ ਉਨ੍ਹਾਂ ਦੇ ਉੱਤੇ ਸੀ
23 ਅਤੇ ਯਹੋਵਾਹ ਦਾ ਤੇਜ਼ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾਕੇ ਖਲੋ ਗਿਆ
24 ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਅਸੀਰਾਂ ਦੇ ਕੋਲ ਪੁਚਾ ਦਿੱਤਾ ਅਤੇ ਉਹ ਰੋਇਆ ਜੋ ਮੈਂ ਵੇਖੀ ਸੀ ਮੇਰੇ ਤੋਂ ਓਹਲੇ ਹੋ ਗਈ
25 ਅਤੇ ਮੈਂ ਅਸੀਰਾਂ ਨੂੰ ਯਹੋਵਾਹ ਦੀਆਂ ਓਹ ਸਾਰੀਆਂ ਗੱਲਾਂ ਦੱਸੀਆਂ ਜੋ ਉਸ ਨੇ ਮੈਨੂੰ ਵਿਖਾਈਆਂ ਸਨ।।

Ezekiel 11:1 Punjabi Language Bible Words basic statistical display

COMING SOON ...

×

Alert

×