Indian Language Bible Word Collections
Ezekiel 14:15
Ezekiel Chapters
Ezekiel 14 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Ezekiel Chapters
Ezekiel 14 Verses
1
|
ਫੇਰ ਇਸਰਾਏਲ ਦੇ ਕੁਝਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਮੂਹਰੇ ਬਹਿ ਗਏ |
2
|
ਤਦੋਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ |
3
|
ਹੇ ਆਦਮੀ ਦੇ ਪੁੱਤ੍ਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਓਹ ਮੈਂਥੋਂ ਕੁਝ ਪੁੱਛਣ |
4
|
ਏਸ ਲਈ ਤੂੰ ਉਨ੍ਹਾਂ ਨਾਲ ਗੱਲਾਂ ਕਰ, ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੇ ਮਨ ਵਿੱਚ ਆਪਣੀਆਂ ਮੂਰਤੀਆਂ ਨੂੰ ਥਾਂ ਦਿੰਦਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਜਾਂਦਾ ਹੈ ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ |
5
|
ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜਾਂ ਕਿਉਂ ਜੋ ਓਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੈਂਥੋਂ ਦੂਰ ਹੋ ਗਏ ਹਨ |
6
|
ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ |
7
|
ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਯਾ ਉਨ੍ਹਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ ਮੈਥੋਂ ਅੱਡ ਹੁੰਦਾ ਜਾਂਦਾ ਹੈ ਅਤੇ ਆਪਣੇ ਮਨ ਵਿੱਚ ਆਪਣੀਆਂ ਮੂਰਤੀਆਂ ਨੂੰ ਥਾਂ ਦਿੰਦਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਵਿੱਖੇ ਪੁੱਛਣ ਲਈ ਆਉਂਦਾ ਹੈ ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ |
8
|
ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਅਖੌਤਾਂ ਲਈ ਹਰਾਨੀ ਦਾ ਕਾਰਨ ਬਣਾਵਾਂਗਾ ਅਤੇ ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦਿਆਂਗਾ ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ! |
9
|
ਅਤੇ ਜੇ ਕਰ ਨਬੀ ਧੋਖਾ ਖਾ ਕੇ ਕੁਝ ਆਖੇ ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ ਅਤੇ ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ |
10
|
ਅਤੇ ਓਹ ਆਪਣੀ ਬਦੀ ਦੇ ਡੰਨ ਭੁਗਤਣਗੇ। ਨਬੀ ਦੀ ਬਦੀ ਦਾ ਡੰਨ ਵੀ ਉਹੀ ਹੋਵੇਗਾ ਜਿਹੜਾ ਉਹ ਦਾ ਪੁੱਛਣ ਵਾਲੇ ਦਾ ਹੋਵੇਗਾ |
11
|
ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ, ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੇ ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਓਹ ਮੇਰੀ ਪਰਜਾ ਹੋਣ ਅਤੇ ਮੈਂ ਉਨ੍ਹਾਂ ਦਾ ਪਰਮੇਸ਼ਰ ਹੋਵਾਂ।। |
12
|
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ |
13
|
ਹੇ ਆਦਮੀ ਦੇ ਪੁੱਤ੍ਰ, ਜਦੋਂ ਕੋਈ ਦੇਸ ਭਾਰੀ ਪਾਪ ਕਰ ਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ ਅਤੇ ਉਸ ਦੀ ਰੋਟੀ ਦਾ ਉਪਰਾਲਾ ਭੰਨ ਸੁੱਟਾਂ ਅਤੇ ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ |
14
|
ਤਾਂ ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੋ ਮਨੁੱਖ ਹੋਣ, ਪ੍ਰਭੁ ਯਹੋਵਾਹ ਦਾ ਵਾਕ ਹੈ, ਓਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਛੁਡਾਉਣਗੇ |
15
|
ਜੇ ਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਘੱਲਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਇੱਥੇ ਤੀਕਰ ਵਿਰਾਨ ਹੋ ਜਾਵੇ ਕਿ ਉਨ੍ਹਾਂ ਦਰਿੰਦਿਆਂ ਕਰਕੇ ਕੋਈ ਓਸ ਵਿੱਚੋਂ ਲੰਘ ਨਾ ਸੱਕੇ |
16
|
ਤਾਂ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ ਤਾਂ ਵੀ ਓਹ ਧੀਆਂ ਅਤੇ ਪੁੱਤ੍ਰਾਂ ਨੂੰ ਨਾ ਛੁਡਾ ਸੱਕਣਗੇ, ਕੇਵਲ ਓਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ |
17
|
ਯਾ ਜੇ ਕਰ ਮੈਂ ਉਸ ਦੇਸ ਵਿੱਚ ਤਲਵਾਰ ਘੱਲਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸੂਆਂ ਨੂੰ ਵੱਢ ਸੁੱਟਾਂ |
18
|
ਤਾਂ ਪਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਓਹ ਧੀਆਂ, ਪੁੱਤ੍ਰਾਂ ਨੂੰ ਨਹੀ ਬਚਾ ਸੱਕਣਗੇ ਸਗੋਂ ਕੇਵਲ ਓਹ ਆਪ ਹੀ ਬਚਣਗੇ |
19
|
ਯਾ ਜੇ ਕਰ ਮੈਂ ਉਸ ਦੇਸ ਵਿੱਚ ਬਵਾ ਘੱਲਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਘੱਲਾਂ ਜੋ ਉੱਥੋਂ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ |
20
|
ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸੌਂਹ ਕਿ ਓਹ ਨਾ ਪੁੱਤ੍ਰ ਨੂੰ ਛੁਡਾ ਸੱਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਲੈਣਗੇ।। |
21
|
ਸੋ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਣਕ ਨਿਆਉਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਬਵਾ ਯਰੂਸ਼ਲਮ ਉੱਤੇ ਘੱਲਾਂ ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ |
22
|
ਤਾਂ ਵੀ ਵੇਖੋ, ਉੱਥੇ ਕੁਝਕੁ ਪੁੱਤ੍ਰ ਧੀਆਂ ਬਚ ਰਹਿਣਗੇ ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪੁਚਾਏ ਜਾਣਗੇ ਅਤੇ ਤੁਸੀਂ ਉਨ੍ਹਾਂ ਦੇ ਚਾਲ ਚਲਨ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਵਿਖੇ ਜੋ ਮੈਂ ਯਰੂਸ਼ਲਮ ਉੱਤੇ ਘੱਲੀ ਅਤੇ ਉਨ੍ਹਾਂ ਸਾਰੀਆਂ ਬਲਾਵਾਂ ਦੇ ਵਿਖੇ ਜੋ ਮੈਂ ਉਸ ਉੱਤੇ ਘੱਲੀਆਂ ਹਨ ਤੁਸੀਂ ਤਸੱਲੀ ਪਾਓਗੇ |
23
|
ਅਤੇ ਓਹ ਵੀ ਜਦ ਤੁਸੀਂ ਉਨ੍ਹਾਂ ਦੇ ਚਾਲ ਚਲਨ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੇਖੋਗੇ ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੁ ਯਹੋਵਾਹ ਦਾ ਵਾਕ ਹੈ।। |