Indian Language Bible Word Collections
Ezekiel 17:18
Ezekiel Chapters
Ezekiel 17 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Ezekiel Chapters
Ezekiel 17 Verses
1
|
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ |
2
|
ਹੇ ਆਦਮੀ ਦੇ ਪੁੱਤ੍ਰ, ਇੱਕ ਬੁਝਾਰਤ ਬੁਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਕਹਾਉਤ ਆਖ |
3
|
ਅਤੇ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੇ ਬਾਜ਼ੂ ਸਨ ਜੋ ਰੰਗ ਬਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਉਦਾਰ ਦੀ ਟੀਸੀ ਲਈ |
4
|
ਉਹ ਸਭ ਤੋਂ ਉੱਚੀ ਟਹਿਣੀ ਭੰਨ ਕੇ ਵਪਾਰ ਦੇ ਦੇਸ ਵਿੱਚ ਲੈ ਗਿਆ ਅਤੇ ਵਪਾਰੀਆਂ ਦੇ ਸ਼ਹਿਰ ਵਿੱਚ ਉਸ ਨੂੰ ਲਾ ਦਿੱਤਾ |
5
|
ਨਾਲੇ ਉਹ ਉਸ ਧਰਤੀ ਦਾ ਬੀਜ ਵੀ ਲੈ ਗਿਆ ਅਤੇ ਉਹ ਨੂੰ ਉਪਜਾਊ ਖੇਤ ਵਿੱਚ ਬੀਜਿਆ। ਉਸ ਨੇ ਉਹਨੂੰ ਬਹੁਤਿਆਂ ਪਾਣੀਆਂ ਦੇ ਕੰਢੇ ਬੇਦ ਦੇ ਬਿਰਛ ਵਾਂਗਰ ਲਾਇਆ |
6
|
ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀ ਦਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਫੁੱਟਾਂ ਵਧੀਆਂ।। |
7
|
ਇੱਕ ਹੋਰ ਵੱਡਾ ਉਕਾਬ ਸੀ ਜਿਸ ਦੇ ਖੰਭ ਵੱਡੇ ਅਤੇ ਨਾਲ ਬਹੁਤੇ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ ਤਾਂ ਜੋ ਉਹ ਉਸ ਨੂੰ ਸਿੰਜੇ |
8
|
ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ ਅਤੇ ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ |
9
|
ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਇਹ ਪਰਫੁਲਤ ਹੋਵੇਗੀ ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪਤੇ ਸੁੱਕ ਜਾਣ ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ |
10
|
ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਵਾ ਲਗਦਿਆਂ ਹੀ ਇਹ ਉੱਕੀ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।। |
11
|
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ |
12
|
ਇਸ ਆਕੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਨ੍ਹਾਂ ਗੱਲਾਂ ਦਾ ਮਤਲਬ ਨਹੀਂ ਜਾਣਦੇ? ਉਨ੍ਹਾਂ ਨੂੰ ਆਖ ਕਿ ਵੇਖੋ, ਬਾਬਲ ਦੇ ਪਾਤਸ਼ਾਹ ਨੇ ਯਰੂਸ਼ਲਮ ਉੱਤੇ ਹੱਲਾ ਕੀਤਾ ਅਤੇ ਉਸ ਦੇ ਪਾਤਸ਼ਾਹ ਨੂੰ ਅਤੇ ਉਸ ਦੇ ਸਰਦਾਰਾਂ ਨੂੰ ਫੜ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ |
13
|
ਅਤੇ ਉਹ ਨੇ ਸ਼ਾਹੀ ਨਸਲ ਵਿੱਚੋਂ ਇੱਕ ਨੂੰ ਲਿਆ ਅਤੇ ਉਹ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸੌਂਹ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ |
14
|
ਤਾਂ ਜੋ ਉਹ ਪਾਤਸ਼ਾਹੀ ਉੱਕੀ ਅਧੀਣ ਹੋ ਜਾਵੇ ਅਤੇ ਫਿਰ ਸਿਰ ਨਾ ਚੁੱਕੇ ਸਗੋਂ ਉਹ ਦੇ ਨੇਮ ਨੂੰ ਕਾਇਮ ਰੱਖ ਕੇ ਖੜੀ ਰਹੇ |
15
|
ਪਰ ਉਹ ਨੇ ਬਹੁਤ ਸਾਰੇ ਆਦਮੀ ਤੇ ਘੋੜੇ ਲੈਣ ਲਈ ਮਿਸਰ ਵਿੱਚ ਏਲਚੀ ਘੱਲ ਕੇ ਉਸ ਦੇ ਵਿਰੁੱਧ ਆਕੀ ਹੋ ਗਿਆ। ਕੀ ਉਹ ਸਫਲ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਸੱਕਦਾ ਹੈ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ? |
16
|
ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸੌਂਹ! ਉਹ ਉਸੇ ਥਾਂ ਜਿੱਥੇ ਉਸ ਪਾਤਸ਼ਾਹ ਦਾ ਵਾਸ ਹੈ ਜਿਸਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਜਿਸ ਦੀ ਸੌਂਹ ਨੂੰ ਉਸ ਤੁੱਛ ਜਾਣਿਆ ਅਤੇ ਜਿਹਦਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ |
17
|
ਅਤੇ ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸੱਕੇਗਾ ਜਦੋਂ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ |
18
|
ਕਿਉਂਕਿ ਜੋ ਉਸ ਨੇ ਸੌਂਹ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋਂੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ ਏਸ ਲਈ ਉਹ ਬਚ ਨਹੀਂ ਸੱਕੇਗਾ |
19
|
ਇਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸੌਂਹ, ਉਹ ਮੇਰਾ ਹੀ ਸੌਂਹ ਹੈ ਜਿਹ ਨੂੰ ਉਹ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ |
20
|
ਅਤੇ ਮੈਂ ਆਪਣਾ ਜਾਲ ਉਹ ਦੇ ਉੱਤੇ ਵਿਛਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ ਉਹ ਦੀ ਬੇਈਮਾਨੀ ਦੇ ਵਿਖੇ ਉੱਥੇ ਉਸ ਕੋਲੋਂ ਪੁੱਛ ਗਿੱਛ ਕਰਾਂਗਾ |
21
|
ਅਤੇ ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਓਹ ਸਾਰੀਆਂ ਹਵਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ।। |
22
|
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਫੁੱਟ ਸਿਰ ਉੱਤੋਂ ਕੱਟ ਲਵਾਂਗਾ, ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋੱਟੀ ਤੇ ਲਾਵਾਂਗਾ |
23
|
ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਤੇ ਲਵਾਂਗਾ ਅਤੇ ਉਹ ਫੁੱਟਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪਰਕਾਰ ਦੇ ਪਰਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਓਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ |
24
|
ਅਤੇ ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਫ਼ਰਮਾਇਆ ਅਤੇ ਕਰ ਵਿਖਾਇਆ।। |