Bible Languages

Indian Language Bible Word Collections

Bible Versions

Books

Ezekiel Chapters

Ezekiel 18 Verses

Bible Versions

Books

Ezekiel Chapters

Ezekiel 18 Verses

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਅਖੌਤ ਆਖਦੇ ਹੋ ਕਿ ਪੇਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ?
3 ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਤੁਸੀਂ ਫੇਰ ਇਸਰਾਏਲ ਵਿੱਚ ਇਹ ਅਖੌਤ ਨਹੀਂ ਆਖੋਗੇ
4 ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜੇਹੀ ਪਿਉ ਦੀ ਜਾਨ, ਵੈਸੀ ਹੀ ਪੁੱਤ੍ਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ ਉਹੀ ਮਰੇਗੀ।।
5 ਪਰ ਜਿਹੜਾ ਮਨੁੱਖ ਧਰਮੀ ਹੈ ਉਹ ਦੇ ਕੰਮ ਨਿਆਉਂ ਅਤੇ ਧਰਮ ਦੇ ਹਨ
6 ਜਿਨ੍ਹੇ ਪਰਬਤਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਤੀਵੀਂ ਨੂੰ ਭ੍ਰਿਸ਼ਟ ਕੀਤਾ, ਨਾ ਰਿਤਵੰਤੀ ਤੀਵੀਂ ਦੇ ਨੇੜੇ ਗਿਆ,
7 ਨਾ ਕਿਸੇ ਨੂੰ ਦੁਖੀ ਕੀਤਾ ਅਤੇ ਕਰਜਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਲੀੜੇ ਪਵਾਏ
8 ਵਿਆਜ਼ ਉੱਤੇ ਲੈਣ ਦੇਣ ਨਹੀਂ ਕੀਤਾ, ਨਾ ਵਿਆਜ਼ ਲਿਆ, ਅਤੇ ਆਪਣਾ ਹੱਥ ਬਦੀ ਤੋਂ ਮੋੜਿਆ ਅਤੇ ਆਦਮੀ ਤੇ ਆਦਮੀ ਵਿੱਚ ਸੱਚਾ ਨਿਆਉਂ ਕੀਤਾ
9 ਮੇਰੀਆਂ ਬਿਧੀਆਂ ਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਤਾਂ ਜੋ ਸਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ, ਉਹ ਨਿਸਚੇ ਜੀਉਂਦਾ ਰਹੇਗਾ
10 ਪਰ ਜੇ ਕਰ ਉਸ ਦੇ ਘਰ ਪੁੱਤ੍ਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਨ੍ਹਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ
11 ਅਤੇ ਇਨ੍ਹਾਂ ਕੰਮਾਂ ਨੂੰ ਪੂਰਾ ਨਾ ਕਰੇ ਸਗੋਂ ਪਰਬਤਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਤੀਵੀਂ ਨੂੰ ਭ੍ਰਿਸ਼ਟ ਕਰੇ,
12 ਮਿਸਕੀਨ ਤੇ ਕੰਗਾਲ ਉੱਤੇ ਜਬਰ ਕਰੇ, ਜ਼ੁਲਮ ਕਰ ਕੇ ਖੋਹ ਲਵੇ, ਗਿਰਵੀ ਗਹਿਣੇ ਪਾਈ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ
13 ਵਿਆਜ ਉੱਤੇ ਲੈਣ ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਨਿਸਚੇ ਮਰੇਗਾ, ਉਹ ਦਾ ਖੂਨ ਉਹ ਦੇ ਉੱਤੇ ਹੋਵੇਗਾ
14 ਵੇਖੋ, ਜੇ ਕਰ ਉਸ ਦੇ ਘਰ ਅਜੇਹਾ ਪੁੱਤ੍ਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ ਜਿਹੜੇ ਉਸ ਕੀਤੇ ਅਤੇ ਭੈ ਖਾ ਕੇ ਓਹ ਜਿਹੇ ਕੰਮ ਨਾ ਕਰੇ
15 ਅਤੇ ਪਰਬਤਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਅਤੇ ਆਪਣੇ ਗੁਆਂਢੀ ਦੀ ਤੀਵੀਂ ਨੂੰ ਭ੍ਰਿਸ਼ਟ ਨਾ ਕਰੇ
16 ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਗਿਰਵੀ ਨਾ ਰੱਖੇ, ਜਬਰ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਵਾਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ
17 ਕੰਗਾਲ ਵੱਲੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਲਈ ਨਹੀਂ ਮਰੇਗਾ, ਉਹ ਨਿਸਚੇ ਜੀਉਂਦਾ ਰਹੇਗਾ
18 ਪਰੰਤੂ ਉਸ ਦਾ ਪਿਉ ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ਲੁਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ, ਇਸ ਲਈ ਉਹ ਆਪਣੀ ਬਦੀ ਦੇ ਕਾਰਨ ਮਰੇਗਾ
19 ਤਾਂ ਵੀ ਤੁਸੀਂ ਆਖਦੇ ਹੋ ਕਿ ਪੁੱਤ੍ਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤ੍ਰ ਨੇ ਨਿਆਉਂ ਤੇ ਧਰਮ ਕੀਤਾ ਅਤੇ ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਨਾ ਕੀਤੀ ਅਤੇ ਉਨ੍ਹਾਂ ਤੇ ਅਮਲ ਕੀਤਾ ਤਾਂ ਉਹ ਨਿਸਚੇ ਜੀਉਂਦਾ ਰਹੇਗਾ
20 ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤ੍ਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤ੍ਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟੀ ਦਾ ਦੁਸ਼ਟ ਉਹ ਦੇ ਉੱਤੇ।।
21 ਪਰੰਤੂ ਜੇ ਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਨਿਆਉਂ ਅਰ ਧਰਮ ਤੇ ਅਮਲ ਕਰੇ ਤਾਂ ਉਹ ਨਿਸਚੇ ਜੀਉਂਦਾ ਰਹੇਗਾ, ਉਹ ਨਾ ਮਰੇਗਾ
22 ਓਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ ਜੀਂਉਂਦਾ ਰਹੇਗਾ
23 ਪ੍ਰਭੁ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਅਤੇ ਏਸ ਵਿੱਚ ਨਹੀਂ ਕਿ ਉਹ ਆਪਣੇ ਮਾਰਗ ਤੋਂ ਮੁੜੇ ਅਤੇ ਜੀਉਂਦਾ ਰਹੇ?।।
24 ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਵਿੱਚ ਜੋ ਉਸ ਬੇਈਮਾਨੀ ਨਾਲ ਕੀਤੀ ਅਤੇ ਆਪਣੇ ਪਾਪ ਵਿੱਚ ਜੋ ਉਸ ਪਾਪ ਨਾਲ ਕੀਤਾ, ਉਹ ਦੇ ਵਿੱਚ ਉਹ ਮਰੇਗਾ।।
25 ਤਾਂ ਵੀ ਤੁਸੀਂ ਆਖਦੇ ਹੋ ਕਿ ਪ੍ਰਭੁ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਏਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
26 ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ
27 ਅਤੇ ਜੇ ਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ ਮੁੜੇ ਅਤੇ ਉਹ ਕੰਮ ਕਰੇ ਜੋ ਨਿਆਉਂ ਤੇ ਧਰਮ ਦਾ ਹੈ ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ
28 ਏਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਨਿਸਚੇ ਜੀਉਂਦਾ ਰਹੇਗਾ, ਉਹ ਨਾ ਮਰੇਗਾ
29 ਤਾਂ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੁ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ ਹਨ? ਕੀ ਏਹ ਨਹੀਂ ਕੀ ਤੁਹਾਡੇ ਮਾਰਗ ਠੀਕ ਨਹੀਂ ਹਨ
30 ਸੋ ਪ੍ਰਭੁ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਉਸ ਦੇ ਮਾਰਗ ਦੇ ਅਨੁਸਾਰ ਤੁਹਾਡਾ ਨਿਆਉਂ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ ਤਾਂ ਜੋ ਤੁਹਾਡੀ ਬਦੀ ਤੁਹਾਡੀ ਠੋਕਰ ਦਾ ਕਾਰਨ ਨਾ ਹੋਵੇ
31 ਉਨ੍ਹਾਂ ਸਾਰੇ ਅਪਰਾਧਾਂ ਨੂੰ ਜਿਨ੍ਹਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ, ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?
32 ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਦੋਂ ਖ਼ੁਸ਼ੀ ਨਹੀਂ, ਇਸ ਲਈ ਮੁੜੋ ਤੇ ਜੀਉਂਦੇ ਰਹੋ।।

Ezekiel 18:1 Punjabi Language Bible Words basic statistical display

COMING SOON ...

×

Alert

×