Bible Languages

Indian Language Bible Word Collections

Bible Versions

Books

Ezekiel Chapters

Ezekiel 25 Verses

Bible Versions

Books

Ezekiel Chapters

Ezekiel 25 Verses

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 ਹੇ ਆਦਮੀ ਦੇ ਪੁੱਤ੍ਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ
3 ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਸ ਲਈ ਕਿ ਤੂੰ ਮੇਰੇ ਅਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਅਸੀਰੀ ਵਿੱਚ ਗਿਆ, “ਆਹਾ ਹਾ” ਆਖਿਆ
4 ਏਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸਿਆਂ ਨੂੰ ਸੌਂਪ ਦਿਆਂਗਾ ਕਿ ਤੂੰ ਉਨ੍ਹਾਂ ਦੀ ਮਿਲਖ ਹੋਵੇਂ, ਅਤੇ ਓਹ ਤੇਰੇ ਵਿੱਚ ਆਪਣੀਆਂ ਛੌਣੀਆਂ ਬਣਾਉਣਗੇ ਅਤੇ ਤੇਰੇ ਵਿੱਚ ਆਪਣੇ ਘਰ ਪਾਉਣਗੇ ਅਤੇ ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ
5 ਅਤੇ ਮੈਂ ਰੱਬਾਹ ਨੂੰ ਊਠਾਂ ਦੀ ਜੂਹ ਲਈ ਅਤੇ ਅੰਮੋਨੀਆਂ ਨੂੰ ਇੱਜੜਾਂ ਦੀ ਬਹਿਕ ਲਈ ਦਿਆਂਗਾ ਭਈ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ!
6 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੈਂ ਤਾਉੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਏ
7 ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਓਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ, ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆ ਮੇਟ ਕਰ ਦੇਵਾਂਗਾ, ਮੈਂ ਤੈਨੂੰ ਨਾਸ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ!।।
8 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਮੋਆਬ ਅਤੇ ਸ਼ੇਈਰ ਆਖਦੇ ਹਨ ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਾਂਗਰ ਹੈ
9 ਏਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਏਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ-ਯਸ਼ੀਮੋਥ, ਬਅਲ-ਮਅੋਨ ਅਤੇ ਕਿਰਯਾਥਇਮ, ਖੋਲ੍ਹ ਦਿਆਂਗਾ
10 ਅਤੇ ਮੈਂ ਪੂਰਬ ਵਾਸੀਆਂ ਨੂੰ ਉਹ ਨੂੰ ਅੰਮੋਨਿਆਂ ਦੇ ਨਾਲ ਅਧਿਕਾਰ ਲਈ ਦਿਆਂਗਾ ਤਾਂ ਜੋ ਕੌਮਾਂ ਦੇ ਵਿੱਚ ਅੰਮੋਨੀ ਚੇਤੇ ਨਾ ਕੀਤੇ ਜਾਣ
11 ਅਤੇ ਮੈਂ ਮੋਆਬ ਦਾ ਨਿਆਉਂ ਕਰਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
12 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਨ੍ਹਾਂ ਉੱਤੇ ਰੱਖਿਆ
13 ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਆਦਮੀ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੀਮਾਨ ਤੋਂ ਲੈ ਕੇ ਦਦਾਨ ਤੀਕਰ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ
14 ਅਤੇ ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਓਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਓਹ ਮੇਰੇ ਬਦਲੇ ਨੂੰ ਜਾਨਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।
15 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਫਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ ਤਾਂ ਜੋ ਸਦਾ ਲਈ ਉਨ੍ਹਾਂ ਨੂੰ ਨਾਸ ਕਰ ਦੇਣ
16 ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਫਲਿਸਤੀਆਂ ਉੱਤੇ ਹੱਥ ਚੁਕਾਂਗਾ ਅਤੇ ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ ਕਰ ਦਿਆਂਗਾ
17 ਅਤੇ ਮੈਂ ਉਨ੍ਹਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਨ੍ਹਾਂ ਤੋਂ ਬਦਲਾ ਲਵਾਂਗਾ, ਤਾਂ ਓਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!।।

Ezekiel 25:1 Punjabi Language Bible Words basic statistical display

COMING SOON ...

×

Alert

×