Bible Languages

Indian Language Bible Word Collections

Bible Versions

Books

Ezekiel Chapters

Ezekiel 31 Verses

Bible Versions

Books

Ezekiel Chapters

Ezekiel 31 Verses

1 ਫੇਰ ਬਾਰਵੇਂ ਵਰ੍ਹੇ ਦੇ ਤੀਜੇ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 ਹੇ ਆਦਮੀ ਦੇ ਪੁੱਤ੍ਰ, ਮਿਸਰ ਦੇ ਰਾਜਾ ਫ਼ਿਰਊਨ ਅਤੇ ਉਸ ਦੀ ਭੀੜ ਨੂੰ ਆਖ, - ਤੁਸੀਂ ਆਪਣੀ ਵਡਿਆਈ ਵਿੱਚ ਕਿਹ ਦੇ ਵਰਗੇ ਹੋ?
3 ਵੇਖ, ਅੱਸ਼ੂਰੀ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ, ਅਤੇ ਉਹ ਦਾ ਕੱਦ ਉੱਚਾ ਸੀ, ਅਤੇ ਉਹ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਖੜੀ ਸੀ।
4 ਪਾਣੀਆਂ ਨੇ ਉਹ ਨੂੰ ਵੱਡਾ ਕੀਤਾ। ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ। ਉਹ ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ, ਅਤੇ ਉਹ ਦੀਆਂ ਖਾਲੀਆਂ ਖੇਤ ਦੇ ਸਾਰੇ ਰੁੱਖਾਂ ਤੀਕਰ ਪੁੱਜਦੀਆਂ ਸਨ।
5 ਏਸ ਲਈ ਪਾਣੀ ਬਹੁਤਾ ਫੁੱਟ ਨਿੱਕਲਣ ਕਰਕੇ ਉਸ ਦਾ ਕੱਦ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਹੋ ਗਿਆ, ਅਤੇ ਉਸ ਦੀਆਂ ਟਹਿਣੀਆਂ ਬਹੁਤੀਆਂ ਤੇ ਲੰਮੀਆਂ ਹੋ ਗਈਆਂ।
6 ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ, ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚੇ ਜਣਦੇ ਸਨ। ਅਤੇ ਸਾਰੀਆਂ ਵੱਡੀਆਂ ਕੌਮਾਂ ਉਹ ਦੇ ਪਰਛਾਂਵੇ ਵਿੱਚ ਵੱਸਦੀਆਂ ਸਨ।
7 ਏਸ ਪਰਕਾਰ ਉਹ ਆਪਣੀ ਵਡਿਆਈ ਵਿੱਚ ਆਪਣੀਆਂ ਡਾਲੀਆਂ ਦੇ ਲੰਮੇ ਹੋਣ ਕਰਕੇ ਸੁੰਦਰ ਸੀ, ਕਿਉਂ ਜੋ ਉਹ ਦੀ ਜੜ੍ਹ ਬਹੁਤ ਪਾਣੀ ਦੇ ਲਾਗੇ ਸੀ।
8 ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸੱਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ, ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।
9 ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇਕੇ ਸੁੰਦਰਤਾ ਬ਼ਖ਼ਸ਼ੀ, ਇੱਥੋ ਤੀਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ ਉਸ ਨਾਲ ਖਾਰ ਕਰਦੇ ਸਨ।।
10 ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘੁਮੰਡ ਆਇਆ
11 ਏਸ ਲਈ ਮੈਂ ਉਹ ਨੂੰ ਕੌਮਾਂ ਵਿੱਚੋਂ ਇੱਕ ਜ਼ੋਰਾਵਰ ਦੇ ਹਵਾਲੇ ਕਰਾਂਗਾ। ਨਿਸਚੇ ਉਹ ਉਸ ਨਾਲ ਵਰਤੇਗਾ। ਮੈਂ ਉਹ ਦੀ ਦੁਸ਼ਟਤਾ ਦੇ ਕਾਰਨ ਉਹ ਨੂੰ ਕੱਢ ਦਿੱਤਾ ਹੈ
12 ਅਤੇ ਓਪਰੇ ਲੋਕ ਜੋ ਕੌਮਾਂ ਵਿੱਚ ਭਿਆਣਕ ਹਨ ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਰਬਤਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ ਅਤੇ ਧਰਤੇ ਦੇ ਸਾਰੇ ਲੋਕ ਉਸ ਦੇ ਪਰਛਾਂਵੇ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ
13 ਅਕਾਸ਼ ਦੇ ਸਾਰੇ ਪੰਛੀ ਉਸ ਟੁੱਟੇ ਹੋਏ ਉੱਤੇ ਵੱਸਣਗੇ ਅਤੇ ਸਾਰੇ ਖੇਤ ਦੇ ਸਾਰੇ ਦਰਿੰਦੇ ਉਹ ਦੀਆਂ ਟਹਿਣੀਆਂ ਉੱਤੇ ਹੋਣਗੇ
14 ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ ਅਤੇ ਉਨ੍ਹਾਂ ਵਿੱਚੋਂ ਵੱਡੇ ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ ਕਿਉਂ ਜੋ ਓਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸੀਆਂ ਦੇ ਵਿਚਕਾਰ ਗੋਰ ਵਿੱਚ ਉਤਰਨਗੇ।।
15 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਹਾੜੇ ਓਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਹ ਦੇ ਲਈ ਡੁੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, - ਹਾਂ ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ
16 ਜਿਸ ਵੇਲੇ ਮੈਂ ਉਹ ਨੂੰ ਉਨ੍ਹਾਂ ਸਾਰਿਆਂ ਦੇ ਨਾਲ ਜੋ ਗੋਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ ਤਾਂ ਉਹ ਦੇ ਡਿੱਗਣ ਦੇ ਰੌਲੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਓਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ
17 ਓਹ ਵੀ ਉਹ ਦੇ ਨਾਲ ਉਨ੍ਹਾਂ ਤੀਕਰ ਜੋ ਤਲਵਾਰ ਨਾਲ ਵੱਢੇ ਗਏ ਪਤਾਲ ਵਿੱਚ ਲਹਿ ਜਾਣਗੇ ਅਤੇ ਓਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂਉਂ ਹੇਠਾਂ ਵੱਸਦੇ ਸਨ।।
18 ਤੂੰ ਪਰਤਾਪ ਤੇ ਵਡਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨ੍ਹਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇ-ਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।

Ezekiel 31:1 Punjabi Language Bible Words basic statistical display

COMING SOON ...

×

Alert

×