Bible Languages

Indian Language Bible Word Collections

Bible Versions

Books

Ezekiel Chapters

Ezekiel 33 Verses

Bible Versions

Books

Ezekiel Chapters

Ezekiel 33 Verses

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੇ ਪੁੱਤ੍ਰਾਂ ਨੂੰ ਬੋਲ ਅਤੇ ਤੂੰ ਉਨ੍ਹਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖਾ ਬਣਾਉਣ
3 ਅਤੇ ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਖ਼ਬਰਦਾਰ ਕਰੇ
4 ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਖ਼ਬਰਦਾਰ ਨਾ ਹੋਵੇ ਅਤੇ ਤਲਵਾਰ ਆਵੇ ਅਤੇ ਉਹ ਨੂੰ ਲੈ ਜਾਵੇ ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ
5 ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਖ਼ਬਰਦਾਰ ਨਾ ਹੋਇਆ। ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇ ਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ
6 ਪਰ ਜੇ ਕਰ ਰਾਖਾ ਤਲਵਾਰ ਨੂੰ ਆਉਂਦਾ ਵੇਖੇ ਅਤੇ ਨਰਸਿੰਗਾ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ ਅਤੇ ਤਲਵਾਰ ਆਵੇ ਅਤੇ ਉਨ੍ਹਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗਣ ਕਰਕੇ ਲਿਆ ਗਿਆ ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ
7 ਸੋ ਤੂੰ ਹੇ ਆਦਮੀ ਦੇ ਪੁੱਤ੍ਰ, - ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਨ੍ਹਾਂ ਨੂੰ ਖ਼ਬਰਦਾਰ ਕਰ
8 ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ! ਤੂੰ ਨਿਸਚੇ ਮਰੇਂਗਾ, ਉਸ ਵੇਲੇ ਜੇ ਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਖ਼ਬਰਦਾਰ ਨਾ ਕਰੇਂ ਤਾਂ ਉਹ ਦੁਸ਼ਟ ਤਾਂ ਆਪਣੇ ਔਗਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ
9 ਪਰ ਜੇ ਤੂੰ ਉਸ ਦੁਸ਼ਟ ਨੂੰ ਖ਼ਬਰਦਾਰ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।।
10 ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਐਉਂ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਅਸਾਂ ਉੱਤੇ ਹਨ ਅਤੇ ਅਸੀਂ ਉਨ੍ਹਾਂ ਵਿੱਚੋਂ ਗਲਦੇ ਜਾਂਦੇ ਹਾਂ ਸੋ ਅਸੀਂ ਕਿਵੇਂ ਜੀਉਂਦੇ ਰਹਾਂਗੇ?
11 ਤੂੰ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਹੈ, ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ, ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ?
12 ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਹਾੜੇ ਉਹ ਨੂੰ ਨਾ ਛੁਡਾਵੇਂਗਾ ਅਤੇ ਦੁਸ਼ਟ ਦੀ ਦੁਸ਼ਟਤਾ, - ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ ਤਾਂ ਉਹ ਤੇ ਕਾਰਨ ਜੀਉਂਦਾ ਨਾ ਰਹਿ ਸੱਕੇਗਾ
13 ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਨਿਸਚੇ ਜੀਉਂਦਾ ਰਹੇਂਗਾ, ਜੇ ਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਨ੍ਹਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ ਮਰੇਗਾ
14 ਅਤੇ ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਨਿਸਚੇ ਮਰੇਂਗਾ, ਜੇ ਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਉਂ ਤੇ ਧਰਮ ਹੈ
15 ਜੇ ਕਰ ਉਹ ਦੁਸ਼ਟ ਗਹਿਣੇ ਦਾ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ ਫੇਰ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ ਅਤੇ ਬਦੀ ਨਾ ਕਰੇ ਤਾਂ ਉਹ ਨਿਸਚੇ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ
16 ਤਾਂ ਸਾਰੇ ਪਾਪ ਜੋ ਉਹ ਨੇ ਕੀਤੇ ਹਨ ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਉਂ ਅਤੇ ਧਰਮ ਹੈ, ਉਹ ਨਿਸਚੇ ਜੀਉਂਦਾ ਰਹੇਗਾ
17 ਪਰੰਤੂ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੁ ਦਾ ਰਾਹ ਇੱਕੋ ਜਿਹਾ ਨਹੀਂ ਹੈ ਪਰ ਉਨ੍ਹਾਂ ਦਾ ਆਪਣਾ ਰਾਹ ਇੱਕੋ ਜਿਹਾ ਨਹੀਂ ਹੈ
18 ਜੇ ਕਰ ਧਰਮੀ ਆਪਣੇ ਧਰਮ ਤੋਂ ਮੁੜੇ ਤੇ ਬਦੀ ਕਰੇ ਤਾਂ ਉਹ ਉਸ ਦੇ ਵਿੱਚ ਮਰੇਗਾ
19 ਅਤੇ ਜੇ ਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਉਂ ਤੇ ਧਰਮ ਹੈ ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ
20 ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੁ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਰਾਹ ਦੇ ਅਨੁਸਾਰ ਤੁਹਾਡਾ ਨਿਆਉਂ ਕਰਾਂਗਾ।।
21 ਅਸਾਡੀ ਅਸੀਰੀ ਦੇ ਬਾਰਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੀ ਪੰਜਵੀਂ ਨੂੰ ਐਉਂ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚ ਬਚ ਨਿੱਕਲਿਆ ਸੀ ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!
22 ਅਤੇ ਸ਼ਾਮ ਦੇ ਵੇਲੇ ਉਹ ਬਚੇ ਹੋਏ ਦੇ ਪੁੱਜਣ ਤੋਂ ਪਹਿਲਾ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੀਕ। ਮੇਰਾ ਮੂੰਹ ਖੁਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ
23 ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
24 ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਐਉਂ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਸ ਹੋਇਆ ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ
25 ਏਸ ਲਈ ਉਨ੍ਹਾਂ ਨੂੰ ਆਖ ਦੇਹ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਲਹੂ ਸਣੇ ਖਾਂਦੇ ਅਤੇ ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
26 ਤੁਸੀਂ ਆਪਣੀ ਤਲਵਾਰ ਤੇ ਖਲੋਂਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭਰਿਸ਼ਟ ਕਰਦਾ ਹੈ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
27 ਤੂੰ ਉਨ੍ਹਾਂ ਨੂੰ ਐਉਂ ਆਖਣਾ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜਾ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜੇ ਖੁਲ੍ਹੇ ਖੇਤ ਵਿੱਚ ਹੈ ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ ਬਵਾ ਨਾਲ ਮਰਨਗੇ
28 ਅਤੇ ਮੈਂ ਇਸ ਦੇਸ ਨੂੰ ਉਜਾੜਾਂਗਾ ਅਤੇ ਅਚਰਜਤਾ ਦਾ ਕਾਰਨ ਬਣਾਵਾਂਗਾ ਅਤੇ ਇਸ ਦੀ ਸ਼ਕਤੀ ਦਾ ਘੁਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਰਬਤ ਉਜੜ ਜਾਣਗੇ ਇੱਥੋਂ ਤੀਕਰ ਕਿ ਕੋਈ ਉਨ੍ਹਾਂ ਤੋਂ ਨਹੀਂ ਲੰਘੇਗਾ
29 ਅਤੇ ਜਦੋਂ ਮੈਂ ਉਨ੍ਹਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਨ੍ਹਾਂ ਕੀਤੇ ਹਨ, ਦੇਸ ਨੂੰ ਉਜਾੜ ਅਤੇ ਅਚਰਜਤਾ ਦਾ ਕਾਰਨ ਬਣਾਵਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
30 ਪਰ ਤੂੰ ਹੇ ਆਦਮੀ ਦੇ ਪੁੱਤ੍ਰ, ਤੇਰੇ ਲੋਕਾਂ ਦੀ ਸੰਤਾਨ ਕੰਧਾ ਦੇ ਲਾਗੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਵਿਖੇ ਗੱਲਾਂ ਕਰਦੇ ਹਨ ਅਤੇ ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਐਉਂ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ
31 ਜਿਵੇਂ ਲੋਕ ਆਉਂਦੇ ਹਨ ਓਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਙੁ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਨ੍ਹਾਂ ਤੇ ਤੁਰਦੇ ਨਹੀਂ ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ ਪਰ ਉਨ੍ਹਾਂ ਦਾ ਮਨ ਲੋਭ ਵੱਲ ਭਜਦਾ ਹੈ
32 ਅਤੇ ਵੇਖ, ਤੂੰ ਉਨ੍ਹਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਬਜਾਉਣ ਵਿੱਚ ਚੰਗਾ ਹੋਵੇ ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਨ੍ਹਾਂ ਤੇ ਤੁਰਦੇ ਨਹੀਂ
33 ਅਤੇ ਜਦੋਂ ਇਹ ਗੱਲਾਂ ਹੋਣਗੀਆਂ, - ਵੇਖ! ਇਹ ਵਾਪਰਨ ਵਾਲੀਆਂ ਹਨ ਤਦ ਓਹ ਜਾਣਨਗੇ, ਕਿ ਉਨ੍ਹਾਂ ਦੇ ਵਿੱਚ ਇੱਕ ਨਬੀ ਸੀ!।।

Ezekiel 33:17 Punjabi Language Bible Words basic statistical display

COMING SOON ...

×

Alert

×