Bible Languages

Indian Language Bible Word Collections

Bible Versions

Books

Ezekiel Chapters

Ezekiel 47 Verses

Bible Versions

Books

Ezekiel Chapters

Ezekiel 47 Verses

1 ਫੇਰ ਉਹ ਮੈਨੂੰ ਭਵਨ ਦੇ ਦਰਵੱਜੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ
2 ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ
3 ਅਤੇ ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿਟਿਆਂ ਤੀਕੁਰ ਸੀ
4 ਫੇਰ ਉਸ ਨੇ ਹਜ਼ਾਰ ਹੱਥ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗੋਡਿਆਂ ਤੀਕਰ ਸੀ। ਫੇਰ ਉਸ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਲੱਕ ਤੀਕਰ ਸੀ
5 ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸੱਕਦਾ ਸਾਂ ਕਿਉਂ ਜੋ ਪਾਣੀ ਚੜ੍ਹ ਕੇ ਤਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ ਜਿਹ ਨੂੰ ਪਾਰ ਕਰਨਾ ਅਸੰਭਵ ਸੀ
6 ਤਾਂ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਇਹ ਵੇਖਿਆ? ਤਦ ਉਹ ਮੈਨੂੰ ਲੈ ਆਇਆ ਅਤੇ ਨਾਲ ਦੇ ਕੰਢੇ ਤੇ ਮੋੜ ਲਿਆਂਦਾ
7 ਜਦੋਂ ਮੈਂ ਮੁੜ ਕੇ ਪੁੱਜਿਆ ਤਾਂ ਵੇਖੋ, ਨਾਲੇ ਦੇ ਇਸ ਪਾਸੇ ਤੇ ਦੂਜੇ ਪਾਸੇ ਬਹੁਤ ਸਾਰੇ ਰੁੱਖ ਸਨ
8 ਤਦ ਉਹ ਨੇ ਮੈਨੂੰ ਆਖਿਆ ਕਿ ਏਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ
9 ਅਤੇ ਐਉਂ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲਜੰਤੂ ਜੋ ਬਹੁਤ ਸਾਰੇ ਹਨ ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ ਕਿਉਂ ਜੋ ਇਹ ਪਾਣੀ ਉੱਥੇ ਪੁੱਜਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿੱਥੇ ਏਹ ਨਾਲੇ ਪੁੱਜਣਗੇ ਜੀਵਨ ਬਖ਼ਸ਼ਣਗੇ
10 ਅਤੇ ਐਉਂ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈਕੇ ਏਨ-ਅਗਲਇਮ ਤੀਕਰ ਜਾਲ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਙੁ ਬਹੁਤ ਹੋਣਗੀਆਂ
11 ਪਰੰਤੂ ਉਹ ਦੀਆਂ ਚਿੱਕੜ ਵਾਲੀਆਂ ਅਤੇ ਜਿਲਣ ਵਾਲੀਆਂ ਜਗ੍ਹਾਂ ਤਾਜ਼ੀਆਂ ਨਾ ਕੀਤੀਆਂ ਜਾਣਗੀਆਂ, ਓਹ ਲੂਣ ਵਾਲੀਆਂ ਹੀ ਰਹਿਣਗੀਆਂ
12 ਅਤੇ ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ ਜਿਨ੍ਹਾਂ ਦੇ ਪੱਤਰ ਕਦੇ ਨਾ ਮੁੱਕਣਗੇ ਅਤੇ ਜਿਨ੍ਹਾਂ ਦੇ ਮੇਵੇ ਕਦੇ ਨਾ ਸੁੱਕਣਗੇ। ਉਨ੍ਹਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ ਕਿਉਂ ਜੋ ਉਨ੍ਹਾਂ ਨੂੰ ਓਹ ਪਾਣੀ ਲੱਗਦੇ ਹਨ ਜਿਹੜੇ ਪਵਿੱਤ੍ਰ ਅਸਥਾਨ ਵਿੱਚੋਂ ਤੁਰਦੇ ਹਨ ਅਤੇ ਉਨ੍ਹਾਂ ਦੇ ਮੇਵੇ ਖਾਣ ਲਈ ਅਤੇ ਉਨ੍ਹਾਂ ਦੇ ਪੱਤਰ ਦਵਾਈ ਦੇ ਕੰਮ ਆਉਣਗੇ।।
13 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ ਤਾਂ ਜੋ ਇਸਰਾਏਲ ਦਿਆਂ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੂਣਾ ਭਾਗ ਹੋਵੇਗਾ
14 ਅਤੇ ਤੁਸੀਂ ਸਾਰੇ ਇੱਕੋ ਜਿੰਨਾ ਦੇਸ ਮਿਰਾਸ ਵਿੱਚ ਲਵੋਗੇ ਜਿਸ ਦੇ ਵਿਖੇ ਮੈਂ ਸੌਂਹ ਖਾਧੀ ਕਿ ਤੁਹਾਡੇ ਪਿਉ ਦਾਦਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ
15 ਅਤੇ ਦੇਸ ਦੀ ਹੱਦ ਇਹ ਹੋਵੇਗੀ, - ਉੱਤਰ ਵੱਲ ਵੱਡੇ ਸਾਗਰ ਤੋਂ ਲੈ ਕੇ ਹਥਲੋਨ ਤੋਂ ਹੁੰਦੀ ਹੋਈ ਸਦਾਦ ਦੇ ਲਾਂਘੇ ਤੀਕਰ
16 ਹਮਾਥ, ਬੇਰੋਥਾਹ, ਸਿਬਰਈਮ ਜੋ ਦੰਮਿਸਕ ਦੀ ਹੱਦ ਅਤੇ ਹਮਾਥ ਦੀ ਹੱਦ ਦੇ ਵਿਚਕਾਰ ਹੈ ਅਤੇ ਹਸੇਰ-ਹੱਤੀਕੋਨ ਜੋ ਹੌਰਾਨ ਦੀ ਹੱਦ ਤੇ ਹੈ
17 ਅਤੇ ਸਾਗਰ ਤੋਂ ਹੱਦ ਇੱਹ ਹੋਵੇਗੀ, ਅਰਥਾਤ ਹਸਰ-ਏਨੋਨ ਦੰਮਿਸਕ ਦੀ ਹੱਦ ਅਤੇ ਉੱਤਰ ਵੱਲ ਉੱਤਰੀ ਦਿਸ਼ਾ ਵੱਲ ਹਮਾਥ ਦੀ ਹੱਦ। ਉੱਤਰੀ ਦਿਸ਼ਾ ਇਹੀ ਹੈ
18 ਅਤੇ ਪੂਰਬੀ ਹੱਦ ਹੌਰਾਨ ਤੇ ਦੰਮਿਸਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉੱਤਰੀ ਹੱਦ ਤੋਂ ਪੂਰਬੀ ਸਾਗਰ ਤੀਕਰ ਮਿਣਨਾ। ਇਹੀ ਪੂਰਬੀ ਹੱਦ ਹੈ
19 ਅਤੇ ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹ ਹੈ, ਅਰਥਾਤ ਤਾਮਰ ਤੋਂ ਮਰੀਬੋਥ-ਕਾਦੇਸ ਦੇ ਪਾਣੀ ਤੀਕ ਦੱਖਣੀ ਦਿਸ਼ਾ ਇਹੀ ਹੈ
20 ਅਤੇ ਪੱਛਮੀ ਦਿਸ਼ਾ ਵੱਲ ਵੱਡਾ ਸਾਗਰ ਹੋਵੇਗਾ, ਦੱਖਣੀ ਹੱਦ ਤੋਂ ਲੈ ਕੇ ਹਮਾਥ ਦੇ ਦਰਵੱਜੇ ਤੀਕਰ। ਇਹ ਪੱਛਮੀ ਹੱਦ ਹੈ
21 ਸੋ ਤੁਸੀਂ ਇਸ ਦੇਸ ਨੂੰ ਇਸਰਾਏਲ ਦਿਆਂ ਗੋਤਾਂ ਦੇ ਅਨੁਸਾਰ ਆਪਸ ਵਿੱਚ ਵੰਡ ਲੈਣਾ
22 ਅਤੇ ਐਉਂ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਨ੍ਹਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਨ੍ਹਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ ਦੇਸ ਵੰਡਣ ਲਈ ਗੁਣੇ ਪਾਓਗੇ ਅਤੇ ਓਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਙੁ ਹੋਣਗੇ। ਓਹ ਤੁਹਾਡੇ ਨਾਲ ਇਸਰਾਏਲ ਦਿਆਂ ਗੋਤਾਂ ਦੇ ਵਿੱਚ ਮਿਰਾਸ ਪਰਾਪਤ ਕਰਨਗੇ
23 ਅਤੇ ਐਉਂ ਹੋਵੇਗਾ ਕਿ ਜਿਸ ਗੋਤ ਵਿੱਚ ਕੋਈ ਓਪਰਾ ਵੱਸਦਾ ਹੋਵੇਗਾ ਉਸੇ ਵਿੱਚ ਤੁਸੀਂ ਉਹ ਨੂੰ ਮਿਰਾਸ ਦਿਓਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।

Ezekiel 47:1 Punjabi Language Bible Words basic statistical display

COMING SOON ...

×

Alert

×