Indian Language Bible Word Collections
Genesis 16:5
Genesis Chapters
Genesis 16 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Genesis Chapters
Genesis 16 Verses
1
|
ਸਾਰਈ ਅਬਰਾਮ ਦੀ ਪਤਨੀ ਉਹ ਦੇ ਲਈ ਪੁੱਤ੍ਰ ਨਾ ਜਣੀ। ਉਹ ਦੇ ਕੋਲ ਇੱਕ ਮਿਸਰੀ ਗੋਲੀ ਸੀ ਜਿਹਦਾ ਨਾਉਂ ਹਾਜਰਾ ਸੀ |
2
|
ਤਾਂ ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ ਯਹੋਵਾਹ ਨੇ ਮੈਨੂੰ ਜਣਨ ਤੋਂ ਠਾਕਿਆ ਹੈ। ਮੇਰੀ ਗੋੱਲੀ ਕੋਲ ਜਾਹ। ਸ਼ਾਇਤ ਮੈਂ ਉਸ ਤੋਂ ਉਲਾਦ ਵਾਲੀ ਬਣਾਈ ਜਾਵਾਂ। ਅਬਰਾਮ ਨੇ ਸਾਰਈ ਦੀ ਗੱਲ ਸੁਣੀ |
3
|
ਜਦੋਂ ਅਬਰਾਮ ਨੂੰ ਕਨਾਨ ਦੇਸ ਵਿੱਚ ਵਸਦਿਆਂ ਦਸ ਵਰ੍ਹੇ ਹੋ ਗਏ ਤਾਂ ਸਾਰਈ ਅਬਰਾਮ ਦੀ ਪਤਨੀ ਨੇ ਆਪਣੀ ਮਿਸਰੀ ਗੋੱਲੀ ਹਾਜਰਾ ਨੂੰ ਲੈਕੇ ਆਪਣੇ ਪਤੀ ਅਬਰਾਮ ਨੂੰ ਉਹ ਦੀ ਤੀਵੀਂ ਬਣਨ ਲਈ ਦਿੱਤਾ |
4
|
ਉਹ ਹਾਜਰਾ ਕੋਲ ਗਿਆ ਅਤੇ ਉਹ ਗਰਭਣੀ ਹੋਈ। ਜਾਂ ਉਸ ਨੇ ਵੇਖਿਆ ਕਿ ਮੈਂ ਗਰਭਣੀ ਹਾਂ ਤਾਂ ਉਹ ਦੀ ਬੀਬੀ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ |
5
|
ਤਾਂ ਸਾਰਈ ਨੇ ਅਬਰਾਮ ਨੂੰ ਆਖਿਆ, ਮੇਰੀ ਹੱਤਿਆ ਤੇਰੇ ਉੱਤੇ ਪਵੇ। ਮੈਂ ਆਪਣੀ ਗੋਲੀ ਨੂੰ ਤੇਰੀ ਹਿੱਕ ਨਾਲ ਲਾ ਦਿੱਤਾ ਅਤੇ ਜਦ ਉਸ ਨੇ ਵੇਖਿਆ ਕਿ ਉਹ ਗਰਭਣੀ ਹੋਈ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘਟ ਗਈ। ਯਹੋਵਾਹ ਮੇਰਾ ਅਰ ਤੇਰਾ ਨਿਆਉਂ ਕਰੇ |
6
|
ਫੇਰ ਅਬਰਾਮ ਨੇ ਸਰਾਈ ਨੂੰ ਆਖਿਆ, ਵੇਖ ਤੇਰੀ ਗੋਲੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ |
7
|
ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ ਅਰਥਾਤ ਸੂਰ ਵਾਲੇ ਰਾਹ ਦੇ ਕੋਲ |
8
|
ਉਸ ਨੇ ਆਖਿਆ ਕਿ ਹੇ ਹਾਜਰਾ ਸਾਰਈ ਦੀਏ ਗੋੱਲੀਏ ਤੂੰ ਕਿੱਥੋਂ ਆਈ ਹੈ ਅਤੇ ਕਿੱਧਰ ਜਾਣਾ ਹੈ? ਤਾਂ ਉਸ ਨੇ ਆਖਿਆ ਮੈਂ ਆਪਣੀ ਬੀਬੀ ਸਾਰਈ ਕੋਲੋਂ ਭੱਜ ਆਈ ਹਾਂ |
9
|
ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਕਿ ਆਪਣੀ ਬੀਬੀ ਕੋਲ ਮੁੜ ਜਾਹ ਅਤੇ ਆਪਣੇ ਆਪ ਨੂੰ ਉਸ ਦੇ ਤਾਬੇ ਕਰ ਦੇਹ |
10
|
ਨਾਲੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਮੈਂ ਤੇਰੀ ਅੰਸ ਨੂੰ ਐੱਨਾ ਵਧਾਂਵਾਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ |
11
|
ਨਾਲੇ ਹੀ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਵੇਖ ਤੂੰ ਗਰਭਣੀ ਹੈਂ ਅਰ ਪੁੱਤ੍ਰ ਜਣੇਗੀ। ਉਹ ਦਾ ਨਾਉਂ ਇਸਮਾਏਲ ਰੱਖੀ ਕਿਉਂਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ |
12
|
ਪਰ ਉਹ ਜੰਗਲੀ ਖੋਤੇ ਜਿਹਾ ਆਦਮੀ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ |
13
|
ਉਪਰੰਤ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਬੋਲਦਾ ਸੀ ਇਹ ਰੱਖਿਆ ਕਿ “ ਤੂੰ ਮੇਰਾ ਵੇਖਣਹਾਰ ਪਰਮੇਸ਼ੁਰ ਹੈਂ ” ਕਿਉਂਕਿ ਉਸ ਨੇ ਆਖਿਆ ਕੀ ਮੈਂ ਐਥੇ ਉਹ ਦੇ ਮੈਨੂੰ ਵੇਖਣ ਦੇ ਮਗਰੋਂ ਵੀ ਵੇਖਦੀ ਹਾਂ? |
14
|
ਏਸ ਲਈ ਉਹ ਉਸ ਖੂਹ ਦਾ ਨਾਉਂ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ ਅਰ ਬਰਦ ਦੇ ਵਿਚਕਾਰ ਹੈ |
15
|
ਫੇਰ ਹਾਜਰਾ ਅਬਰਾਮ ਲਈ ਇੱਕ ਪੁੱਤ੍ਰ ਜਣੀ ਅਤੇ ਅਬਰਾਮ ਨੇ ਆਪਣੇ ਪੁੱਤ੍ਰ ਦਾ ਨਾਉਂ ਜਿਹ ਨੂੰ ਹਾਜਰਾ ਜਣੀ ਇਸਮਾਏਲ ਰੱਖਿਆ |
16
|
ਜਦ ਹਾਜਰਾ ਇਸਮਾਏਲ ਨੂੰ ਅਬਰਾਮ ਲਈ ਜਣੀ ਅਬਰਾਮ ਛਿਆਸੀਆਂ ਵਰਿਹਾਂ ਦਾ ਸੀ।। |