Indian Language Bible Word Collections
Hebrews 3:16
Hebrews Chapters
Hebrews 3 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Hebrews Chapters
Hebrews 3 Verses
1
|
ਉਪਰੰਤ ਹੇ ਪਵਿੱਤਰ ਭਰਾਵੋ, ਸੁਰਗੀ ਸੱਦੇ ਦੇ ਭਾਈਵਾਲੋ, ਤੁਸੀਂ ਸਾਡੇ ਇਕਰਾਰ ਦੇ ਰਸੂਲ ਅਤੇ ਪਰਧਾਨ ਜਾਜਕ ਯਿਸੂ ਵੱਲ ਧਿਆਨ ਕਰੋ |
2
|
ਜਿਹੜਾ ਆਪਣੇ ਥਾਪਣ ਵਾਲੇ ਦੇ ਹੱਕ ਵਿੱਚ ਮਾਤਬਰ ਸੀ ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ |
3
|
ਕਿਉਂ ਜੋ ਘਰ ਨਾਲੋਂ ਜਿੰਨਾ ਘਰ ਦਾ ਬਣਾਉਣ ਵਾਲਾ ਆਦਰ ਜੋਗ ਹੁੰਦਾ ਹੈ ਉੱਨਾ ਹੀ ਉਹ ਵੀ ਮੂਸਾ ਨਾਲੋਂ ਵਧੀਕ ਆਦਰ ਦੇ ਜੋਗ ਹੈ |
4
|
ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ ਪਰ ਜਿਹ ਨੇ ਸੱਭੋ ਕੁਝ ਬਣਾਇਆ ਉਹ ਪਰਮੇਸ਼ੁਰ ਹੈ |
5
|
ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਨਿਆਈਂ ਮਾਤਬਰ ਸੀ ਭਈ ਹੋਣ ਵਾਲੀਆਂ ਗੱਲਾਂ ਦੀ ਸਾਖੀ ਦੇਵੇ |
6
|
ਪਰ ਮਸੀਹ ਪੁੱਤ੍ਰ ਦੀ ਨਿਆਈਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਿਲੇਰੀ ਅਰ ਅਭਮਾਨ ਅੰਤ ਤੋੜੀ ਫੜੀ ਰੱਖੀਏ |
7
|
ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, |
8
|
ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ਉਜਾੜ ਵਿੱਚ, |
9
|
ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਖ ਕੇ ਜਾਚਿਆ, ਅਤੇ ਚਾਲੀ ਵਰਹੇ ਮੇਰੇ ਕੰਮ ਵੇਖੇ। |
10
|
ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਗਰੰਜ ਹੋਇਆ, ਅਤੇ ਆਖਿਆ ਕਿ ਓਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਓਹਨਾਂ ਮੇਰੇ ਰਾਹਾਂ ਨੂੰ ਨਾ ਜਾਤਾ, |
11
|
ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।। |
12
|
ਹੇ ਭਰਾਵੋ, ਵੇਖਣਾ ਭਈ ਜੀਉਂਦੇ ਪਰਮੇਸ਼ੁਰ ਤੋਂ ਬੇਮੁਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਬੇਪਰਤੀਤਾ ਬੁਰਾ ਦਿਲ ਨਾ ਹੋਵੇ |
13
|
ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਆਖੀਦਾ ਹੈ ਤੁਸੀਂ ਨਿੱਤ ਇੱਕ ਦੂਏ ਨੂੰ ਉਪਦੇਸ਼ ਕਰਿਆ ਕਰੋ ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ |
14
|
ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ, - |
15
|
ਅੱਜ ਜੇ ਤੁਸੀਂ ਉਹ ਦੀ ਅਵਾਜ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ।। |
16
|
ਓਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗਾਵਤ ਕੀਤੀ ॽ ਭਲਾ, ਉਨ੍ਹਾਂ ਸਭਨਾਂ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ ॽ |
17
|
ਅਤੇ ਉਹ ਕਿਨ੍ਹਾਂ ਨਾਲ ਚਾਲੀ ਵਰਹੇ ਗਰੰਜ ਰਿਹਾ ॽ ਭਲਾ, ਉਨ੍ਹਾਂ ਨਾਲ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲੋਥਾਂ ਉਜਾੜ ਵਿੱਚ ਪਈਆਂ ਰਹੀਆਂ ॽ |
18
|
ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ ॽ |
19
|
ਅਸੀਂ ਇਹ ਵੇਖਦੇ ਹਾਂ ਜੋ ਓਹ ਬੇਪਰਤੀਤੀ ਦੇ ਕਾਰਨ ਉਸ ਵਿੱਚ ਵੜ ਨਾ ਸੱਕੇ।। |