Indian Language Bible Word Collections
Hosea 6:5
Hosea Chapters
Hosea 6 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Hosea Chapters
Hosea 6 Verses
1
|
ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ। |
2
|
ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ! |
3
|
ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣ ਫਜਰ ਵਾਂਙੁ ਯਕੀਨੀ ਹੈ, ਉਹ ਸਾਡੇ ਕੋਲ ਵਰਖਾ ਵਾਂਙੁ ਆਵੇਗਾ, ਛੇਕੜਲੀ ਵਰਖਾ ਵਾਂਙੁ ਜਿਹੜੀ ਭੂਮੀ ਨੂੰ ਸਿੰਜਦੀ ਹੈ।। |
4
|
ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂॽ ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂॽ ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਙੁ ਹੈ, ਅਤੇ ਤ੍ਰੇਲ ਵਾਂਙੁ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ। |
5
|
ਏਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਓਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਉਂ ਚਾਨਣ ਵਾਂਙੁ ਨਿੱਕਲਦੇ ਹਨ। |
6
|
ਮੈਂ ਦਯਾ ਚਾਹੁੰਦਾ ਹਾਂ, ਨਾ ਬਲੀਦਾਨ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ। |
7
|
ਓਹਨਾਂ ਨੇ ਆਦਮ ਵਾਂਙੁ ਨੇਮ ਦੀ ਉਲੰਘਣਾ ਕੀਤੀ, ਉੱਥੇ ਓਹਨਾਂ ਨੇ ਮੇਰੇ ਨਾਲ ਧੋਖਾ ਕੀਤਾ। |
8
|
ਗਿਲਆਦ ਕੁਕਰਮੀਆਂ ਦੀ ਨਗਰੀ ਹੈ, ਖੂਨ ਨਾਲ ਲਿੱਬੜੀ ਹੋਈ ਹੈ। |
9
|
ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਛਹਿ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੋਏ ਹੋਏ ਹਨ, ਓਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਓਹ ਬਦਕਾਰੀ ਕਰਦੇ ਹਨ! |
10
|
ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਹੌਲਨਾਕ ਚੀਜ਼ ਵੇਖੀ, ਉੱਥੇ ਅਫ਼ਰਾਈਮ ਦਾ ਜ਼ਨਾਹ ਸੀ। ਇਸਰਾਏਲ ਪਲੀਤ ਹੋ ਗਿਆ ਹੈ। |
11
|
ਨਾਲੇ, ਹੇ ਯਹੂਦਾਹ, ਤੇਰੇ ਲਈ ਵਾਢੀ ਠਹਿਰਾਈ ਹੋਈ ਹੈ, ਜਦ ਮੈਂ ਆਪਣੀ ਪਰਜਾ ਅਸੀਰੀ ਤੋਂ ਮੋੜ ਲਿਆਵਾਂਗਾ।। |