Bible Languages

Indian Language Bible Word Collections

Bible Versions

Books

Isaiah Chapters

Isaiah 14 Verses

Bible Versions

Books

Isaiah Chapters

Isaiah 14 Verses

1 ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਓਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ
2 ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪੁਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਗੋੱਲੇ ਅਰ ਗੋੱਲੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਓਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਓਹ ਕੈਦੀ ਸਨ, ਅਤੇ ਆਪਣੇ ਦੁਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।।
3 ਤਾਂ ਐਉਂ ਹੋਵੇਗਾ ਕਿ ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਖੇਚਲ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਹ ਦੇ ਨਾਲ ਤੈਥੋਂ ਟਹਿਲ ਕਰਾਈ ਗਈ ਤੈਨੂੰ ਅਰਮਾਨ ਦੇਵੇ
4 ਤਾਂ ਤੂੰ ਬਾਬਲ ਦੇ ਪਾਤਸ਼ਾਹ ਦੇ ਵਿਰੁੱਧ ਏਹ ਬੋਲੀ ਮਾਰੀਂ ਅਤੇ ਆਖੀਂ, - ਦੁਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਅਸਥਾਨ ਕਿਵੇਂ ਨਖੁੱਟ ਗਿਆ!
5 ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਰਾਜ-ਡੰਡਾ ਭੰਨ ਸੁੱਟਿਆ,
6 ਜਿਹੜਾ ਲੋਕਾਂ ਨੂੰ ਕਹਿਰ ਨਾਲ ਮਾਰਦਾ ਰਹਿੰਦਾ ਸੀ, ਜਿਹੜਾ ਕੌਮਾਂ ਉੱਤੇ ਕ੍ਰੋਧ ਨਾਲ ਰਾਜ ਕਰਦਾ ਸੀ, ਤੇ ਬਿਨਾ ਰੋਕ ਟੋਕ ਸਤਾਉਂਦਾ ਸੀ।
7 ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਓਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।
8 ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦ ਤੋਂ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।
9 ਹੇਠੋਂ ਪਤਾਲ ਤੇਰੇ ਲਈ ਹਿਲ ਪਿਆ ਹੈ, ਭਈ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਭੂਤਨਿਆਂ ਨੂੰ, ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਚੁੱਕ ਦਿੱਤਾ ਹੈ।
10 ਓਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਙੁ ਮਾਂਦਾ ਕੀਤਾ ਗਿਆ ਹੈਂ! ਤੂੰ ਸਾਡੇ ਵਾਂਙੁ ਹੋ ਗਿਆ ਹੈ!
11 ਤੇਰੀ ਭੜਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਕੱਜਣ ਹਨ।।
12 ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜਰ ਦੇ ਪੁੱਤ੍ਰ! ਤੂੰ ਕਿਵੇਂ ਧਰਤੀ ਤੀਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!
13 ਤੈਂ ਆਪਣੇ ਦਿਲ ਵਿੱਚ ਆਖਿਆ ਭਈ ਮੈਂ ਅਕਾਸ਼ ਉੱਤੇ ਚੜ੍ਹ ਜਾਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਧਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ, ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।
14 ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!
15 ਪਰ ਤੂੰ ਪਤਾਲ ਤੀਕ, ਸਗੋਂ ਟੋਏ ਦੀ ਡੁੰਘਿਆਈ ਤੀਕ ਹੇਠਾਂ ਲਾਹਿਆ ਜਾਵੇਂਗਾ।
16 ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਓਹ ਤੇਰੇ ਉੱਤੇ ਗੌਹ ਕਰਨਗੇ, ਭਲਾ, ਏਹ ਉਹ ਮਨੁੱਖ ਹੈ ਜਿਹ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਪਾਤਸ਼ਾਹੀਆਂ ਹਿਲਾ ਦਿੱਤੀਆਂ?
17 ਜਿਨ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਨ ਆਪਣੇ ਅਸ਼ੀਰਾਂ ਨੂੰ ਘਰੀਂ ਨਾ ਜਾਣ ਦਿੱਤਾ?
18 ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।
19 ਪਰ ਤੂੰ ਘਿਣਾਉਣੀ ਟਹਿਣੀ ਵਾਂਙੁ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੈਂ ਵੱਢਿਆਂ ਹੋਇਆਂ ਨੂੰ ਪਹਿਨਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਙੁ ਜਿਹੜੀ ਮਿੱਧੀ ਗਈ ਹੋਵੇ।
20 ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੈਂ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੈਂ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੀ ਅੰਸ ਦਾ ਨਾਉਂ ਕਦੀ ਨਹੀਂ ਪੁਕਾਰਿਆ ਜਾਵੇਗਾ।
21 ਉਨ੍ਹਾਂ ਦੇ ਪੇਵਾਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤ੍ਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਮਤੇ ਓਹ ਉੱਠ ਕੇ ਦੇਸ ਤੇ ਕਬਜ਼ਾ ਕਰ ਲੈਣ, ਅਤੇ ਜਗਤ ਦੀ ਪਰਤ ਸ਼ਹਿਰਾਂ ਨਾਲ ਭਰ ਦੇਣ।।
22 ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਉਂ ਅਰ ਬਕੀਆ, ਉਹ ਦੇ ਪੁੱਤ੍ਰ ਪੋਤ੍ਰੇ ਨਸ਼ਟ ਕਰ ਦਿਆਂਗਾ, ਏਹ ਯਹੋਵਾਹ ਦਾ ਵਾਕ ਹੈ।
23 ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੰਝੂ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
24 ਸੈਨਾਂ ਦੇ ਯਹੋਵਾਹ ਨੇ ਸੌਂਹ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਮਤਾ ਮਤਾਇਆ, ਤਿਵੇਂ ਉਹ ਕਾਇਮ ਰਹੇਗਾ,
25 ਭਈ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਫੰਡ ਸੁੱਟਾਂਗਾ, ਅਤੇ ਆਪਣੇ ਪਹਾੜ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲ ਓਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਓਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।
26 ਏਹ ਉਹ ਮਤਾ ਹੈ ਜਿਹੜਾ ਸਾਰੀ ਧਰਤੀ ਉੱਤੇ ਮਿਥਿਆ ਹੋਇਆ ਹੈ, ਅਤੇ ਏਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।
27 ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?।।
28 ਆਹਾਜ਼ ਪਾਤਸ਼ਾਹ ਦੀ ਮੌਤ ਦੇ ਵਰ੍ਹੇ ਇਹ ਅੰਗਮ ਵਾਕ ਹੋਇਆ, -
29 ਹੇ ਫਲਿਸਤੀਓ, ਤੁਸੀਂ ਸਾਰੇ ਅਨੰਦ ਨਾ ਹੋਵੋ, ਕਿ ਤੁਹਾਡਾ ਮਾਰਨ ਵਾਲਾ ਡੰਡਾ ਬੰਨਿਆ ਗਿਆ ਹੈ, ਕਿਉਂ ਜੋ ਨਾਲ ਜੋ ਜੜ੍ਹੋਂ ਫਣੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸਰਪ ਹੋਵੇਗਾ।
30 ਤਾਂ ਗਰੀਬਾਂ ਦੇ ਜੇਠੇ ਖਾਣਗੇ, ਅਤੇ ਕੰਗਾਲ ਚੈਨ ਨਾਲ ਲੇਟਣਗੇ, ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰਾ ਬਕੀਆ ਵੱਢਿਆ ਜਾਵੇਗਾ।
31 ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇਹ! ਹੇ ਫਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾਹ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਪਾਲਾਂ ਵਿੱਚ ਕੋਈ ਢਿੱਲਾ ਮੱਠਾ ਨਹੀਂ।
32 ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਲੋਕਾਂ ਦੇ ਦੁਖਿਆਰੇ ਪਨਾਹ ਲੈਣਗੇ।।

Isaiah 14:28 Punjabi Language Bible Words basic statistical display

COMING SOON ...

×

Alert

×