Bible Languages

Indian Language Bible Word Collections

Bible Versions

Books

Isaiah Chapters

Isaiah 29 Verses

Bible Versions

Books

Isaiah Chapters

Isaiah 29 Verses

1 ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਵਰਹੇ ਤੇ ਵਰਹਾ ਜੋੜੋ, ਪਰਬਾਂ ਆਉਂਦੀਆਂ ਰਹਿਣ।
2 ਮੈਂ ਅਰੀਏਲ ਨੂੰ ਤੰਗ ਕਰਾਂਗਾ, ਤਾਂ ਸੋਗ ਅਤੇ ਸਿਆਪਾ ਹੋਵੇਗਾ, ਅਤੇ ਉਹ ਮੇਰੇ ਲਈ ਪਰਮੇਸ਼ੁਰ ਦੀ ਸ਼ੇਰਨੀ ਵਾਂਙੁ ਹੋਵੇਗਾ।
3 ਮੈਂ ਤੇਰੇ ਵਿਰੁੱਧ ਆਲੇ ਦੁਆਲੇ ਡੇਰਾ ਲਾਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁਧ ਦਮਦਮਾ ਖੜਾ ਕਰਾਂਗਾ।
4 ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ। ਤੇਰੀ ਅਵਾਜ਼ ਧਰਤੀ ਵਿੱਚੋਂ ਭੁਤਨੇ ਵਾਂਙੁ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਫੁਸ ਫੁਸ ਕਰੇਗਾ।।
5 ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਙੁ, ਜ਼ਾਲਮਾਂ ਦਾ ਦਲ ਉੱਡਦੇ ਭੋਹ ਵਾਂਙੁ ਹੋਵੇਗਾ। ਏਹ ਝਟ ਪਟ, ਇੱਕ ਦਮ ਹੋ ਜਾਵੇਗਾ।
6 ਉਹ ਸੈਨਾਂ ਦੇ ਯਹੋਵਾਹ ਵੱਲੋਂ ਗੱਜ ਨਾਲ, ਭੁੰਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਰ ਤੁਫ਼ਾਨ, ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਪਾਵੇਗਾ।
7 ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਙੁ, ਰਾਤ ਤੇ ਦਰਸ਼ਣ ਵਾਂਙੁ ਹੋ ਜਾਣਗੇ।
8 ਐਉਂ ਹੋਵੇਗਾ ਕਿ ਜਿਵੇਂ ਭੁਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਉਹ ਦਾ ਜੀ ਖਾਲੀ ਹੈ, ਯਾ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।।
9 ਠਹਿਰੋ ਅਤੇ ਹੈਰਾਨ ਹੋਵੋ! ਬੁੱਲੇ ਲੁੱਟੋ ਅਤੇ ਅੰਨ੍ਹੇ ਹੋ ਜਾਓ! ਓਹ ਖੀਵੇ ਹਨ ਪਰ ਮਧ ਨਾਲ ਨਹੀਂ, ਓਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!
10 ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀਆਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ।।
11 ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਙੁ ਹੈ, ਜਿਹੜੀ ਓਹ ਕਿਸੇ ਪੜ੍ਹੇ ਹੋਏ ਨੂੰ ਏਹ ਆਖ ਕੇ ਦੇਣ ਕਿ ਏਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸੱਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ
12 ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਏਹ ਆਖ ਕੇ ਦਿੱਤੀ ਜਾਵੇ ਕਿ ਏਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਅਣਪੜ੍ਹ ਹਾਂ।।
13 ਤਾਂ ਪਭੁ ਨੇ ਆਖਿਆ, ਏਸ ਲਈ ਕਿ ਏਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਰ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਓਹਨਾਂ ਦਾ ਦਿਲ ਮੈਥੋਂ ਦੂਰ ਹੈ, ਅਤੇ ਮੇਰਾ ਭੈ ਓਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
14 ਏਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ ਕੰਮ ਕਰਾਂਗਾ, ਅਚਰਜ ਅਰ ਅਜੂਬਾ ਕੰਮ, ਅਤੇ ਓਹਨਾਂ ਦੇ ਬੁੱਧੀਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਓਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।।
15 ਹਾਇ ਓਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਸਲਾਹ ਡੂੰਘੀ ਰੱਖ ਕੇ ਲੁਕਾਉਂਦੇ ਹਨ! ਜਿਨ੍ਹਾਂ ਦੇ ਕੰਮ ਅਨ੍ਹੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ, ਅਤੇ ਕੌਣ ਸਾਨੂੰ ਜਾਣਦਾ ਹੈ?
16 ਤੁਸੀਂ ਉਲੱਦ ਪੁਲੱਦ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਓਸ ਮੈਨੂੰ ਨਹੀਂ ਬਣਾਇਆ, ਯਾ ਘੜਤ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਮੱਤ ਨਹੀਂ?।।
17 ਕੀ ਥੋੜਾ ਚਿਰ ਬਾਕੀ ਨਹੀਂ, ਕਿ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਬਣ ਜਿਹਾ ਗਿਣਿਆ ਜਾਵੇਗਾ?
18 ਓਸ ਦਿਨ ਬੋਲੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਰ ਅਨ੍ਹੇਰੇ ਵਿੱਚੋਂ ਵੇਖਣਗੀਆਂ,
19 ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਮਨੁੱਖਾਂ ਦੇ ਕੰਗਾਲ ਇਸਰਾਏਲ ਦੇ ਪਵਿੱਤਰ ਪੁਰਖ ਵਿੱਚ ਬਾਗ ਬਾਗ ਹੋਣਗੇ,
20 ਕਿਉਂ ਜੋ ਜ਼ਾਲਮ ਮਿਟ ਜਾਣਗੇ, ਮਖੌਲੀਏ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਨਖੁੱਟ ਜਾਣਗੇ,
21 ਜਿਹੜੇ ਗੱਲਾਂ ਨਾਲ ਆਦਮੀ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਫਾਟਕ ਤੇ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।।
22 ਏਸ ਲਈ ਯਹੋਵਾਹ ਜਿਸ ਅਬਰਾਹਾਮ ਨੂੰ ਛੁਟਾਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਉਂ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।
23 ਤਾਂ ਜਦ ਉਹ ਆਪਣੀ ਵੰਸ ਨੂੰ, ਮੇਰੀ ਦਸਤਕਾਰੀ ਨੂੰ ਆਪਣੇ ਵਿੱਚ ਰੱਖੇਗਾ, ਤਦ ਓਹ ਮੇਰੇ ਨਾਮ ਨੂੰ ਪਵਿੱਤ੍ਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਪਵਿੱਤਰ ਹੀ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਤੋਂ ਭੈ ਖਾਣਗੇ।
24 ਆਤਮਾ ਦੇ ਭੁੱਲੇ ਹੋਏ ਸਮਝ ਜਾਣਗੇ, ਅਤੇ ਬੁੜ ਬੁੜਾਉਣ ਵਾਲੇ ਸਿੱਖਿਆ ਪਾਉਣਗੇ।।

Isaiah 29:10 Punjabi Language Bible Words basic statistical display

COMING SOON ...

×

Alert

×