Indian Language Bible Word Collections
Isaiah 43:5
Isaiah Chapters
Isaiah 43 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Isaiah Chapters
Isaiah 43 Verses
1
|
ਹੇ ਯਾਕੂਬ, ਉਹ ਜੋ ਤੇਰਾ ਕਰਤਾਰ ਹੈ, ਹੇ ਇਸਰਾਏਲ, ਉਹ ਜੋ ਤੇਰਾ ਸਿਰਜਣਹਾਰ ਹੈ, ਯਹੋਵਾਹ ਹੁਣ ਇਉਂ ਆਖਦਾ ਹੈ, ਨਾ ਡਰ, ਮੈਂ ਤੇਰਾ ਨਿਸਤਾਰਾ ਜੋ ਦਿੱਤਾ ਹੈ, ਮੈਂ ਤੇਰਾ ਨਾਉਂ ਲੈ ਕੇ ਤੈਨੂੰ ਜੋ ਬੁਲਾਇਆ ਹੈ, ਤੂੰ ਮੇਰਾ ਹੈ। |
2
|
ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਓਹ ਤੈਨੂੰ ਨਾ ਡਬੋਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ। |
3
|
ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਚੱਟੀ ਲਈ ਠਹਿਰਾਇਆ ਹੈ, ਕੂਸ਼ ਅਤੇ ਸਬਾ ਤੇਰੇ ਵਟਾਂਦਰੇ ਵਿੱਚ। |
4
|
ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁ ਮੁੱਲਾ ਅਤੇ ਆਦਰਮਾਨ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਆਦਮੀ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਉੱਮਤਾਂ ਦਿਆਂਗਾ। |
5
|
ਤੂੰ ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ। |
6
|
ਮੈਂ ਉੱਤਰ ਨੂੰ ਆਖਾਂਗਾ, ਦੇ ਦੇਹ! ਅਤੇ ਦੱਖਣ ਨੂੰ, ਰੋਕ ਕੇ ਰੱਖ! ਤੂੰ ਮੇਰੇ ਪੁੱਤ੍ਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ, |
7
|
ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਹ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਹ ਨੂੰ ਮੈਂ ਸਾਜਿਆ, ਹਾਂ, ਜਿਹ ਨੂੰ ਮੈਂ ਬਣਾਇਆ। |
8
|
ਅੰਨ੍ਹੇ ਲੋਕਾਂ ਨੂੰ ਜਿਨ੍ਹਾਂ ਦੀਆਂ ਅੱਖਾਂ ਹਨ, ਅਤੇ ਬੋਲਿਆਂ ਨੂੰ ਜਿਨ੍ਹਾਂ ਦੇ ਕੰਨ ਹਨ, ਬਾਹਰ ਲਿਆ! |
9
|
ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾ ਹੋਣ, ਓਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਓਹ ਆਪਣੇ ਗਵਾਹ ਲਿਆਉਣ, ਭਈ ਓਹ ਧਰਮੀ ਠਹਿਰਨ, ਯਾ ਓਹ ਸੁਣ ਕੇ ਆਖਣ, ਏਹ ਸਤ ਹੈ। |
10
|
ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਨਾਲੇ ਮੇਰਾ ਦਾਸ ਜਿਹ ਨੂੰ ਮੈਂ ਚੁਣਿਆ, ਭਈ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੈਥੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸਾਜਿਆ ਗਿਆ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।। |
11
|
ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨਾ ਕੋਈ ਬਚਾਉਣ ਵਾਲਾ ਨਹੀਂ ਹੈ। |
12
|
ਮੈਂ ਦੱਸਿਆ, ਮੈਂ ਬਚਾਇਆ, ਮੈਂ ਸੁਣਾਇਆ, ਅਤੇ ਤੁਹਾਡੇ ਵਿੱਚ ਕੋਈ ਓਪਰਾ (ਦੇਵਤਾ) ਨਹੀਂ ਸੀ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ। |
13
|
ਹਾਂ, ਦਿਨ ਹੋਣ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸੱਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?।। |
14
|
ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਐਉਂ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਘੱਲਿਆ, ਮੈਂ ਸਾਰੇ ਅਰਲਾਂ ਨੂੰ ਲਾਹ ਦਿਆਂਗਾ, ਅਤੇ ਕਸਦੀਆਂ ਦਾ ਜੈਕਾਰਾ ਸਿਆਪਾ ਹੋ ਜਾਵੇਗਾ। |
15
|
ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਪਾਤਸ਼ਾਹ ਹਾਂ।। |
16
|
ਯਹੋਵਾਹ ਇਉਂ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ, |
17
|
ਉਹ ਜੋ ਰਥ ਅਤੇ ਘੋੜਾ, ਫੌਜ ਅਰ ਸੂਰ ਬੀਰ ਬਾਹਰ ਲੈ ਆਉਂਦਾ ਹੈ, ਓਹ ਇਕੱਠੇ ਲੇਟ ਜਾਂਦੇ, ਓਹ ਉੱਠਣਗੇ ਨਾ, ਓਹ ਗੁਲ ਹੋ ਗਏ, ਓਹ ਬੱਤੀ ਵਾਂਙੁ ਬੁੱਝ ਗਏ। |
18
|
ਪਹਿਲੀਆਂ ਗੱਲਾਂ ਨੂੰ ਚੇਤੇ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ, |
19
|
ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, - ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ। |
20
|
ਦਰਿੰਦੇ ਗਿੱਦੜ ਅਰ ਸ਼ੁਤਰ-ਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ। |
21
|
ਮੈਂ ਇਸ ਪਰਜਾ ਨੂੰ ਆਪਣੇ ਲਈ ਸਾਜਿਆ, ਭਈ ਉਹ ਮੇਰੀ ਉਸਤਤ ਦਾ ਵਰਨਣ ਕਰੇ। |
22
|
ਪਰ ਹੇ ਯਾਕੂਬ, ਤੈਂ ਮੈਨੂੰ ਨਹੀਂ ਸੱਦਿਆ, ਹੇ ਇਸਰਾਏਲ, ਤੂੰ ਤਾਂ ਮੈਥੋਂ ਅੱਕ ਗਿਆ! |
23
|
ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੈਂ ਆਪਣੀਆਂ ਬਲੀਆਂ ਨਾਲ ਮੈਨੂੰ ਆਦਰ ਨਹੀਂ ਦਿੱਤਾ। ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੋਬਾਨ ਨਾਲ ਤੈਨੂੰ ਅਕਾਇਆ। |
24
|
ਤੈਂ ਮੇਰੇ ਲਈ ਚਾਂਦੀ ਦੇ ਕੇ ਪੋਨੇ ਨਹੀਂ ਲਿਆਂਦੇ, ਨਾ ਤੈਂ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੈਂ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੈਂ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ। |
25
|
ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ। |
26
|
ਮੈਨੂੰ ਚੇਤੇ ਕਰਾ, ਅਸੀਂ ਇਕੱਠੇ ਬਹਿਸ ਕਰੀਏ, ਤੂੰ ਹੀ ਨਿਰਨਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ। |
27
|
ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ, ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ। |
28
|
ਸੋ ਮੈਂ ਪਵਿੱਤ੍ਰ ਥਾਂ ਦੇ ਸਰਦਾਰਾਂ ਨੂੰ ਭਰਿਸ਼ਟ ਕਰਾਂਗਾ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਬਣਾਵਾਂਗਾ।। |