Bible Languages

Indian Language Bible Word Collections

Bible Versions

Books

Isaiah Chapters

Isaiah 44 Verses

Bible Versions

Books

Isaiah Chapters

Isaiah 44 Verses

1 ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਹ ਨੂੰ ਮੈਂ ਚੁਣਿਆ, ਸੁਣੋ!
2 ਯਹੋਵਾਹ ਇਉਂ ਆਖਦਾ ਹੈ, ਜਿਹ ਨੇ ਤੈਨੂੰ ਬਣਾਇਆ, ਤੈਨੂੰ ਕੁਖ ਤੋਂ ਹੀ ਸਾਜਿਆ, ਜੋ ਤੇਰੀ ਸਹਾਇਤਾ ਕਰੇਗਾ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਹ ਨੂੰ ਮੈਂ ਚੁਣਿਆ ਹੈ।
3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੋਂ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
4 ਓਹ ਘਾਹ ਦੇ ਵਿੱਚ ਉਪਜਣਗੇ, ਵਗਦੇ ਪਾਣੀਆਂ ਉੱਤੇ ਬੈਤਾਂ ਵਾਂਙੁ।
5 ਕੋਈ ਆਖੇਗਾ, ਮੈਂ ਯਹੋਵਾਹ ਦਾ ਹਾਂ, ਕੋਈ ਆਪ ਨੂੰ ਯਾਕੂਬ ਦੇ ਨਾਉਂ ਤੇ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, ਯਹੋਵਾਹ ਦਾ, ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।।
6 ਯਹੋਵਾਹ ਇਸਰਾਏਲ ਦਾ ਪਾਤਸ਼ਾਹ, ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਆਦ ਹਾਂ ਨਾਲੇ ਮੈਂ ਅੰਤ ਹਾਂ, ਮੈਥੋਂ ਬਿਨਾ ਕੋਈ ਪਰਮੇਸ਼ੁਰ ਨਹੀਂ।
7 ਮੇਰੇ ਵਾਂਙੁ ਕੌਣ ਪਰਚਾਰ ਕਰੇਗਾ? ਤਾਂ ਉਹ ਉਸ ਨੂੰ ਦੱਸੇ ਅਤੇ ਮੇਰੇ ਲਈ ਉਸ ਨੂੰ ਸੁਆਰੇ, ਜਿਸ ਸਮੇਂ ਤੋਂ ਮੈਂ ਸਨਾਤਨੀ ਪਰਜਾ ਨੂੰ ਕਾਇਮ ਕੀਤਾ, ਆਉਣ ਵਾਲੀਆਂ ਗੱਲਾਂ ਅਰਥਾਤ ਜਿਹੜੀਆਂ ਗੱਲਾਂ ਬੀਤਣਗੀਆਂ, ਓਹ ਉਨ੍ਹਾਂ ਦੇ ਲਈ ਦੱਸਣ।
8 ਨਾ ਭੈ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ? ਤੁਸੀਂ ਮੇਰੇ ਗਵਾਹ ਹੋ। ਕੀ ਮੇਰੇ ਬਿਨਾ ਕੋਈ ਹੋਰ ਪਰਮੇਸ਼ੁਰ ਹੈ? ਕੋਈ ਹੋਰ ਚਟਾਨ ਨਹੀਂ, ਮੈਂ ਤਾਂ ਕਿਸੇ ਨੂੰ ਜਾਣਦਾ ਨਹੀਂ।।
9 ਬੁੱਤਾਂ ਦੇ ਘੜਨ ਵਾਲੇ ਸਾਰੇ ਹੀ ਫੋਕਟ ਹਨ, ਓਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਓਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਤਾਂ ਜੋ ਓਹ ਸ਼ਰਮਿੰਦੇ ਹੋਣ।
10 ਕਿਹ ਨੇ ਠਾਕਰ ਘੜਿਆ ਯਾ ਬੁੱਤ ਢਾਲਿਆ, ਜਿਹੜਾ ਲਾਭਦਾਇਕ ਨਹੀਂ ਹੈ?
11 ਵੇਖੋ, ਓਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਏਹ ਕਾਰੀਗਰ ਆਦਮੀ ਹੀ ਹਨ! ਏਹ ਸਾਰੇ ਇਕੱਠੇ ਹੋ ਕੇ ਖੜੇ ਹੋਣ, ਓਹ ਭੈ ਖਾਣਗੇ, ਓਹ ਇਕੱਠੇ ਸ਼ਰਮਿੰਦੇ ਹੋਣਗੇ।
12 ਲੋਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।
13 ਤਰਖਾਣ ਸੂਤ ਤਾਣਦਾ ਹੈ, ਉਹ ਪਿੰਸਲ ਨਾਲ ਉਸ ਦਾ ਖਾਕਾ ਖਿੱਚਦਾ ਹੈ, ਉਹ ਉਸ ਨੂੰ ਰੰਦਿਆ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਉੱਤੇ ਆਦਮੀ ਦੇ ਸੁਹੱਪਣ ਵਾਂਙੁ, ਠਾਕਰ ਦੁਆਰੇ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ!
14 ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਯਾ ਬਲੂਤ ਲੈਂਦਾ ਹੈ, ਅਤੇ ਉਹ ਨੂੰ ਬਣ ਦੇ ਰੁੱਖਾਂ ਵਿੱਚ ਆਪਣੇ ਲਈ ਮਜ਼ਬੂਤ ਹੋਣ ਦਿੰਦਾ ਹੈ, ਉਹ ਚੀਲ੍ਹ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।
15 ਤਦ ਉਹ ਆਦਮੀ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਆਪ ਨੂੰ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਹਾਂ, ਉਹ ਇੱਕ ਠਾਕਰ ਬਣਾਉਂਦਾ ਹੈ, ਅਤੇ ਓਹ ਉਸ ਨੂੰ ਮੱਥਾ ਟੇਕਦੇ ਹਨ! ਓਹ ਬੁੱਤ ਬਣਾਉਂਦੇ ਹਨ, ਅਤੇ ਓਹ ਉਸ ਦੇ ਅੱਗੇ ਮੱਥੇ ਰਗੜਦੇ ਹਨ!
16 ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।
17 ਉਹ ਦਾ ਬਕੀਆ ਲੈ ਕੇ ਉਹ ਇੱਕ ਠਾਕਰ, ਇੱਕ ਬੁੱਤ ਬਣਾਉਂਦਾ, ਉਹ ਦੇ ਅੱਗੇ ਉਹ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਤੂੰ ਮੇਰਾ ਠਾਕਰ ਜੋ ਹੈਂ!
18 ਓਹ ਨਹੀਂ ਜਾਣਦੇ, ਓਹ ਨਹੀਂ ਸਮਝਦੇ, ਕਿਉਂ ਜੋ ਓਸ ਓਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਓਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕੀਤਾ ਹੈ।
19 ਕੋਈ ਦਿਲ ਤੇ ਨਹੀਂ ਲਿਆਉਂਦਾ, ਨਾ ਗਿਆਨ ਨਾ ਸਮਝ ਹੈ, ਭਈ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਕੀਏ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ! ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?
20 ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸੱਕਦਾ, ਨਾ ਕਹਿ ਸੱਕਦਾ ਹੈ, ਭਲਾ, ਮੇਰੇ ਸੱਜੇ ਹੱਥ ਵਿੱਚ ਝੂਠ ਤਾਂ ਨਹੀਂ?।।
21 ਹੇ ਯਾਕੂਬ, ਏਹਨਾਂ ਗੱਲਾਂ ਨੂੰ ਚੇਤੇ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਾਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਤੂੰ ਮੈਥੋਂ ਵਿਸਾਰਿਆ ਨਾ ਜਾਵੇਂਗਾ।
22 ਮੈਂ ਤੇਰੇ ਅਪਰਾਧਾਂ ਨੂੰ ਘਟ ਵਾਂਙੁ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਙੁ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।
23 ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਏਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਅਸਥਾਨੋ, ਲਲਕਾਰੋ, ਪਹਾੜ ਖੁਲ੍ਹ ਕੇ ਜੈ ਜੈ ਕਾਰ ਕਰਨ, ਬਣ ਅਤੇ ਉਹ ਦੇ ਸਾਰੇ ਰੁੱਖ, ਏਸ ਲਈ ਕਿ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।।
24 ਯਹੋਵਾਹ ਤੇਰਾ ਛੁਡਾਉਣ ਵਾਲਾ, ਤੇਰਾ ਕੁੱਖ ਤੋਂ ਸਾਜਣਹਾਰ ਇਉਂ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈ ਆਪ ਹੀ ਤਾਂ ਧਰਤੀ ਦਾ ਵਿਛਾਉਣ ਵਾਲਾ ਹਾਂ।
25 ਮੈਂ ਗੱਪੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਢਾਲ ਪਾਉਣ ਵਾਲਿਆਂ ਨੂੰ ਉੱਲੂ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਓਹਨਾਂ ਦਾ ਗਿਆਨ ਬੇਵਕੂਫੀ ਬਣਾਉਂਦਾ ਹਾਂ।
26 ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਸਲਾਹ ਪੂਰੀ ਕਰਦਾ ਹਾਂ, ਮੈਂ ਜੋ ਯਰੂਸ਼ਲਮ ਦੇ ਵਿੱਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਓਹ ਉਸਾਰੇ ਜਾਣਗੇ ਅਰ ਮੈਂ ਉਨ੍ਹਾਂ ਦੇ ਖੋਲਿਆਂ ਨੂੰ ਖੜਾ ਕਰਾਂਗਾ, -
27 ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾਹ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ।
28 ਮੈਂ ਜੋ ਖੋਰੁਸ ਵਿਖੇ ਆਖਦਾ ਹਾਂ, ਉਹ ਮੇਰਾ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਪੂਰੀ ਕਰੇਗਾ, ਭਈ ਉਹ ਯਰੂਸ਼ਲਮ ਦੇ ਵਿਖੇ ਆਖੇ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।।

Isaiah 44:1 Punjabi Language Bible Words basic statistical display

COMING SOON ...

×

Alert

×