Bible Languages

Indian Language Bible Word Collections

Bible Versions

Books

Isaiah Chapters

Isaiah 56 Verses

Bible Versions

Books

Isaiah Chapters

Isaiah 56 Verses

1 ਯਹੋਵਾਹ ਇਉਂ ਆਖਦਾ ਹੈ, ਇਨਸਾਫ਼ ਦੀ ਪਾਲਨਾ ਕਰੋ ਅਤੇ ਧਰਮ ਵਰਤੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।
2 ਧੰਨ ਹੈ ਉਹ ਮਨੁੱਖ ਜੋ ਏਹ ਕਰਦਾ ਹੈ, ਅਤੇ ਆਦਮ ਵੰਸ ਜੋ ਏਹ ਨੂੰ ਫੜ ਛੱਡਦਾ ਹੈ, ਜੋ ਸਬਤ ਨੂੰ ਬਿਨਾ ਪਲੀਤ ਕੀਤੇ ਮੰਨਦਾ, ਅਤੇ ਆਪਣਾ ਹੱਥ ਹਰ ਬਦੀ ਦੇ ਕਰਨ ਤੋਂ ਰੋਕਦਾ ਹੈ।
3 ਓਪਰਾ ਜਿਹ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਏਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਏਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।
4 ਯਹੋਵਾਹ ਤਾਂ ਇਉਂ ਆਖਦਾ ਹੈ, ਉਨ੍ਹਾਂ ਖੁਸਰਿਆਂ ਨੂੰ ਜੋ ਮੇਰੇ ਸਬਤਾਂ ਨੂੰ ਮੰਨਦੇ, ਅਤੇ ਜੋ ਕੁਝ ਮੈਨੂੰ ਭਾਉਂਦਾ ਓਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜੀ ਰੱਖਦੇ ਹਨ,
5 ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ, ਪੁੱਤ੍ਰਾਂ ਧੀਆਂ ਨਾਲੋਂ ਚੰਗਾ ਦਿਆਂਗਾ। ਮੈਂ ਓਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।।
6 ਓਪਰੇ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਭਈ ਓਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨਾ ਪਲੀਤ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜੀ ਰੱਖਦਾ ਹੈ,
7 ਏਹਨਾਂ ਨੂੰ ਮੈਂ ਆਪਣੇ ਪਵਿੱਤ੍ਰ ਪਹਾੜ ਨੂੰ ਲਿਆਵਾਂਗਾ ਅਤੇ ਓਹਨਾਂ ਨੂੰ ਆਪਣੇ ਪ੍ਰਾਰਥਨਾ ਦੇ ਘਰ ਵਿੱਚ ਅਨੰਦ ਦੁਆਵਾਂਗਾ, ਓਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਤਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।
8 ਪ੍ਰਭੁ ਯਹੋਵਾਹ ਦਾ ਵਾਕ, - ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।।
9 ਹੇ ਰੜ ਦੇ ਸਾਰੇ ਦਰਿੰਦਿਓ, ਖਾਣ ਲਈ ਆ ਜਾਓ! ਹੇ ਬਣ ਦੇ ਸਾਰੇ ਦਰਿੰਦਿਓ!
10 ਉਹ ਦੇ ਰਾਖ ਅੰਨ੍ਹੇ ਹਨ, ਓਹ ਸਾਰੇ ਬੇਸਮਝ ਹਨ, ਓਹ ਸਾਰੇ ਗੁੰਗੇ ਕੁੱਤੇ ਹਨ, ਓਹ ਭੌਂਕ ਨਹੀਂ ਸੱਕਦੇ, ਓਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।
11 ਏਹ ਕੁੱਤੇ ਬਹੁਤ ਭੁੱਖੇ ਹਨ, ਏਹ ਰੱਜਣਾ ਨਹੀਂ ਜਾਣਦੇ, ਅਤੇ ਏਹ ਅਯਾਲੀ ਸਮਝ ਨਹੀਂ ਰੱਖਦੇ, ਏਹਨਾਂ ਸਭਨਾਂ ਨੇ ਆਪਣੇ ਰਾਹ ਵੱਲ ਅਤੇ ਹਰੇਕ ਨੇ ਹਰ ਪਾਸਿਓਂ ਆਪਣੇ ਲਾਭ ਲਈ ਮੂੰਹ ਫੇਰਿਆ।
12 ਆਓ, ਮੈਂ ਮਧ ਲਿਆਵਾਂਗਾ, ਅਸੀਂ ਦਬ ਕੇ ਪੀਵੀਏ, ਕਲ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵਧਕੇ ਹੋਵੇਗਾ।।

Isaiah 56:10 Punjabi Language Bible Words basic statistical display

COMING SOON ...

×

Alert

×