Bible Languages

Indian Language Bible Word Collections

Bible Versions

Books

Isaiah Chapters

Isaiah 65 Verses

Bible Versions

Books

Isaiah Chapters

Isaiah 65 Verses

1 ਓਹਨਾਂ ਤੋਂ ਜੋ ਮੈਥੋਂ ਪੁੱਛਦੇ ਨਹੀਂ, ਮੈਂ ਆਪ ਨੂੰ ਭਾਲਣ ਦਿੱਤਾ, ਓਹਨਾਂ ਤੋਂ ਜੋ ਮੈਨੂੰ ਢੁੰਡਦੇ ਨਹੀਂ ਮੈਂ ਆਪ ਨੂੰ ਲੱਭਣ ਦਿੱਤਾ, ਮੈਂ ਆਖਿਆ, ਮੈਂ ਹੈਗਾ, ਹੈਗਾਂ ਹਾਂ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ।
2 ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਆਕੀ ਪਰਜਾ ਲਈ ਪਸਾਰਿਆ ਹੈ, ਜਿਹ ਦੇ ਲੋਕ ਬੁਰੇ ਰਾਹ ਵਿੱਚ ਆਪਣੇ ਹੀ ਖਿਆਲਾਂ ਦੇ ਪਿੱਛੇ ਚੱਲਦੇ ਹਨ, -
3 ਇੱਕ ਪਰਜਾ ਜਿਹ ਦੇ ਲੋਕ ਮੈਨੂੰ ਨਿੱਤ ਆਹਮੋ ਸਾਹਮਣੇ ਅਕਾਉਂਦੇ ਰਹਿੰਦੇ ਹਨ, ਜਿਹੜੇ ਬਾਗਾਂ ਵਿੱਚ ਬਲੀਆਂ ਚੜ੍ਹਾਉਂਦੇ ਹਨ,
4 ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਓਹਨਾਂ ਦੇ ਭਾਂਡਿਆਂ ਵਿੱਚ ਹੈ,
5 ਜਿਹੜੇ ਆਖਦੇ ਹਨ, ਤੂੰ ਇਕੱਲਾ ਰਹੁ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੈਥੋਂ ਪਵਿੱਤ੍ਰ ਹਾਂ। ਏਹ ਮੇਰੇ ਨੱਕ ਵਿੱਚ ਧੂੰਆਂ ਹਨ, ਇੱਕ ਅੱਗ ਜੋ ਸਾਰਾ ਦਿਨ ਬਲਦੀ ਹੈ!
6 ਵੇਖੋ, ਮੇਰੇ ਸਾਹਮਣੇ ਏਹ ਲਿਖਿਆ ਹੈ! ਕਿ ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਓਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
7 ਤੁਹਾਡੀਆਂ ਬਦੀਆਂ ਦੀ ਵੀ, ਯਹੋਵਾਹ ਆਖਦਾ ਹੈ, ਅਤੇ ਤੁਹਾਡਿਆਂ ਪਿਉ ਦਾਦਿਆਂ ਦੀਆਂ ਬਦੀਆਂ ਦਾ ਵੀ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੈਨੂੰ ਕੁਫਰ ਬਕਿਆ, ਤਦ ਮੈਂ ਓਹਨਾਂ ਦਾ ਪਹਿਲਾ ਕਰਮ ਓਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ ।।
8 ਯਹੋਵਾਹ ਇਉਂ ਆਖਦਾ ਹੈ, ਜਿਵੇਂ ਨਵੀਂ ਮੈ ਗੁੱਛੇ ਵਿੱਚ ਪਾਈ ਜਾਂਦੀ ਹੈ, ਅਤੇ ਕੋਈ ਆਖੇ, ਇਹ ਦਾ ਨਾਸ ਨਾ ਕਰ, ਉਹ ਦੇ ਵਿੱਚ ਬਰਕਤ ਜੋ ਹੈ, ਤਿਵੇਂ ਮੈਂ ਆਪਣੇ ਦਾਸਾਂ ਦੀ ਖਾਤਰ ਵਰਤਾਂਗਾ, ਭਈ ਮੈਂ ਸਭਨਾਂ ਦਾ ਨਾਸ ਨਾ ਕਰਾਂ।
9 ਮੈਂ ਯਾਕੂਬ ਵਿੱਚੋਂ ਇੱਕ ਅੰਸ ਕੱਢਾਂਗਾ, ਅਤੇ ਯਹੂਦਾਹ ਤੋਂ ਆਪਣੇ ਪਹਾੜ ਦਾ ਅਧਿਕਾਰੀ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।
10 ਸ਼ਾਰੋਨ ਇੱਜੜਾਂ ਦਾ ਵਾੜਾ ਹੋਵੇਗਾ, ਅਤੇ ਆਕੋਰ ਦੀ ਦੂਣ ਚੌਣੇ ਦੇ ਬੈਠਣ ਦੀ ਥਾਂ, ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ।
11 ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤ੍ਰ ਪਰਬਤ ਨੂੰ ਭੁਲਾਉਂਦੇ ਹੋ, ਜੋ ਲਛਮੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਪਰਾਲਭਦ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,
12 ਮੈਂ ਤਲਵਾਰ ਨਾਲ ਤੁਹਾਡੀ ਪਰਾਲਭਦ ਬਣਾਵਾਂਗਾ, ਤੁਸੀਂ ਸੱਭੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸਾਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸਾਂ ਸੁਣੀ ਨਾ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ ਸੋ ਤੁਸਾਂ ਚੁਣਿਆ।।
13 ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮ ਖਾਓਗੇ,
14 ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਦੁਖ ਦਿਲੀ ਨਾਲ ਦਿੱਲਾਓਗੇ, ਅਤੇ ਟੁੱਟੇ ਹੋਏ ਆਤਮਾ ਨਾਲ ਚੀਕਾਂ ਮਾਰੋਗੇ!
15 ਤੁਸੀਂ ਆਪਣਾ ਨਾਓਂ ਮੇਰੇ ਚੁਣਿਆਂ ਹੋਇਆਂ ਕੋਲ ਫਿਟਕਾਰ ਲਈ ਛੱਡ ਜਾਓਗੇ, ਅਤੇ ਪ੍ਰਭੁ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਉਂ ਤੋਂ ਬੁਲਾਵੇਗਾ।
16 ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸੌਂਹ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸੌਂਹ ਖਾਵੇਗਾ, ਕਿਉਂ ਜੋ ਪਹਿਲੇ ਦੁਖ ਭੁਲਾਏ ਗਏ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਗਏ।।
17 ਵੇਖੋ, ਤਾਂ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਚੇਤੇ ਨਾ ਆਉਣਗੀਆਂ, ਨਾ ਮਨ ਉੱਤੇ ਹੀ ਚੜ੍ਹਨਗੀਆਂ।
18 ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ ਜੁੱਗ ਖੁਸ਼ੀ ਮਨਾਓ ਅਤੇ ਬਾਗ ਬਾਗ ਹੋਵੋ, ਵੇਖੋ, ਤਾਂ ਯਰੂਸ਼ਲਮ ਲਈ ਅਨੰਦਤਾ, ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।
19 ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਫੇਰ ਉਸ ਵਿੱਚ ਨਾ ਰੋਣ ਦੀ ਅਵਾਜ਼, ਨਾ ਦੁਹਾਈ ਦੀ ਅਵਾਜ਼ ਸੁਣਾਈ ਦੇਵੇਗੀ,
20 ਉੱਥੋਂ ਫੇਰ ਕੋਈ ਥੋੜੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬੁੱਢਾ ਜਿਹ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂ ਜੋ ਬੱਚਾ ਸੌ ਵਰਹੇ ਦੀ ਉਮਰ ਵਿੱਚ ਮਰੇਗਾ, ਅਤੇ ਸੌ ਵਰਹੇ ਦਾ ਪਾਪੀ ਸਰਾਪੀ ਹੋਵੇਗਾ।
21 ਓਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਓਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।
22 ਓਹ ਨਾ ਬਣਾਉਣਗੇ ਭਈ ਦੂਜਾ ਵੱਸੇ, ਓਹ ਨਾ ਲਾਉਣਗੇ ਭਈ ਦੂਜਾ ਖਾਵੇ, ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦਾ ਕੰਮ ਢੇਰ ਚਿਰ ਭੋਗਣਗੇ।
23 ਓਹ ਵਿਅਰਥ ਮਿਹਨਤ ਨਾ ਕਰਨਗੇ, ਨਾ ਕਲੇਸ਼ ਲਈ ਜਮਾਉਣਗੇ, ਓਹ ਯਹੋਵਾਹ ਦੀ ਮੁਬਾਰਕ ਅੰਸ ਜੋ ਹੋਣਗੇ, ਨਾਲੇ ਓਹਨਾਂ ਦੀ ਸੰਤਾਨ ਓਹਨਾਂ ਸਣੇ।
24 ਐਉਂ ਹੋਵੇਗਾ ਕਿ ਓਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
25 ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬਬਰ ਸ਼ੇਰ ਬਲਦ ਵਾਂਙੁ ਭੋਹ ਖਾਵੇਗਾ, ਸੱਪ ਦੀ ਰੋਟੀ ਖ਼ਾਕ ਹੋਵੇਗੀ, ਓਹ ਮੇਰੇ ਸਾਰੇ ਪਵਿੱਤ੍ਰ ਪਰਬਤ ਉੱਤੇ, ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।।

Isaiah 65:19 Punjabi Language Bible Words basic statistical display

COMING SOON ...

×

Alert

×