Bible Languages

Indian Language Bible Word Collections

Bible Versions

Books

Jeremiah Chapters

Jeremiah 20 Verses

Bible Versions

Books

Jeremiah Chapters

Jeremiah 20 Verses

1 ਇੰਮੇਰ ਜਾਜਕ ਦੇ ਪੁੱਤ੍ਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਏਹ ਗੱਲਾਂ ਕਰਦੇ ਸੁਣਿਆ
2 ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਤਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ
3 ਤਾਂ ਐਉਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਉਂ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈ” ਰੱਖਿਆ ਹੈ।।
4 ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈ ਦਾ ਕਾਰਨ ਬਣਾਵਾਂਗਾ। ਓਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਏਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਜਾਵੇਗਾ ਅਤੇ ਓਹਨਾਂ ਨੂੰ ਤਲਵਾਰ ਨਾਲ ਮਾਰੇਗਾ
5 ਨਾਲੇ ਮੈਂ ਏਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁ-ਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਪਾਤਸ਼ਾਹਾਂ ਦੇ ਸਾਰੇ ਖਜ਼ਾਨੇ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਓਹ ਓਹਨਾਂ ਨੂੰ ਲੁੱਟ ਲੈਣਗੇ ਅਤੇ ਓਹਨਾਂ ਨੂੰ ਫੜ ਕੇ ਬਾਬਲ ਨੂੰ ਲੈ ਜਾਣਗੇ
6 ਹੇ ਪਸ਼ਹੂਰ, ਤੂੰ ਅਤੇ ਓਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਅਸੀਰ ਹੋ ਕੇ ਬਾਬਲ ਨੂੰ ਜਾਓਗੇ। ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਂਗਾ ਅਤੇ ਉੱਥੇ ਤੂੰ ਦਫਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਨ੍ਹਾਂ ਨਾਲ ਤੈਂ ਝੂਠੇ ਅਗੰਮ ਵਾਕ ਕੀਤੇ।।
7 ਹੇ ਯਹੋਵਾਹ, ਤੈਂ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈਂ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈਂ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉੱਡਾਉਂਦੇ ਹਨ।
8 ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ਲੁਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮੇਹਣਾ ਅਤੇ ਠੱਠਾ ਬਣ ਗਿਆ ਹੈ।
9 ਜੇ ਮੈਂ ਆਖਾਂ, ਮੈਂ ਉਹ ਦਾ ਜ਼ਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਙੁ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਏਹ ਨੂੰ ਰੱਖਦਾ ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸੱਕਦਾ!
10 ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤ੍ਰ ਮੇਰੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਦ ਅਸੀਂ ਉਹ ਦੇ ਉੱਤੇ ਪਰਬਲ ਪੈ ਜਾਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!
11 ਪਰ ਯਹੋਵਾਹ ਇੱਕ ਡਰਾਉਣੇ ਜੋਧੇ ਵਾਂਙੁ ਮੇਰੇ ਸੰਗ ਹੈ, ਏਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਓਹ ਪਰਬਲ ਨਾ ਪੈ ਸੱਕਣਗੇ! ਓਹ ਬਹੁਤ ਲੱਜਿਆਵਾਨ ਹੋਣਗੇ, ਓਹ ਸਫਲ ਨਾ ਹੋਣਗੇ, ਓਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।
12 ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈਂ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਵੇਖਦਾ ਹੈਂ, ਜਿਹੜਾ ਬਦਲਾ ਤੂੰ ਓਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।।
13 ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ।।
14 ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆਂ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇ!
15 ਫਿਟਕਾਰ ਉਸ ਮਨੁੱਖ ਉੱਤੇ, ਜਿਹ ਨੇ ਮੇਰੇ ਪਿਉ ਨੂੰ ਖ਼ਬਰ ਦਿੱਤੀ ਕਿ ਤੇਰੇ ਲਈ ਇੱਕ ਪੁੱਤ੍ਰ ਜੰਮਿਆਂ, ਅਤੇ ਉਹ ਨੂੰ ਬਹੁਤ ਖੁਸ਼ ਕੀਤਾ।
16 ਉਹ ਮਨੁੱਖ ਓਹਨਾਂ ਸ਼ਹਿਰਾਂ ਵਾਂਙੁ ਹੋ ਜਾਵੇ, ਜਿੰਨ੍ਹਾਂ ਨੂੰ ਯਹੋਵਾਹ ਨੇ ਬਿਨਾ ਅਫ਼ਸੋਸ ਦੇ ਉਲਟਾ ਦਿੱਤਾ! ਉਸ ਸਵੇਰ ਨੂੰ ਚਿੱਲਾਉਣਾ ਸੁਣੇ, ਅਤੇ ਦੁਪਹਿਰ ਨੂੰ ਹਾਲ ਪੁਕਾਰ,
17 ਕਿਉਂ ਜੋ ਉਸ ਨੇ ਮੈਨੂੰ ਕੁੱਖ ਵਿੱਚ ਹੀ ਨਾ ਮਾਰਿਆ, ਤਦ ਮੇਰੀ ਮਾਤਾ ਮੇਰੀ ਕਬਰ ਹੁੰਦੀ, ਅਤੇ ਉਹ ਦੀ ਕੁੱਖ ਸਦਾ ਭਰੀ ਰਹਿੰਦੀ।
18 ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈਂ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।।

Jeremiah 20:1 Punjabi Language Bible Words basic statistical display

COMING SOON ...

×

Alert

×