Bible Languages

Indian Language Bible Word Collections

Bible Versions

Books

Jeremiah Chapters

Jeremiah 32 Verses

Bible Versions

Books

Jeremiah Chapters

Jeremiah 32 Verses

1 ਉਹ ਬਚਨ ਜਿਹੜਾ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਦਸਵੇਂ ਵਰ੍ਹੇ ਜੋ ਨਬੂਕਦਰੱਸਰ ਦਾ ਅਠਾਰ੍ਹਵਾਂ ਵਰ੍ਹਾਂ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ
2 ਉਸ ਵੇਲੇ ਬਾਬਲ ਦੇ ਪਾਤਸ਼ਾਹ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦ ਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਸੀ ਬੰਦ ਸੀ
3 ਅਤੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਕ ਵਾਚਦਾ ਹੈਂ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਮੈਂ ਏਸ ਸ਼ਹਿਰ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?
4 ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ ਮੁੱਚ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ
5 ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੀਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਂਗੇ ਨਹੀਂ।।
6 ਤਾਂ ਯਿਰਮਿਯਾਹ ਨੇ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
7 ਵੇਖ, ਤੇਰੇ ਚਾਚੇ ਸ਼ੱਲੁਮ ਦਾ ਪੁੱਤ੍ਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ
8 ਤਾਂ ਮੇਰੇ ਚਾਚੇ ਦਾ ਪੁੱਤ੍ਰ ਹਨਮਏਲ ਮੇਰੇ ਕੋਲ ਕੈਦ ਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਦੇਸ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾਹੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ
9 ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤ੍ਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਸਤਾਰਾਂ ਰੁਪਏ ਚਾਂਦੀ
10 ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਕੀਤੀ ਅਰ ਚਾਂਦੀ ਕੰਡੇ ਵਿੱਚ ਤੋਂਲੀ
11 ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਾਨੂਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਭੀ ਲਿਆ
12 ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਨ੍ਹਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਦਸਤਖਤ ਦਿੱਤੇ ਸਨ ਅਤੇ ਓਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦ ਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ
13 ਅਤੇ ਮੈਂ ਓਹਨਾਂ ਦੇ ਸਾਹਮਣੇ ਬਾਰੂਕ ਨੂੰ ਹੁਕਮ ਦਿੱਤਾ ਕਿ
14 ਸੈਨਾਂ ਦਾ ਪਰਮੇਸ਼ੁਰ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਏਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਓਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਓਹ ਬਹੁਤ ਦਿਨਾਂ ਤੀਕ ਰਹਿ ਸੱਕਣ
15 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ ਏਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।।
16 ਏਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ
17 ਹੇ ਪ੍ਰਭੁ ਯਹੋਵਾਹ, ਵੇਖ! ਤੈਂ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
18 ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈਂ ਅਤੇ ਪਿਉ ਦਾਦਿਆਂ ਦੀ ਬਦੀ ਦਾ ਬਦਲਾ ਓਹਨਾਂ ਦੇ ਪਿੱਛੋਂ ਓਹਨਾਂ ਦੇ ਪੁੱਤ੍ਰਾਂ ਦੀ ਝੋਲੀ ਵਿੱਚ ਰੱਖਦਾ ਹੈਂ। ਏਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
19 ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹਦੀਆਂ ਅੱਖਾਂ ਆਦਮ ਵੰਸ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੀਆਂ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ
20 ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੀਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੀਕ ਹੈ
21 ਤੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆ ਨਾਲ ਅਤੇ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈ ਨਾਲ ਬਾਹਰ ਲਿਆਂਦਾ
22 ਅਤੇ ਏਹ ਦੇਸ ਓਹਨਾਂ ਨੂੰ ਦਿੱਤਾ ਜਿਹ ਦਾ ਤੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਓਹਨਾਂ ਨੂੰ ਦੇਣ ਦੀ ਸੌਂਹ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਸੀ।।
23 ਓਹ ਉਹ ਦੇ ਵਿੱਚ ਆ ਵੜੇ ਅਤੇ ਓਹਨਾਂ ਨੇ ਕਬਜ਼ਾ ਕਰ ਲਿਆ, ਪਰ ਓਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹ ਦਾ ਤੈਂ ਓਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਏਸ ਲਈ ਤੈਂ ਸਾਰੀ ਬੁਰਿਆਈ ਨੂੰ ਓਹਨਾਂ ਲਈ ਸੱਦ ਲਿਆ
24 ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੀਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਨ੍ਹਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ, ਅਤੇ ਜੋ ਤੂੰ ਬੋਲਿਆਂ ਸੈਂ ਉਹ ਹੋ ਗਿਆ ਹੈ ਅਤੇ ਵੇਖ, ਤੂੰ ਆਪ ਵੇਖਦਾ ਹੈਂ
25 ਹੇ ਪ੍ਰਭੁ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।।
26 ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
27 ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਕਠਣ ਹੈ?
28 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਏਹ ਨੂੰ ਲੈ ਲਵੇਗਾ
29 ਕਸਦੀ ਜਿਹੜੇ ਏਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਏਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਏਸ ਨੂੰ ਸਾੜ ਦੇਣਗੇ ਅਤੇ ਓਹਨਾਂ ਘਰਾਂ ਨੂੰ ਵੀ ਜਿਨ੍ਹਾਂ ਦੀਆਂ ਛੱਤਾਂ ਉੱਤੇ ਓਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦਿਓਤਿਆਂ ਲਈ ਪੀਣ ਦੀਆਂ ਭੇਟਾਂ ਡੋਹਲੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ
30 ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹੋ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ
31 ਏਹ ਸ਼ਹਿਰ ਜਿਸ ਦਿਨ ਤੋਂ ਓਹਨਾਂ ਏਸ ਨੂੰ ਬਣਾਇਆ ਅੱਜ ਦੇ ਦਿਨ ਤੀਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਏਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ
32 ਨਾਲੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਓਹਨਾਂ ਨੇ ਅਤੇ ਓਹਨਾਂ ਦੇ ਪਾਤਸ਼ਾਹ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ
33 ਓਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਓਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ, ਪਰ ਓਹਨਾਂ ਨੇ ਨਾ ਸੁਣਿਆ ਭਈ ਏਸ ਤੋਂ ਸਿੱਖਿਆ ਲੈਂਦੇ
34 ਸਗੋਂ ਓਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
35 ਓਹਨਾਂ ਨੇ ਬਆਲ ਦੇ ਉੱਚੇ ਅਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤ੍ਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਓਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮਨ ਵਿੱਚ ਆਇਆ ਕਿ ਓਹ ਏਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।।
36 ਏਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਏਸ ਸ਼ਹਿਰ ਦੇ ਵਿਖੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਗਿਆ ਹੈ ਐਉਂ ਫ਼ਰਮਾਉਂਦਾ ਹੈ, -
37 ਵੇਖੋ, ਮੈਂ ਓਹਨਾਂ ਨੂੰ ਸਾਰਿਆਂ ਦੇਸਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇੱਕਠਾ ਕਰਾਂਗਾ ਅਤੇ ਓਹਨਾਂ ਨੂੰ ਏਸ ਅਸਥਾਨ ਨੂੰ ਫੇਰ ਲਿਆਵਾਂਗਾ ਅਤੇ ਓਹਨਾਂ ਨੂੰ ਚੈਨ ਨਾਲ ਵਸਾਵਾਂਗਾ
38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ
39 ਮੈਂ ਓਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਆਂਗਾ ਭਈ ਓਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤ੍ਰਾਂ ਦੀ ਭਲਿਆਈ ਲਈ ਮੈਥੋਂ ਡਰਨ
40 ਮੈਂ ਓਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਓਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈ ਓਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਓਹ ਫੇਰ ਮੈਥੋਂ ਫਿਰ ਨਾ ਜਾਣ
41 ਮੈਂ ਖੁਸ਼ ਹੋ ਕੇ ਓਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ ਮੁੱਚ ਓਹਨਾਂ ਨੂੰ ਏਸ ਦੇਸ ਵਿੱਚ ਲਵਾਂਗਾ।।
42 ਯਹੋਵਾਹ ਤਾਂ ਐਉਂ ਆਖਦਾ ਹੈ ਕਿ ਜਿਵੇਂ ਮੈਂ ਏਸ ਪਰਜਾ ਉੱਤੇ ਏਹ ਸਾਰੀ ਵੱਡੀ ਬੁਰਿਆਈ ਲਿਆਂਦੀ ਤਿਵੇਂ ਮੈਂ ਓਹਨਾਂ ਉੱਤੇ ਸਾਰੀ ਭਲਿਆਈ ਲਿਆਵਾਂਗਾ ਜਿਹ ਦੀ ਮੈਂ ਓਹਨਾਂ ਨਾਲ ਗੱਲ ਕੀਤੀ ਸੀ
43 ਏਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਵਿਖੇ ਤੁਸੀਂ ਆਖਦੇ ਹੋ ਕਿ ਏਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਏਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ
44 ਓਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਤਖਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।।

Jeremiah 32:1 Punjabi Language Bible Words basic statistical display

COMING SOON ...

×

Alert

×