Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Jeremiah Chapters

Jeremiah 35 Verses

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਦਿਨਾਂ ਵਿੱਚ ਆਇਆ ਕਿ
2 ਤੂੰ ਰੇਕਾਬੀਆਂ ਦੇ ਘਰ ਜਾਹ ਅਤੇ ਓਹਨਾਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਮਧ ਪਿਲਾ
3 ਤਾਂ ਮੈਂ ਹਬੱਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤ੍ਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤ੍ਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ
4 ਅਤੇ ਓਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤ੍ਰ ਹਾਨਾਨ ਦੇ ਪੁੱਤ੍ਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੁਮ ਦੇ ਪੁੱਤ੍ਰ ਮਆਸੇਯਾਹ ਡੇਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ
5 ਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤ੍ਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੇ ਅਤੇ ਓਹਨਾਂ ਨੂੰ ਆਖਿਆ, ਮਧ ਪੀਓ
6 ਪਰ ਓਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤ੍ਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੀਕ ਮਧ ਨਾ ਪੀਓ, ਨਾ ਤੁਸੀਂ ਨਾ ਤੁਹਾਡੇ ਪੁੱਤ੍ਰ
7 ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਏਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ
8 ਅਸਾਂ ਆਪਣੇ ਪਿਤਾ ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪੀਓ, ਨਾ ਤੁਸੀਂ, ਨਾ ਤੁਹਾਡੀਆਂ ਤੀਵੀਆਂ ਨਾ ਤੁਹਾਡੇ ਪੁੱਤ੍ਰ ਨਾ ਤੁਹਾਡੀਆਂ ਧੀਆਂ
9 ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ
10 ਅਸੀਂ ਤੰਬੂਆਂ ਵਿੱਚ ਵੱਸੇ ਹਾਂ ਅਤੇ ਅਸਾਂ ਸਭ ਕੁਝ ਓਵੇਂ ਮੰਨਿਆ ਅਤੇ ਕੀਤਾ ਜਿਵੇਂ ਸਾਡੇ ਪਿਤਾ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ
11 ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਏਸ ਦੇਸ ਉੱਤੇ ਚੜ੍ਹ ਆਇਆ ਤਦ ਅਸਾਂ ਆਖਿਆ, ਆਓ, ਅਸੀਂ ਕਸਦੀਆਂ ਦੀ ਫੌਜ ਦੇ ਕਾਰਨ ਅਤੇ ਅਰਾਮੀਆਂ ਦੀ ਫੌਜ ਦੇ ਕਾਰਨ ਯਰੂਸ਼ਲਮ ਨੂੰ ਚੱਲੀਏ, ਸੋ ਅਸੀਂ ਯਰੂਸ਼ਲਮ ਵਿੱਚ ਵੱਸ ਗਏ।।
12 ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
13 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਜਾਹ ਅਤੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਤੂੰ ਆਖ, ਕੀ ਤੁਸੀਂ ਸਿੱਖਿਆ ਨਾ ਲਓਗੇ ਭਈ ਮੇਰੀਆਂ ਗੱਲਾਂ ਸੁਣੋਗੇ? ਯਹੋਵਾਹ ਦਾ ਵਾਕ ਹੈ
14 ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਹ ਨੇ ਆਪਣੇ ਪੁੱਤ੍ਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਓਹਨਾਂ ਨੇ ਅੱਜ ਦੇ ਦਿਨ ਤੀਕ ਨਹੀਂ ਪੀਤੀ ਕਿਉਂ ਜੋ ਓਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸਾਂ ਮੇਰੇ ਨਾ ਸੁਣੀ
15 ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਨਾਲ ਘੱਲਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦਿਓਤਿਆਂ ਦੇ ਪਿੱਛੇ ਨਾ ਚੱਲੇ ਭਈ ਓਹਨਾਂ ਦੀ ਪੂਜਾ ਕਰੇ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
16 ਰੇਕਾਬ ਦੇ ਪੁੱਤ੍ਰ ਯੋਨਾਦਾਬ ਦੇ ਪੁੱਤ੍ਰਾਂ ਨੇ ਤਾਂ ਆਪਣੇ ਪਿਤਾ ਦਾ ਹੁਕਮ ਕਾਇਮ ਰੱਖਿਆ ਪਰ ਏਹਨਾਂ ਲੋਕਾਂ ਨੇ ਮੇਰਾ ਹੁਕਮ ਨਾ ਮੰਨਿਆ
17 ਏਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਓਹਨਾਂ ਨਾਲ ਗੱਲ ਕੀਤੀ ਪਰ ਓਹਨਾਂ ਨੇ ਸੁਣੀ ਨਹੀਂ, ਮੈਂ ਓਹਨਾਂ ਨੂੰ ਪੁਕਾਰਿਆ ਪਰ ਓਹਨਾਂ ਉੱਤਰ ਨਾ ਦਿੱਤਾ।।
18 ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਏਸ ਲਈ ਜੋ ਤੁਸਾਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਨਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ
19 ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਸਾਰੇ ਦਿਨਾਂ ਤੀਕ ਮੇਰੇ ਸਨਮੁਖ ਖੜੇ ਹੋਣ ਲਈ ਰੇਕਾਬ ਦੇ ਪੁੱਤ੍ਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।।
×

Alert

×