Bible Languages

Indian Language Bible Word Collections

Bible Versions

Books

Jeremiah Chapters

Jeremiah 36 Verses

Bible Versions

Books

Jeremiah Chapters

Jeremiah 36 Verses

1 ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ
2 ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਓਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਵਿਖੇ ਅਤੇ ਸਾਰੀਆਂ ਕੌਮਾਂ ਦੇ ਵਿਖੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਆਖੀਆਂ ਉਹ ਦੇ ਵਿੱਚ ਲਿਖ ਲੈ
3 ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਓਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਓਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦਿਆਂ
4 ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿੱਖ ਲਈਆਂ
5 ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸੱਕਦਾ
6 ਏਸ ਲਈ ਤੂੰ ਜਾਹ ਅਤੇ ਯਹੋਵਾਹ ਦੀਆਂ ਓਹ ਗੱਲਾਂ ਜਿਹੜੀਆਂ ਤੈਂ ਮੇਰੇ ਮੂੰਹੋਂ ਉਸ ਲਪੇਟੇ ਹੋਏ ਵਿੱਚ ਲਿੱਖਿਆ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ
7 ਕੀ ਜਾਣੀਏ ਭਈ ਓਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਓਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਵਿੱਖੇ ਉਹ ਏਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
8 ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਭ ਕੁਝ ਓਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਪੜ੍ਹੀਆਂ
9 ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਪੰਜਵੇਂ ਵਰ੍ਹੇ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ
10 ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫ਼ਾਨ ਦੇ ਪੁੱਤ੍ਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਤਲੇ ਵੇਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਦੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ
11 ਜਦ ਸ਼ਾਫ਼ਾਨ ਦੇ ਪੋਤੇ ਗਮਰਯਾਹ ਦੇ ਪੁੱਤ੍ਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੁੱਤ੍ਰੀ ਵਿੱਚ ਸਨ ਸੁਣੀਆਂ
12 ਤਾਂ ਉਹ ਉੱਤਰ ਕੇ ਪਾਤਸ਼ਾਹ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤ੍ਰ ਦਲਾਯਾਹ, ਅਕਬੋਰ ਦਾ ਪੁੱਤ੍ਰ ਅਲਨਾਥਾਨ, ਸ਼ਾਫ਼ਾਨ ਦਾ ਪੁੱਤ੍ਰ ਗਮਰਯਾਹ, ਹਨਨਯਾਹ ਦਾ ਪੁੱਤ੍ਰ ਸਿਦਕੀਯਾਹ ਅਤੇ ਸਾਰੇ ਸਰਦਾਰ
13 ਮੀਕਾਯਾਹ ਨੇ ਸਾਰੀਆਂ ਗੱਲਾਂ ਓਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ
14 ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤ੍ਰ ਯਹੂਦੀ ਨੂੰ ਬਾਰੂਕ ਕੋਲ ਘੱਲਿਆ ਕਿ ਉਹ ਲਪੇਟਿਆ ਹੋਇਆ ਜਿਹੜਾ ਤੈਂ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤ੍ਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਓਹਨਾਂ ਕੋਲ ਗਿਆ
15 ਓਹਨਾਂ ਉਸ ਨੂੰ ਆਖਿਆ, ਜ਼ਰਾ ਬੈਠ ਜਾਹ ਅਤੇ ਪੜ੍ਹ ਕੇ ਸਾਨੂੰ ਸੁਣਾ। ਤਾਂ ਬਾਰੂਕ ਨੇ ਪੜ੍ਹ ਕੇ ਓਹਨਾਂ ਨੂੰ ਸੁਣਾਇਆ
16 ਤਾਂ ਐਉਂ ਹੋਇਆ ਕਿ ਜਦ ਓਹਨਾਂ ਏਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗਾ ਪਿਆ। ਓਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਏਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਦੱਸਣੀਆਂ ਪੈਣਗੀਆਂ
17 ਓਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਏਹ ਸਾਰੀਆਂ ਗੱਲਾਂ ਤੈਂ ਉਹ ਦੇ ਮੂੰਹੋਂ ਕਿਵੇਂ ਲਿੱਖੀਆਂ?
18 ਤਾਂ ਬਾਰੂਕ ਨੇ ਓਹਨਾਂ ਨੂੰ ਆਖਿਆ ਉਹ ਏਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿੱਖਦਾ ਗਿਆ
19 ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾਹ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੋ ਹੋ!
20 ਓਹ ਵੇਹੜੇ ਵਿੱਚ ਪਾਤਸ਼ਾਹ ਕੋਲ ਗਏ ਪਰ ਉਸ ਲਪੇਟੇ ਹੋਏ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਓਹਨਾਂ ਨੇ ਓਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਸੁਣਾਈਆਂ ਅਤੇ ਦੱਸੀਆਂ
21 ਤਾਂ ਪਾਤਸ਼ਾਹ ਨੇ ਯਹੂਦੀ ਨੂੰ ਘੱਲਿਆ ਕਿ ਉਸ ਲਪੇਟੇ ਹੋਏ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਪਾਤਸ਼ਾਹ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਨੇ ਕੰਨੀਂ ਜਿਹੜੇ ਯਹੂਦਾਹ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ
22 ਪਾਤਸ਼ਾਹ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ
23 ਤਾਂ ਐਉਂ ਹੋਇਆ ਕਿ ਜਦ ਯਹੂਦੀ ਤਿਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੇ ਲਿਖਾਰੀ ਨੂੰ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੀਕ ਕਿ ਉਹ ਲਪੇਟਿਆ ਹੋਇਆ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ
24 ਨਾ ਓਹ ਡਰੇ, ਨਾ ਓਹਨਾਂ ਆਪਣੇ ਕੱਪੜੇ ਪਾੜੇ, ਨਾ ਪਾਤਸ਼ਾਹ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਨ੍ਹਾਂ ਨੇ ਏਹ ਸਾਰੀਆਂ ਗੱਲਾਂ ਸੁਣੀਆਂ
25 ਨਾਲੇ ਅਲਨਾਥਾਨ ਅਰ ਦਲਾਯਾਹ ਅਰ ਗਮਰਯਾਹ ਨੇ ਪਾਤਸ਼ਾਹ ਅੱਗੇ ਬੇਨਤੀ ਕੀਤੀ ਕਿ ਏਸ ਲਪੇਟੇ ਹੋਏ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਓਹਨਾਂ ਦੀ ਨਾ ਸੁਣੀ
26 ਤਾਂ ਪਾਤਸ਼ਾਹ ਨੇ ਪਾਤਸ਼ਾਹ ਦੇ ਪੁੱਤ੍ਰ ਯਹਰਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤ੍ਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤ੍ਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਅਤੇ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਓਹਨਾਂ ਨੂੰ ਲੁਕਾ ਦਿੱਤਾ।।
27 ਏਸ ਦੇ ਪਿੱਛੇ ਕਿ ਪਾਤਸ਼ਾਹ ਨੇ ਉਹ ਲਪੇਟਿਆ ਹੋਇਆ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਓਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ
28 ਫੇਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਲੈ ਅਤੇ ਉਹ ਦੇ ਵਿੱਚ ਓਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ
29 ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਤੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੈਂ ਇਹ ਲਪੇਟਿਆ ਹੋਇਆ ਏਹ ਆਖ ਕੇ ਸਾੜ ਸੁੱਟਿਆ ਭਈ ਤੈਂ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਪਾਤਸ਼ਾਹ ਜ਼ਰੂਰ ਆਵੇਗਾ ਅਤੇ ਏਸ ਦੇਸ ਦਾ ਨਾਸ ਕਰੇਗਾ ਅਤੇ ਏਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?
30 ਏਸ ਲਈ ਯਹੋਵਾਹ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਐਉਂ ਫ਼ਰਮਾਉਂਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ
31 ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਓਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਓਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਓਹਨਾਂ ਨਾ ਸੁਣਿਆ।।
32 ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਲਿਆ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿੱਖਿਆ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਓਹਨਾਂ ਵਰਗੀਆਂ ਬਹੁਤ ਗੱਲਾਂ ਓਹਨਾਂ ਵਿੱਚ ਮਿਲਾਈਆ ਗਈਆਂ।।

Jeremiah 36:13 Punjabi Language Bible Words basic statistical display

COMING SOON ...

×

Alert

×