Bible Languages

Indian Language Bible Word Collections

Bible Versions

Books

Jeremiah Chapters

Jeremiah 43 Verses

Bible Versions

Books

Jeremiah Chapters

Jeremiah 43 Verses

1 ਤਾਂ ਐਉਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਓਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ ਜਿਨ੍ਹਾਂ ਨੂੰ ਯਹੋਵਾਹ ਓਹਨਾਂ ਦੇ ਪਰਮੇਸ਼ੁਰ ਨੇ ਓਹਨਾਂ ਕੋਲ ਘੱਲਿਆ ਅਰਥਾਤ ਏਹਨਾਂ ਸਾਰੀਆਂ ਗੱਲਾਂ ਨੂੰ
2 ਤਾਂ ਹੋਸ਼ਆਯਾਹ ਦੇ ਪੁੱਤ੍ਰ ਅਜ਼ਰਯਾਹ, ਕਾਰੇਆਹ ਦੇ ਪੁੱਤ੍ਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਏਹ ਆਖਣ ਲਈ ਨਹੀਂ ਘੱਲਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ
3 ਤੈਨੂੰ ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਓਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਜਾਣ
4 ਤਾਂ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਅਤੇ ਫੌਂਜਾਂ ਦੇ ਸਾਰੇ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਯਹੋਵਾਹ ਦੀ ਅਵਾਜ਼ ਨਾ ਸੁਣੀ ਭਈ ਯਹੂਦਾਹ ਦੇ ਦੇਸ ਵਿੱਚ ਵੱਸਣ
5 ਫੇਰ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ
6 ਅਰਥਾਤ ਮਰਦਾਂ ਨੂੰ, ਤੀਵੀਆਂ ਨੂੰ, ਬੱਚਿਆਂ ਨੂੰ, ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ, ਜਿਨ੍ਹਾਂ ਨੂੰ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਕੋਲ ਛੱਡਿਆ ਸੀ
7 ਓਹ ਮਿਸਰ ਦੇਸ ਨੂੰ ਆਏ ਕਿਉਂ ਜੋ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੀਕ ਆਏ।।
8 ਤਾਂ ਯਹੋਵਾਹ ਦਾ ਬਚਨ ਤਹਪਨਹੇਸ ਵਿੱਚ ਯਿਰਮਿਯਾਹ ਕੋਲ ਆਇਆ ਕਿ
9 ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਨ੍ਹਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇਹ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਏਹ ਯਹੂਦਾਹ ਦੇ ਮਨੁੱਖਾਂ ਦਿਆਂ ਵੇਖਦਿਆਂ ਹੋਵੇ
10 ਤੂੰ ਓਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਾਬਲ ਦੇ ਪਾਤਸ਼ਾਹ ਆਪਣੇ ਟਹਿਲੂਏ ਨਬੂਕਦਰੱਸਰ ਨੂੰ ਬੁਲਾ ਲਵਾਂਗਾ। ਮੈਂ ਏਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਨ੍ਹਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਨ੍ਹਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ
11 ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!
12 ਅਤੇ ਮੈਂ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਨ੍ਹਾਂ ਨੂੰ ਸਾੜ ਦੇਵੇਗਾ ਅਤੇ ਓਹਨਾਂ ਨੂੰ ਅਸੀਰ ਕਰ ਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੇ ਸ਼ਾਂਤੀ ਨਾਲ ਨਿੱਕਲ ਜਾਵੇਗਾ
13 ਉਬ ਬੈਤ-ਸ਼ਮਸ਼ ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ।।

Jeremiah 43:11 Punjabi Language Bible Words basic statistical display

COMING SOON ...

×

Alert

×