Bible Languages

Indian Language Bible Word Collections

Bible Versions

Books

Jeremiah Chapters

Jeremiah 52 Verses

Bible Versions

Books

Jeremiah Chapters

Jeremiah 52 Verses

1 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਂਰਾ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ
2 ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉੱਸੇ ਦੇ ਅਨੁਸਾਰ ਉਸ ਨੇ ਭੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ
3 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।।
4 ਐਉਂ ਹੋਇਆ ਭਈ ਉਹ ਦੀ ਪਾਤਸ਼ਾਹੀ ਦੇ ਨੌਵੇਂ ਵਰਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਆਪਣੀ ਸਾਰੀ ਸੈਨਾ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ ਦੁਆਲੇ ਦਮਦਮਾ ਬਣਾਇਆ
5 ਅਰ ਸਿਦਕੀਯਾਹ ਪਾਤਸ਼ਾਹ ਦੀ ਪਾਤਸ਼ਾਹੀ ਦੇ ਗਿਆਰਵੇਂ ਵਰਹੇ ਤਾਈਂ ਸ਼ਹਿਰ ਘੇਰਿਆ ਰਿਹਾ
6 ਚੌਥੇ ਮਹੀਨੇ ਦੇ ਨੌਵੇਂ ਦਿਹਾੜੇ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਰ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ
7 ਤਦ ਸ਼ਹਿਰ ਤੋੜਿਆ ਗਿਆ ਅਰ ਦੋਹਾਂ ਕੰਧਾਂ ਦੇ ਵਿੱਚਕਾਰ ਜੋ ਫਾਟਕ ਪਾਤਸ਼ਾਹ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਜੋਧੇ ਰਾਤੋਂ ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ ਦੁਆਲੇ ਸਨ ਤਾਂ ਓਹ ਮਦਾਨ ਦੇ ਰਾਹ ਗਏ
8 ਅਤੇ ਕਸਦੀਆਂ ਦੀ ਸੈਨਾ ਨੇ ਪਾਤਸ਼ਾਹ ਦਾ ਪਿੱਛਾ ਕੀਤਾ ਅਰ ਯਰੀਹੋ ਦੇ ਮਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਰ ਉਹ ਦੀ ਸਾਰੀ ਸੈਨਾ ਉਹ ਦੇ ਕੋਲੋਂ ਖਿੰਡ ਪੁੰਡ ਗਈ
9 ਸੋ ਉਨ੍ਹਾਂ ਨੇ ਪਾਤਸ਼ਾਹ ਨੂੰ ਫੜ ਲਿਆ ਅਰ ਉਹ ਨੂੰ ਹਮਾਥ ਦੇ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਉਂ ਕੀਤਾ
10 ਤਾਂ ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦਿਆਂ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ
11 ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੀਕ ਰੱਖਿਆ।।
12 ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਉੱਨੀਵਾਂ ਵਰਹਾ ਸੀ ਸ਼ਾਹੀ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਪਾਤਸ਼ਾਹ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ
13 ਅਰ ਯਹੋਵਾਹ ਦਾ ਭਵਨ ਅਰ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
14 ਅਤੇ ਕਸਦੀਆਂ ਦੀ ਸਾਰੀ ਸੈਨਾ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ
15 ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਪਾਤਸ਼ਾਹ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਅਸੀਰ ਕਰ ਕੇ ਲੈ ਗਿਆ
16 ਪਰ ਨਬੂਜ਼ਰਦਾਨ ਜਲਾਦਾਂ ਦੇ ਸਰਦਾਰ ਨੇ ਦੇਸ ਦਿਆਂ ਅੱਤੀ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੀ ਬਾਗਾਂ ਦੇ ਰਾਖੇ ਤੇ ਬਾਗਬਾਨ ਹੋਣ
17 ਅਤੇ ਪਿੱਤਲ ਦੇ ਓਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਰ ਕੁਰਸੀਆਂ ਨੂੰ ਅਰ ਪਿੱਤਲ ਦੇ ਵੱਡ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ ਟੁੱਕੜੇ ਕਰ ਦਿੱਤਾ ਅਰ ਓਹ ਓਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ
18 ਅਤੇ ਤਲਸੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਓਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤਾ ਜਾਂਦੀ ਸੀ ਓਹ ਲੈ ਗਏ
19 ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਾਦਾਨ ਜੋ ਸੋਨੇ ਦੇ ਸਨ ਓਹਨਾਂ ਦਾ ਸੋਨਾ ਅਰ ਜੋ ਚਾਂਦੀ ਦੇ ਸਨ ਓਹਨਾਂ ਦੀ ਚਾਂਦੀ ਜਲਾਦਾਂ ਦਾ ਸਰਦਾਰ ਲੈ ਗਿਆ
20 ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਰ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਓਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਂਲੋਂ ਬਾਹਰ ਸੀ
21 ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਰ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ
22 ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਰ ਕਲਸ ਪੰਜ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਏਹੋ ਜੇਹਾ ਸੀ ਅਤੇ ਉਸ ਉੱਤੇ ਭੀ ਅਨਾਰ ਸਨ
23 ਛਿਆਨਵੇ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।।
24 ਜਲਾਦਾਂ ਦੇ ਸਰਦਾਰ ਨੇ ਸਰਾਯਾਹ ਪਰਧਾਨ ਜਾਜਕ ਅਰ ਉਹ ਦੇ ਹੇਠਲੇ ਜਾਜਕ ਸਫਨਯਾਹ ਅਰ ਤਿੰਨਾਂ ਦਰਬਾਨਾਂ ਨੂੰ ਫੜ ਲਿਆ
25 ਅਰ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਜੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਪਾਤਸ਼ਾਹ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਰ ਸੈਨਾਪਤੀ ਦਾ ਲਿਖਾਰੀ ਜੋ ਦੇਸ ਦਿਆਂ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਰ ਦੇਸ ਦਿਆਂ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ
26 ਇਨ੍ਹਾਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ ਕੇ ਬਾਬਲ ਦੇ ਪਾਤਸ਼ਾਹ ਦੇ ਕੋਲ ਰਿਬਲਾਹ ਵਿੱਚ ਲੈ ਗਿਆ
27 ਅਤੇ ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਨੂੰ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਅਸੀਰ ਹੋ ਗਿਆ।।
28 ਏਹ ਓਹ ਲੋਕ ਹਨ ਜਿੰਨ੍ਹਾਂ ਨੂੰ ਨਬੂਕਦਰੱਸਰ ਅਸੀਰ ਕਰ ਕੇ ਲੈ ਗਿਆ - ਸੱਤਵੇਂ ਵਰ੍ਹੇ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ
29 ਅਤੇ ਨਬੂਕਦਰੱਸਰ ਦੇ ਅਠਾਰਵ੍ਹੇ ਵਰ੍ਹੇ ਓਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਅਸੀਰ ਕਰ ਕੇ ਲੈ ਗਿਆ
30 ਨਬੂਕਦਰੱਸਰ ਦੇ ਤੇਈਵੇਂ ਵਰ੍ਹੇ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਸੱਤ ਸੌ ਪੰਜਤਾਲੀ ਯਹੂਦੀ ਅਸੀਰ ਕਰ ਕੇ ਲੈ ਗਿਆ। ਏਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।।
31 ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਦੀ ਅਸੀਰੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਪੰਜੀਵੇਂ ਦਿਨ ਐਉਂ ਹੋਇਆ ਕਿ ਬਾਬਲ ਦੇ ਪਾਤਸ਼ਾਹ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ
32 ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ਉੱਚਿਆਂ ਕੀਤਾ
33 ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ
34 ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਪਾਤਸ਼ਾਹ ਵੱਲੋਂ ਉਹ ਦੀ ਉਮਰ ਭਰ ਮੌਤ ਤੀਕ ਨੇਤਕੀ ਦਿੱਤਾ ਜਾਂਦਾ ਰਿਹਾ।।

Jeremiah 52:1 Punjabi Language Bible Words basic statistical display

COMING SOON ...

×

Alert

×