1
|
ਤਾਂ ਅੱਯੂਬ ਨੇ ਉੱਤਰ ਦੇ ਕੇ ਆਖਿਆ, |
2
|
ਗੌਹ ਨਾਲ ਮੇਰੀ ਗੱਲ ਸੁਣੋ, ਅਤੇ ਏਹੋ ਤੁਹਾਡੀ ਤਸੱਲੀ ਹੋਵੇ। |
3
|
ਮੇਰੀ ਸਹਿ ਲਓ ਤੇ ਮੈਂ ਬੋਲਾਂਗਾ, ਅਤੇ ਮੇਰੇ ਬੋਲਣ ਦੇ ਮਗਰੋਂ ਤੂੰ ਠੱਠਾ ਕਰ! |
4
|
ਕੀ ਮੇਰਾ ਗਿਲਾ ਆਦਮੀ ਉੱਤੇ ਹੈ? ਫੇਰ ਮੇਰਾ ਆਤਮਾ ਕਿਉਂ ਨਾ ਅੱਕੇ? |
5
|
ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ!।। |
6
|
ਜਦ ਮੈਂ ਚੇਤੇ ਕਰਦਾ ਤਾਂ ਮੈਂ ਘਬਰਾ ਜਾਂਦਾ ਹਾਂ, ਅਤੇ ਕੰਬਣੀ ਮੇਰੇ ਸਰੀਰ ਨੂੰ ਫੜ ਲੈਂਦੀ ਹੈ! |
7
|
ਦੁਸ਼ਟ ਕਿਉਂ ਜੀਉਂਦੇ ਰਹਿੰਦੇ, ਬੁੱਢੇ ਹੋ ਜਾਂਦੇ ਸਗੋਂ ਮਾਲ ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ? |
8
|
ਉਨ੍ਹਾਂ ਦੀ ਅੰਸ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਨਮੁਖ, ਅਤੇ ਉਨ੍ਹਾਂ ਦੀ ਉਲਾਦ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ। |
9
|
ਉਨ੍ਹਾਂ ਦੇ ਘਰ ਭੈ ਤੋਂ ਰਹਿਤ ਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਨ੍ਹਾਂ ਉੱਤੇ ਨਹੀਂ ਹੈ। |
10
|
ਉਨ੍ਹਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਤੇ ਥੋਥਾ ਨਹੀਂ ਪੈਂਦਾ, ਉਨ੍ਹਾਂ ਦੀ ਗਾਂ ਸੂੰਦੀ ਹੈ ਅਤੇ ਉਹ ਦਾ ਗੱਭ ਨਹੀਂ ਡਿੱਗਦਾ। |
11
|
ਓਹ ਆਪਣੇ ਨਿਆਣੇ ਇੱਜੜ ਵਾਂਙੁ ਬਾਹਰ ਘੱਲਦੇ ਹਨ ਅਤੇ ਉਨ੍ਹਾਂ ਦੇ ਬੱਚੇ ਨੱਚਦੇ ਹਨ। |
12
|
ਓਹ ਡੱਫ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ। |
13
|
ਓਹ ਅੱਛੇ ਦਿਨ ਕੱਟਦੇ ਹਨ, ਪਰ ਇੱਕ ਫੇਰੇ ਵਿੱਚ ਪਤਾਲ ਨੂੰ ਉਤਰ ਜਾਂਦੇ ਹਨ! |
14
|
ਓਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ! |
15
|
ਸਰਬ ਸ਼ਕਤੀਮਾਨ ਹੈ ਕੀ, ਜੋ ਆਪਾਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਆਪਾਂ ਉਹ ਦੇ ਅੱਗੇ ਅਰਦਾਸ ਕਰੀਏ? |
16
|
ਵੇਖੋ, ਉਨ੍ਹਾਂ ਦੀ ਭਾਗਵਾਨੀ ਉਨ੍ਹਾਂ ਦੇ ਹੱਥ ਵਿੱਚ ਨਹੀਂ, ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਹੈ। |
17
|
ਦੁਸ਼ਟਾਂ ਦਾ ਦੀਵਾ ਕਿੰਨੀ ਵਾਰ ਬੁਝ ਜਾਂਦਾ ਅਤੇ ਉਨ੍ਹਾਂ ਦੀ ਬਿਪਤਾ ਉਨ੍ਹਾਂ ਉੱਤੇ ਆ ਪੈਂਦੀ ਹੈ, ਉਹ ਆਪਣੇ ਕ੍ਰੋਧ ਵਿੱਚ ਦੁਖ ਵੰਡਦਾ ਹੈ। |
18
|
ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਙੁ ਹਨ, ਅਤੇ ਭੋ ਵਾਂਙੁ ਹਨ ਜਿਹ ਨੂੰ ਝੱਖੜ ਝੋਲਾ ਉਡਾ ਲੈ ਜਾਂਦਾ ਹੈ। |
19
|
ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਉਸ ਦਾ ਬਦਲਾ ਉਹ ਨੂੰ ਹੀ ਦੇਵੇ ਭਈ ਉਹ ਜਾਣ ਲਵੇ। |
20
|
ਉਹ ਦੀਆਂ ਅੱਖੀਆਂ ਉਹ ਦੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕਹਿਰ ਵਿੱਚੋਂ ਪੀਵੇ। |
21
|
ਉਹ ਨੂੰ ਤਾਂ ਆਪਣੇ ਪਿੱਛੋਂ ਆਪਣੇ ਘਰਾਣੇ ਵਿੱਚ ਕੀ ਖੁਸ਼ੀ ਹੈ, ਜਦ ਉਹ ਦੇ ਮਹੀਨਿਆਂ ਦੀ ਗਿਣਤੀ ਵੀ ਟੁੱਟ ਗਈ? |
22
|
ਕੀ ਉਹ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? ਉਹ ਤਾਂ ਉੱਚਿਆਂ ਉੱਚਿਆਂ ਦਾ ਨਿਆਉਂ ਕਰਦਾ ਹੈ।। |
23
|
ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, ਜਦ ਉਹ ਦੀ ਚੈਨ ਤੇ ਸੁਖ ਸੰਪੂਰਨ ਹਨ। |
24
|
ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ, |
25
|
ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁਖ ਨਹੀਂ ਭੋਗਦਾ ਹੈ। |
26
|
ਉਹ ਦੋਵੇਂ ਖ਼ਾਕ ਵਿੱਚ ਪਏ ਰਹਿੰਦੇ ਹਨ, ਅਤੇ ਕੀੜੇ ਉਨ੍ਹਾਂ ਨੂੰ ਢੱਕ ਲੈਂਦੇ ਹਨ।। |
27
|
ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਨ੍ਹਾਂ ਜੁਗਤੀਆਂ ਨੂੰ ਵੀ ਜਿਨ੍ਹਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ। |
28
|
ਤੁਸੀਂ ਤਾਂ ਕਹਿੰਦੇ ਹੋ ਭਈ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਹ ਦੇ ਵਿੱਚ ਦੁਸ਼ਟ ਵੱਸਦੇ ਸਨ? |
29
|
ਕੀ ਤੁਸਾਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਨ੍ਹਾਂ ਦੇ ਨਿਸ਼ਾਨਾਂ ਨੂੰ ਨਹੀਂ ਸਿਆਣਦੇ ਹੋ, |
30
|
ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਓਹ ਗਜ਼ਬ ਦੇ ਦਿਨ ਲਈ ਲਿਆਇਆ ਜਾਂਦਾ ਹੈ? |
31
|
ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ? |
32
|
ਉਹ ਕਬਰ ਵਿੱਚ ਪੁਚਾਇਆ ਜਾਂਦਾ ਹੈ, ਅਤੇ ਉਹ ਦੀ ਮੜ੍ਹੀ ਉੱਤੇ ਪਹਿਰਾ ਦਿੱਤਾ ਜਾਂਦਾ ਹੈ। |
33
|
ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ, ਅਤੇ ਸਾਰੇ ਆਦਮੀ ਉਹ ਦੇ ਪਿੱਛੇ ਚਲਾਣਾ ਕਰਨਗੇ ਜਿਵੇਂ ਉਹ ਦੇ ਅੱਗੇ ਅਣਗਿਣਤ ਗਏ। |
34
|
ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਰਹਿ ਜਾਂਦੀ ਹੈ? |
Job 21:4 Punjabi Language Bible Words basic statistical display
COMING SOON ...