1
|
ਸਰਬ ਸ਼ਕਤੀਮਾਨ ਤੋਂ ਵੇਲੇ ਕਿਉਂ ਨਹੀਂ ਠਹਿਰਾਏ ਜਾਂਦੇ, ਅਤੇ ਉਹ ਦੇ ਜਾਣੂ ਉਹ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ? |
2
|
ਲੋਕ ਹੱਦਾਂ ਨੂੰ ਸਰਕਾ ਦਿੰਦੇ ਹਨ, ਓਹ ਇੱਜੜਾਂ ਨੂੰ ਖੋਹ ਲੈਂਦੇ ਹਨ ਅਤੇ ਉਨ੍ਹਾਂ ਨੂੰ ਚਾਰਦੇ ਹਨ। |
3
|
ਓਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, ਓਹ ਵਿਧਵਾ ਦਾ ਬਲਦ ਗਹਿਣੇ ਰੱਖ ਲੈਂਦੇ ਹਨ। |
4
|
ਓਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ, ਦੇਸ ਦੇ ਮਸਕੀਨ ਇਕੱਠੇ ਲੁਕ ਜਾਂਦੇ ਹਨ । |
5
|
ਵੇਖੋ, ਓਹ ਉਜਾੜ ਦੇ ਜੰਗਲੀ ਗਧਿਆ ਵਾਂਙੁ ਆਪਣੇ ਕੰਮ ਲਈ ਖਾਜਾ ਭਾਲਣ ਨੂੰ ਨਿੱਕਲਦੇ ਹਨ, ਮਦਾਨ ਉਨ੍ਹਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ। |
6
|
ਓਹ ਖੇਤ ਵਿੱਚ ਚਾਰਾ ਵੱਢਦੇ ਹਨ, ਅਤੇ ਦੁਸ਼ਟ ਦੇ ਅੰਗੂਰੀ ਬਾਗ਼ ਦੀ ਰਹਿੰਦ ਖੂੰਧ ਚੁਗਦੇ ਹਨ। |
7
|
ਉਹ ਬਿਨਾ ਕੱਪੜੇ ਦੇ ਨੰਗੇ ਰਾਤ ਕੱਟਦੇ ਹਨ, ਅਤੇ ਪਾਲੇ ਵਿੱਚ ਉੱਤੇ ਲੈਣ ਨੂੰ ਕੁੱਝ ਨਹੀਂ। |
8
|
ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ, ਅਤੇ ਉਟ ਨਾ ਹੋਣ ਦੇ ਕਾਰਨ ਚਟਾਨ ਨਾਲ ਚਿੰਬੜ ਜਾਂਦੇ ਹਨ। |
9
|
ਉਹ ਯਤੀਮ ਨੂੰ ਛਾਤੀ ਤੋਂ ਧੂਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ, |
10
|
ਸੋ ਓਹ ਬਿਨਾ ਬਸਤਰੋਂ ਨੰਗੇ ਫਿਰਦੇ ਹਨ, ਅਤੇ ਭੁੱਖੇ ਓਹ ਭਰੀਆਂ ਚੁੱਕਦੇ ਹਨ। |
11
|
ਓਹ ਉਨ੍ਹਾਂ ਦੀਆਂ ਕੰਧਾਂ ਵਿੱਚ ਤੇਲ ਕੱਢਦੇ ਹਨ, ਓਹ ਉਨ੍ਹਾਂ ਦੇ ਚੁਬੱਚਿਆ ਵਿੱਚ ਅੰਗੂਰ ਪੀੜਦੇ ਹਨ, ਪਰ ਆਪ ਤਿਹਾਏ ਰਹਿੰਦੇ ਹਨ। |
12
|
ਸ਼ਹਿਰ ਵਿੱਚੋਂ ਲੋਕ ਹੂੰਗਦੇ ਹਨ, ਅਤੇ ਫੱਟੜਾਂ ਦੀ ਜਾਨ ਦੁਹਾਈ ਦਿੰਦੀ ਹੈ, ਪਰ ਪਰਮੇਸ਼ੁਰ ਇਸ ਬੇਸ਼ਰਮੀ ਦਾ ਗੌਹ ਨਹੀਂ ਕਰਦਾ!।। |
13
|
ਏਹ ਓਹ ਹਨ ਜਿਹੜੇ ਚਾਨਣ ਦੇ ਵਿਰੁੱਧ ਆਕੀ ਹਨ, ਓਹ ਉਸ ਦੇ ਰਾਹਾਂ ਨੂੰ ਨਹੀਂ ਜਾਣਦੇ, ਨਾ ਉਸ ਦੇ ਮਾਰਗਾਂ ਵਿੱਚ ਰਹਿੰਦੇ ਹਨ। |
14
|
ਖੂਨੀ ਸਵੇਰੇ ਹੀ ਉੱਠਦਾ ਹੈ, ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, ਅਤੇ ਰਾਤੀਂ ਉਹ ਚੋਰ ਜਿਹਾ ਹੈ। |
15
|
ਵਿਭਚਾਰੀ ਦੀ ਅੱਖ ਸੰਝ ਨੂੰ ਉਡੀਕਦੀ ਹੈ, ਉਹ ਕਹਿੰਦਾ ਹੈ ਕਿ, ਕੋਈ ਅੱਖ ਮੈਨੂੰ ਨਹੀਂ ਵੇਖੂਗੀ! ਅਤੇ ਆਪਣੇ ਮੂੰਹ ਤੇ ਪੜਦਾ ਪਾ ਲੈਂਦਾ ਹੈ। |
16
|
ਅਨ੍ਹੇਰੇ ਨੂੰ ਓਹ ਘਰਾਂ ਵਿੱਚ ਸੰਨ੍ਹਾਂ ਮਾਰਦੇ ਹਨ, ਦਿਨੇ ਉਹ ਆਪ ਨੂੰ ਲੁਕਾ ਛੱਡਦੇ ਹਨ, ਓਹ ਚਾਨਣ ਨੂੰ ਨਹੀਂ ਜਾਣਦੇ, |
17
|
ਕਿਉਂ ਜੋ ਸਵੇਰ ਉਨ੍ਹਾਂ ਸਾਰਿਆਂ ਲਈ ਮੌਤ ਦੇ ਸਾਯੇ ਜਿਹੀ ਹੈ, ਓਹ ਤਾਂ ਮੌਤ ਦੇ ਸਾਯੇ ਦੇ ਭੈਜਲਾਂ ਦੇ ਜਾਣੂ ਹਨ।। |
18
|
ਓਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਨ੍ਹਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਓਹ ਆਪਣਾ ਮੂੰਹ ਅੰਗੂਰੀ ਬਾਗਾਂ ਦੇ ਰਾਹ ਵੱਲ ਨਹੀਂ ਕਰਦੇ। |
19
|
ਖੁਸ਼ਕੀ ਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਓਵੇਂ ਪਤਾਲ ਪਾਪੀਆਂ ਨੂੰ ਵੀ। |
20
|
ਕੁੱਖ ਉਹ ਨੂੰ ਭੁੱਲ ਜਾਵੇਗੀ, ਕੀੜਾ ਉਹ ਨੂੰ ਸੁਆਦ ਨਾਲ ਖਾ ਜਾਵੇਗਾ, ਉਹ ਫੇਰ ਯਾਦ ਨਾ ਕੀਤਾ ਜਾਵੇਗਾ, ਸੋ ਬਦੀ ਰੁੱਖ ਵਾਂਙੁ ਤੋੜੀ ਜਾਵੇਗੀ। |
21
|
ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਖਾ ਲੈਂਦਾ ਹੈ, ਅਤੇ ਵਿਧਵਾ ਨਾਲ ਨੇਕੀ ਨਹੀਂ ਕਰਦਾ। |
22
|
ਤਾਂ ਵੀ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਵੱਡੀ ਉਮਰ ਦਿੰਦਾ ਹੈ, ਉਹ ਉੱਠਦਾ ਹੈ ਜਿਹ ਨੂੰ ਜੀਵਨ ਦਾ ਵਿਸਵਾਸ ਵੀ ਨਹੀਂ। |
23
|
ਉਹ ਉਸ ਨੂੰ ਅਮਨ ਦਿੰਦਾ ਹੈ ਅਤੇ ਉਹ ਸਾਂਭਿਆ ਜਾਂਦਾ ਹੈ, ਅਤੇ ਉਹ ਦੀਆਂ ਅੱਖਾਂ ਉਨ੍ਹਾਂ ਦੇ ਰਾਹਾਂ ਉੱਤੇ ਹਨ। |
24
|
ਓਹ ਥੋੜੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫਿਰ ਉਹ ਹੁੰਦੇ ਹੀ ਨਹੀਂ, ਓਹ ਨਿਵਾਏ ਜਾਂਦੇ ਹਨ, ਓਹ ਦੂਜਿਆਂ ਵਾਂਙੁ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆ ਵਾਂਙੁ ਵੱਢੇ ਜਾਂਦੇ ਹਨ! |
25
|
ਜੇ ਇਹ ਇਉਂ ਨਹੀਂ ਤਾਂ ਕੌਣ ਮੈਨੂੰ ਝੂਠਾ ਸਾਬਤ ਕਰੇਗਾ? ਅਤੇ ਮੇਰੀਆਂ ਗੱਲਾਂ ਨੂੰ ਅਕਾਰਥ ਠਹਿਰਾਵੇਗਾ?।। |
Job 24:1 Punjabi Language Bible Words basic statistical display
COMING SOON ...