Bible Languages

Indian Language Bible Word Collections

Bible Versions

Books

Joshua Chapters

Joshua 11 Verses

Bible Versions

Books

Joshua Chapters

Joshua 11 Verses

1 ਤਾਂ ਐਉਂ ਹੋਇਆ ਕਿ ਜਦ ਹਾਸੋਰ ਦੇ ਰਾਜੇ ਯਬੀਨ ਨੇ ਏਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ ਦੇ ਰਾਜੇ ਨੂੰ ਸੱਦ ਘੱਲਿਆ
2 ਨਾਲੇ ਉਨ੍ਹਾਂ ਰਾਜਿਆਂ ਨੂੰ ਜਿਹੜੇ ਉੱਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰੋਥ ਦੇ ਦੱਖਣ ਵੱਲ ਮਦਾਨ ਵਿੱਚ ਅਤੇ ਬੇਟ ਵਿੱਚ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ
3 ਨਾਲੇ ਕਨਾਨੀਆਂ ਨੂੰ ਜਿਹੜੇ ਚੜ੍ਹਦੇ ਅਤੇ ਲਹਿੰਦੇ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਹਾੜ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਫਾਹ ਦੇ ਦੇਸ ਵਿੱਚ ਸਨ
4 ਅਤੇ ਓਹ ਅਤੇ ਉਨ੍ਹਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ ਓਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਸਨ ਨਾਲੇ ਘੋੜੇ ਅਤੇ ਰਥ ਵੀ ਬਹੁਤ ਹੀ ਸਨ
5 ਤਾਂ ਏਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਓਹਨਾਂ ਨੇ ਮੇਰੋਮ ਦਿਆਂ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਜੁੱਧ ਕਰਨ
6 ਉਪਰੰਤ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਓਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਏਸੇ ਵੇਲੇ ਮੈਂ ਏਹਨਾਂ ਸਾਰਿਆਂ ਨੂੰ ਵਢਾ ਕੇ ਇਸਰਾਏਲ ਦੇ ਅੱਗੇ ਲਾ ਦਿਆਂਗਾ। ਤੂੰ ਓਹਨਾਂ ਦੇ ਘੋੜਿਆਂ ਦੀਆਂ ਸੜ੍ਹਾਂ ਵੱਢੇਂਗਾ ਅਤੇ ਓਹਨਾਂ ਦੇ ਰਥਾਂ ਨੂੰ ਅੱਗ ਨਾਲ ਸਾੜੇਂਗਾ।।
7 ਸੋ ਯਹੋਸ਼ੁਆ ਅਤੇ ਉਹ ਦੇ ਨਾਲ ਸਾਰੇ ਜੋਧੇ ਓਹਨਾਂ ਦੇ ਵਿਰੁੱਧ ਮੇਰੋਮ ਦੇ ਪਾਣੀਆਂ ਕੋਲ ਅਚਾਣਕ ਓਹਨਾਂ ਉੱਤੇ ਆਣ ਪਏ
8 ਅਤੇ ਯਹੋਵਾਹ ਨੇ ਓਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੀਕ ਅਤੇ ਮਿਸਰਫੋਥ-ਮਇਮ ਅਤੇ ਮਿਸਫਾਹ ਦੀ ਦੂਣ ਤੀਕ ਚੜ੍ਹਦੇ ਪਾਸੇ ਓਹਨਾਂ ਦਾ ਪਿੱਛਾ ਕੀਤਾ ਅਤੇ ਓਹਨਾਂ ਨੂੰ ਇਉਂ ਮਾਰਿਆ ਕਿ ਓਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ
9 ਅਤੇ ਯਹੋਸ਼ੁਆ ਨੇ ਓਹਨਾਂ ਨਾਲ ਇਉਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਓਹਨਾਂ ਦਿਆਂ ਘੋੜਿਆ ਦੀਆਂ ਸੜ੍ਹਾਂ ਵੱਢ ਸੁੱਟੀਆਂ ਅਤੇ ਓਹਨਾਂ ਦੇ ਰਥਾਂ ਨੂੰ ਅੱਗ ਨਾਲ ਸਾੜ ਦਿੱਤਾ।।
10 ਤਾਂ ਏਸੇ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤੇਗ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਏਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ
11 ਉਨ੍ਹਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤੇਗ ਦੀ ਧਾਰ ਨਾਲ ਵੱਢ ਕੇ ਓਹਨਾਂ ਦਾ ਸੱਤਿਆ ਨਾਸ ਕਰ ਸੁੱਟਿਆ। ਕੋਈ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ
12 ਅਤੇ ਯਹੋਸ਼ਆ ਨੇ ਏਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਓਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਕੇ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ
13 ਇਕੱਲੇ ਹਾਸੋਰ ਤੋਂ ਛੁੱਟ ਜਿਹ ਨੂੰ ਯਹੋਸ਼ੁਆ ਨੇ ਸਾੜ ਦਿੱਤਾ ਸੀ ਬਾਕੀ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਆਪੋ ਆਪਣੇ ਥੇਹਾਂ ਉੱਤੇ ਵੱਸੇ ਹੋਏ ਸਨ ਇਸਰਾਏਲ ਨੇ ਨਾ ਸਾੜਿਆ
14 ਅਤੇ ਏਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੀਕ ਓਹਨਾਂ ਦਾ ਨਾਸ ਨਾ ਕਰ ਲਿਆ। ਕੋਈ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ
15 ਜਿਵੇਂ ਯਹੋਵਾਹ ਨੇ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਓਵੇਂ ਹੀ ਮੂਸਾ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਸੀ ਅਤੇ ਉਵੇਂ ਹੀ ਯਹੋਸ਼ੁਆ ਨੇ ਕੀਤਾ। ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸ ਨੇ ਕੋਈ ਗੱਲ ਬਾਕੀ ਨਾ ਛੱਡੀ।।
16 ਇਉਂ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਅਰਥਾਤ ਏਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮਦਾਨ, ਇਸਰਾਏਲ ਦਾ ਪਾਹੜੀ ਦੇਸ ਅਤੇ ਉਸ ਦਾ ਬੇਟ
17 ਹਾਲਾਕ ਨਾਮੀ ਪਹਾੜ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਬਆਲਗਾਦ ਤੀਕ ਜਿਹੜਾ ਲਬਾਨੋਨ ਦੀ ਦੂਣ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ
18 ਯਹੋਸ਼ੁਆ ਢੇਰ ਚਿਰ ਤੀਕ ਏਹਨਾਂ ਸਾਰਿਆਂ ਰਾਜਿਆਂ ਨਾਲ ਜੁੱਧ ਕਰਦਾ ਰਿਹਾ
19 ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਹ ਨੇ ਇਸਰਾਏਲੀਆਂ ਦੇ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਨ੍ਹਾਂ ਨੇ ਸਾਰਿਆਂ ਨੂੰ ਜੁੱਧ ਨਾਲ ਲੈ ਲਿਆ
20 ਕਿਉਂ ਜੋ ਏਹ ਯਹੋਵਾਹ ਵੱਲੋਂ ਹੋਇਆ ਕਿ ਓਹਨਾਂ ਦੇ ਮਨ ਕਠੋਰ ਹੋ ਗਏ ਅਤੇ ਓਹਨਾਂ ਨੇ ਇਸਰਾਏਲ ਨਾਲ ਜੁੱਧ ਕੀਤਾ ਤਾਂ ਜੋ ਉਹ ਓਹਨਾਂ ਦਾ ਸੱਤਿਆ ਨਾਸ ਕਰੇ ਅਰ ਓਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਓਹਨਾਂ ਦਾ ਨਾਸ ਕਰੇ।।
21 ਫੇਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬਿਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਓਹਨਾਂ ਦਾ ਨਾਲੇ ਓਹਨਾਂ ਦੇ ਸ਼ਹਿਰਾਂ ਦਾ ਸੱਤਿਆ ਨਾਸ ਕਰ ਸੁੱਟਿਆ
22 ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ
23 ਸੋ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਨ੍ਹਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ ਵਿੱਚ ਦੇ ਦਿੱਤਾ। ਸੋ ਉਸ ਦੇਸ ਨੂੰ ਜੁੱਧ ਤੋਂ ਅਰਾਮ ਮਿਲਿਆ।।

Joshua 11:12 Punjabi Language Bible Words basic statistical display

COMING SOON ...

×

Alert

×