Indian Language Bible Word Collections
Luke 10:7
Luke Chapters
Luke 10 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Luke Chapters
Luke 10 Verses
1
|
ਇਨ੍ਹਾਂ ਗੱਲਾਂ ਦੇ ਪਿੱਛੋਂ ਪ੍ਰਭੁ ਨੇ ਸੱਤਰ ਹੋਰ ਵੀ ਠਹਿਰਾਏ ਅਰ ਹਰ ਨਗਰ ਅਤੇ ਹਰ ਥਾਂ ਜਿੱਥੇਂ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ ਦੋ ਕਰਕੇ ਆਪਣੇ ਅੱਗੇ ਘੱਲਿਆ |
2
|
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਨੂੰ ਵਾਢੇ ਘੱਲ ਦੇਵੇ |
3
|
ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਙੁ ਬਘਿਆੜਾਂ ਦੇ ਵਿੱਚ ਭੇਜਦਾ ਹਾਂ |
4
|
ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ |
5
|
ਜਿਸ ਘਰ ਵਿੱਚ ਤੁਸੀਂ ਜਾਓ ਪਹਿਲਾਂ ਆਖੋ ਭਈ ਇਸ ਘਰ ਦੀ ਸ਼ਾਂਤੀ ਹੋਵੇ |
6
|
ਅਰ ਜੇ ਸ਼ਾਂਤੀ ਦਾ ਪੁੱਤ੍ਰ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਮੁੜ ਤੁਹਾਡੇ ਕੋਲ ਆ ਜਾਵੇਗੀ |
7
|
ਅਤੇ ਓਸੇ ਘਰ ਵਿੱਚ ਟਿਕੋ ਅਰ ਜੋ ਕੁਝ ਓਹ ਦੇਣ, ਖਾਓ ਪੀਓ ਕਿਉ ਜੋ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੈ। ਘਰ ਘਰ ਨਾ ਫਿਰੋ |
8
|
ਅਤੇ ਜਿਸ ਨਗਰ ਵਿੱਚ ਤੁਸੀਂ ਵੜੋ ਅਤੇ ਓਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਸੋ ਖਾਓ |
9
|
ਅਰ ਉੱਥੋਂ ਦੇ ਰੋਗੀਆਂ ਨੂੰ ਚੰਗੇ ਕਰੋ ਅਤੇ ਉਨ੍ਹਾਂ ਨੂੰ ਕਹੋ ਭਈ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ |
10
|
ਪਰ ਜਿਸ ਨਗਰ ਵਿੱਚ ਤੁਸੀਂ ਵੜੋ ਅਤੇ ਓਹ ਤੁਹਾਨੂੰ ਕਬੂਲ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ |
11
|
ਭਈ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਤੇ ਪਈ ਹੈ ਅਸੀਂ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਇਹ ਜਾਣੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ |
12
|
ਮੈਂ ਤੁਹਾਨੂੰ ਆਖਦਾ ਹਾਂ ਭਈ ਉਸ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਝੱਲਣ ਜੋਗ ਹੋਵੇਗਾ |
13
|
ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਕੀਤੀਆਂ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਕੀਤੀਆਂ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ |
14
|
ਪਰ ਅਦਾਲਤ ਵਿੱਚ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਜੋਗ ਹੋਵੇਗਾ |
15
|
ਅਤੇ ਹੇ ਕਫ਼ਰਨਹੂਮ, ਕੀ ਤੂੰ ਅਕਾਸ਼ ਤੀਕਰ ਉੱਚਾ ਕੀਤਾ ਜਾਏਂਗਾ? ਤੂੰ ਤਾਂ ਸਗੋਂ ਪਤਾਲ ਤੋੜੀ ਉਤਾਰਿਆ ਜਾਏਂਗਾ! |
16
|
ਜੋ ਕੋਈ ਤੁਹਾਡੀ ਸੁਣਦਾ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਰੱਦ ਕਰਦਾ ਹੈ ਉਹ ਮੈਨੂੰ ਰੱਦ ਕਰਦਾ ਹੈ ਅਰ ਜੋ ਕੋਈ ਮੈਨੂੰ ਰੱਦ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਰੱਦ ਕਰਦਾ ਹੈ ।। |
17
|
ਓਹ ਸੱਤਰ ਅਨੰਦ ਨਾਲ ਮੁੜੇ ਅਰ ਬੋਲੇ ਕਿ ਪ੍ਰਭੁ ਜੀ ਤੇਰੇ ਨਾਮ ਕਰਕੇ ਭੂਤ ਭੀ ਸਾਡੇ ਵੱਸ ਵਿੱਚ ਹਨ! |
18
|
ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ਤਾਨ ਨੂੰ ਬਿਜਲੀ ਵਾਂਙੁ ਅਕਾਸ਼ ਤੋਂ ਡਿੱਗਾ ਹੋਇਆ ਡਿੱਠਾ |
19
|
ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਠੂੰਹਿਆਂ ਦੇ ਲਿਤਾੜਨ ਦਾ ਅਰ ਵੈਰੀ ਦੀ ਸਾਰੀ ਸ਼ਕਤੀ ਉੱਤੇ ਇਖ਼ਤਿਆਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ |
20
|
ਪਰ ਇਸ ਤੋਂ ਅਨੰਦ ਨਾ ਹੋਵੋ ਕਿ ਰੂਹਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਭਈ ਤੁਹਾਡੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ।। |
21
|
ਉਸੇ ਘੜੀ ਉਹ ਪਵਿੱਤ੍ਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਰ ਉਨ੍ਹਾਂ ਨੂੰ ਇਆਣਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੈਨੂੰ ਚੰਗਾ ਲੱਗਾ |
22
|
ਸੱਭੋ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਭਈ ਪੁੱਤ੍ਰ ਕੌਣ ਹੈ ਪਰ ਪਿਤਾ ਅਰ ਪਿਤਾ ਕੌਣ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਨੂੰ ਉਸ ਨੂੰ ਪਰਗਟ ਕੀਤਾ ਚਾਹੇ |
23
|
ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਨਿਰਾਲੇ ਵਿੱਚ ਕਿਹਾ ਕਿ ਧੰਨ ਓਹ ਅੱਖੀਆਂ ਜਿਹੜੀਆਂ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ |
24
|
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤਿਆਂ ਨਬੀਆਂ ਅਤੇ ਪਾਤਸ਼ਾਹਾਂ ਨੇ ਚਾਹ ਕੀਤੀ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।। |
25
|
ਤਾਂ ਵੇਖੋ ਇੱਕ ਸ਼ਰ੍ਹਾ ਦੇ ਸਿਖਾਉਨ ਵਾਲੇ ਨੇ ਉਹ ਦੇ ਪਰਤਾਉਣ ਲਈ ਖੜੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ? |
26
|
ਉਸ ਨੇ ਉਹ ਨੂੰ ਆਖਿਆ ਕਿ ਤੁਰੇਤ ਵਿੱਚ ਕੀ ਲਿੱਖਿਆ ਹੋਇਆ ਹੈ? ਤੂੰ ਕਿੱਕੁਰ ਪੜ੍ਹਦਾਂ ਹੈਂ? |
27
|
ਤਾਂ ਉਹ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਰ ਆਪਣੇ ਗੁਆਂਢੀ ਨੂੰ ਆਪਣੇ ਜਿਹਾ |
28
|
ਉਸ ਨੇ ਉਹ ਨੂੰ ਆਖਿਆ, ਤੈਂ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਏਂਗਾ |
29
|
ਪਰ ਉਹ ਜੋ ਚਾਹੁੰਦਾ ਸੀ ਭਈ ਆਪਣੇ ਤਾਈਂ ਸੱਚਾ ਠਹਿਰਾਵੇ ਯਿਸੂ ਨੂੰ ਕਿਹਾ,ਫੇਰ ਕੌਣ ਹੈ ਮੇਰਾ ਗੁਆਂਢੀ? |
30
|
ਯਿਸੂ ਨੇ ਉੱਤਰ ਦਿੱਤਾ ਕਿ ਇੱਕ ਮਨੁੱਖ ਯਰੂਸ਼ਲਮ ਤੋਂ ਯਰੀਹੋ ਨੂੰ ਜਾਂਦਾ ਸੀ ਅਤੇ ਡਾਕੂਆਂ ਦੇ ਕਾਬੂ ਆ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਰ ਅਧਮੋਇਆ ਛੱਡ ਕੇ ਚਲੇ ਗਏ |
31
|
ਸਬੱਬ ਨਾਲ ਇੱਕ ਜਾਜਕ ਉਸ ਰਸਤੇ ਉਤਰਿਆ ਜਾਂਦਾ ਸੀ ਅਤੇ ਉਹ ਨੂੰ ਵੇਖ ਕੇ ਲਾਂਭੇ ਹੋ ਕੇ ਲੰਘ ਗਿਆ |
32
|
ਇਸੇ ਤਰਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਹ ਨੂੰ ਵੇਖ ਕੇ ਲਾਂਭੇ ਹੋ ਕੇ ਲੰਘ ਗਿਆ |
33
|
ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਆਇਆ |
34
|
ਅਤੇ ਜਾਂ ਉਹ ਨੂੰ ਵੇਖਿਆ ਤਾਂ ਤਰਸ ਖਾ ਕੇ ਉਹ ਦੇ ਕੋਲ ਗਿਆ ਅਤੇ ਤੇਲ ਅਰ ਮੈ ਲਾ ਕੇ ਉਹ ਦੇ ਘਾਵਾਂ ਨੂੰ ਬੰਨ੍ਹਿਆ ਅਰ ਆਪਣੀ ਅਸਵਾਰੀ ਤੇ ਉਹ ਨੂੰ ਚੜ੍ਹਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਹ ਦੀ ਟਹਿਲ ਟਕੋਰ ਕੀਤੀ |
35
|
ਫੇਰ ਸਵੇਰ ਨੂੰ ਦੋ ਅੱਠਿਆਨੀਆਂ ਕੱਢ ਕੇ ਭਠਿਆਰੇ ਨੂੰ ਦਿੱਤੀਆਂ ਅਤੇ ਆਖਿਆ ਭਈ ਇਹ ਦੀ ਟਹਿਲ ਟਕੋਰ ਕਰਦਾ ਰਹੀਂ, ਅਰ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਾਂ ਮੁੜ ਆਵਾਂ ਤੇਰਾ ਭਰ ਦਿਆਂਗਾ |
36
|
ਸੋ ਉਸ ਮਨੁੱਖ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਉਨ੍ਹਾਂ ਤੇਹਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਮਾਲੂਮ ਹੁੰਦਾ ਹੈ? |
37
|
ਉਹ ਬੋਲਿਆ, ਜਿਹ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਹ ਨੂੰ ਆਖਿਆ, ਤੂੰ ਵੀ ਜਾ ਕੇ ਏਵੇਂ ਹੀ ਕਰ।। |
38
|
ਫੇਰ ਜਾਂ ਓਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਜਾ ਵੜਿਆ ਅਤੇ ਮਾਰਥਾ ਨਾਉਂ ਦੀ ਇੱਕ ਜਨਾਨੀ ਨੇ ਉਹ ਨੂੰ ਆਪਣੇ ਘਰ ਉਤਾਰਿਆ |
39
|
ਅਤੇ ਮਰਿਯਮ ਕਰਕੇ ਉਹ ਦੀ ਇੱਕ ਭੈਣ ਸੀ ਜਿਹੜੀ ਪ੍ਰਭੁ ਦੇ ਚਰਨਾਂ ਕੋਲ ਬੈਠ ਕੇ ਉਹ ਦਾ ਬਚਨ ਸੁਣਦੀ ਸੀ |
40
|
ਪਰ ਮਾਰਥਾ ਵੱਡੀ ਟਹਿਲ ਤੋਂ ਘਬਰਾ ਗਈ ਅਤੇ ਉਹ ਦੇ ਕੋਲ ਆਣ ਕੇ ਬੋਲੀ, ਪ੍ਰਭੁ ਜੀ ਤੈਨੂੰ ਕੁਝ ਚਿੰਤਾ ਨਹੀਂ ਜੋ ਮੇਰੀ ਭੈਣ ਨੇ ਮੈਨੂੰ ਟਹਿਲ ਕਰਨ ਲਈ ਕੱਲੀ ਹੀ ਛੱਡਿਆ ਹੈ? ਸੋ ਉਹ ਨੂੰ ਕਹੁ ਕਿ ਮੇਰੀ ਮੱਦਤ ਕਰੇ |
41
|
ਪਰ ਪ੍ਰਭੁ ਨੇ ਉਹ ਨੂੰ ਉੱਤਰ ਦਿੱਤਾ, ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ |
42
|
ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸਿੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।। |