English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Luke Chapters

Luke 12 Verses

1 ਐੱਨੇ ਨੂੰ ਜਾਂ ਹਜਾਰਾਂ ਲੋਕ ਇੱਕਠੇ ਹੋਏ ਐਥੋਂ ਤੋੜੀ ਜੋ ਇੱਕ ਦੂਜੇ ਡਿੱਗਿਆ ਪੈਂਦਾ ਸੀ ਤਾਂ ਉਹ ਪਹਿਲਾਂ ਆਪਣੇ ਚੇਲਿਆਂ ਨੂੰ ਕਹਿਣ ਲੱਗਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ
2 ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਮਲੂਮ ਨਾ ਹੋਵੇਗੀ
3 ਇਸ ਲਈ ਜੋ ਕੁਝ ਤੁਸਾਂ ਅੰਨ੍ਹੇਰੇ ਵਿੱਚ ਕਿਹਾ ਹੈ ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸਾਂ ਕੋਠੜਿਆਂ ਵਿੱਚ ਕੰਨੀਂ ਆਖਿਆ ਹੈ ਸੋ ਕੋਠਿਆ ਉੱਤੇ ਉਹ ਦੀ ਮਨਾਦੀ ਕੀਤੀ ਜਾਵੇਗੀ
4 ਮੈਂ ਤੁਹਾਨੂੰ ਜੋ ਮੇਰੇ ਮਿੱਤ੍ਰ ਹੋ ਇਹ ਆਖਦਾ ਹਾਂ ਭਈ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰਦੇ ਹਨ ਅਰ ਇਸ ਤੋਂ ਵੱਧ ਹੋਰ ਕੁਝ ਨਹੀਂ ਕਰ ਸੱਕਦੇ
5 ਪਰ ਮੈਂ ਤੁਹਨੂੰ ਦੱਸਦਾ ਹਾਂ ਜੋ ਤੁਸੀਂ ਕਿਹ ਦੇ ਕੋਲੋਂ ਡਰੋ। ਉਸ ਕੋਲੋਂ ਡਰੋਂ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਇਖ਼ਤਿਆਰ ਰੱਖਦਾ ਹੈ। ਹਾਂ, ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ
6 ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਦੇ ਅੱਗੇ ਵਿਸਰੀ ਹੋਈ ਨਹੀਂ
7 ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ। ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ
8 ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇ ਮਨੁੱਖ ਦਾ ਪੁੱਤ੍ਰ ਵੀ ਪਰਮੇਸ਼ੁਰ ਦੇ ਦੂਤਾਂ ਅੱਗੇ ਉਹ ਦਾ ਇਕਰਾਰ ਕਰੇਗਾ
9 ਪਰ ਜੋ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਹ ਦਾ ਇਨਕਾਰ ਕੀਤਾ ਜਾਵੇਗਾ
10 ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬਕੇ ਉਹ ਨੂੰ ਮਾਫ਼ ਨਾ ਕੀਤਾ ਜਾਵੇਗਾ
11 ਜਾਂ ਤੁਹਾਨੂੰ ਸਮਾਜਾਂ ਅਰ ਸਰਦਾਰਾਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿਕੁਰ ਯਾ ਕੀ ਉੱਤਰ ਦੇਈਏ ਯਾਂ ਕੀ ਆਖੀਏ?
12 ਕਿਉਂਕਿ ਪਵਿੱਤ੍ਰ ਆਤਮਾ ਉਸੇ ਘੜੀ ਤੁਹਾਨੂੰ ਸਿਖਾਲੇਗਾ ਭਈ ਕੀ ਕਹਿਣਾ ਚਾਹੀਦਾ ਹੈ।।
13 ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਕਹੋ ਜੋ ਉਹ ਵਿਰਸਾ ਮੇਰੇ ਨਾਲ ਵੰਡ ਲਵੇ
14 ਪਰ ਉਸ ਨੇ ਉਹ ਨੂੰ ਕਿਹਾ, ਮਨੁੱਖਾ, ਕਿਨ ਮੈਨੂੰ ਤੁਹਾਡੇ ਉੱਪਰ ਨਿਆਈ ਯਾਂ ਵੰਡਣ ਵਾਲਾ ਠਹਿਰਾਇਆ ਹੈ?
15 ਉਸ ਨੇ ਉਨ੍ਹਾਂ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ
16 ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ ਕਿ ਕਿਸੇ ਧਨਵਾਨ ਦਾ ਖੇਤ ਬਹੁਤ ਫਲਿਆ
17 ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਭਈ ਮੈਂ ਕੀ ਕਰਾਂ ਜੋ ਮੇਰੇ ਕੋਈ ਥਾਂ ਨਹੀਂ ਜਿੱਥੇ ਆਪਣੀ ਪੈਦਾਵਾਰ ਨੂੰ ਜਮਾ ਰੱਖਾਂ?
18 ਤਾਂ ਓਸ ਆਖਿਆ, ਮੈਂ ਇਹ ਕਰਾਂਗਾਂ, ਮੈ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਰ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾ ਕਰਾਂਗਾਂ
19 ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਬਹੁਤ ਵਰਿਹਾਂ ਦੇ ਲਈ ਤੇਰੇ ਕੋਲ ਧਨ ਬਾਹਲਾ ਰੱਖਿਆ ਪਿਆ ਹੈ ਸੁਖੀ ਰਹੋ, ਖਾਹ ਪੀ ਅਤੇ ਮੌਜ ਮਾਨ
20 ਪਰ ਪਰਮੇਸ਼ੁਰ ਨੇ ਉਹ ਨੂੰ ਆਖਿਆ, ਹੇ ਨਦਾਨ, ਅੱਜ ਦੀ ਰਾਤ ਤੇਰੀ ਜਾਨ ਤੈਥੋਂ ਮੰਗਣਗੇ, ਫੇਰ ਜਿਹੜੀਆਂ ਚੀਜਾਂ ਤੈਂ ਤਿਆਰ ਕੀਤੀਆਂ ਹਨ ਓਹ ਕਿਹ ਦੀਆਂ ਹੋਣਗੀਆਂ?
21 ਇਹੋ ਜਿਹਾ ਉਹੋ ਹੈ ਜੋ ਆਪਣੇ ਲਈ ਧਨ ਜੋੜਦਾ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈਂ।।
22 ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ
23 ਕਿਉਂਕਿ ਪ੍ਰਾਣ ਨਾਲ ਭੋਜਣ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਹੈ
24 ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇਂ ਹੀ ਉੱਤਮ ਹੋ!
25 ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਇੱਕ ਪੱਲ ਵਧਾ ਸੱਕਦਾ ਹੈ?
26 ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸੱਕਦੇ ਤਾਂ ਹੋਰਨਾਂ ਗੱਲਾਂ ਲਈ ਕਾਹ ਨੂੰ ਚਿੰਤਾ ਕਰਦੇ ਹੋ?
27 ਸੋਸਨ ਦੇ ਫੁੱਲਾਂ ਵੱਲ ਧਿਆਨ ਕਰੋ ਜੋ ਓਹ ਕਿੱਕੁਰ ਵਧਦੇ ਹਨ । ਓਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਲੇਮਾਨ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ
28 ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!
29 ਤੁਸੀਂ ਇਹ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਭਰਮ ਨਾ ਕਰੋ
30 ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਭਈ ਤੁਹਾਨੂੰ ਇਨ੍ਹਾਂ ਵਸਤਾਂ ਦੀ ਲੋੜ ਹੈ
31 ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ
32 ਹੇ ਛੋਟੇ ਝੁੰਡ, ਨਾ ਡਰ ਕਿਉਂਕਿ ਤੁਹਾਡੇ ਪਿਤਾ ਨੂੰ ਪਸਿੰਦ ਆਇਆ ਹੈ ਜੋ ਰਾਜ ਤੁਹਾਨੂੰ ਦੇਵੇ
33 ਆਪਣਾ ਮਾਲ ਵੇਚ ਕੇ ਦਾਨ ਕਰੋ। ਆਪਣੇ ਲਈ ਬਟੂਏ ਜੋ ਪੁਰਾਣੇ ਨਹੀਂ ਹੁੰਦੇ ਅਤੇ ਧਨ ਜੋ ਘੱਟਦਾ ਨਹੀਂ ਸੁਰਗ ਵਿੱਚ ਤਿਆਰ ਕਰੋ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ
34 ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਹੀ ਤੁਹਾਡਾ ਮਨ ਵੀ ਹੋਵੇਗਾ।।
35 ਤੁਹਾਡੇ ਲੱਕ ਬੰਨ੍ਹੇ ਅਰ ਦੀਵੇ ਬਲਦੇ ਰਹਿਣ
36 ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਨੂੰ ਉਡੀਕਦੇ ਹਨ ਭਈ ਉਹ ਵਿਆਹ ਤੋਂ ਕਦ ਮੁੜ ਆਵੇਗਾ ਤਾਂ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਓਹ ਝੱਟ ਉਸ ਦੇ ਲਈ ਖੋਲ੍ਹਣ
37 ਧੰਨ ਓਹ ਨੌਕਰ ਜਿਨ੍ਹਾਂ ਨੂੰ ਮਾਲਕ ਜਦ ਆਵੇ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆਣ ਕੇ ਉਨ੍ਹਾਂ ਦੀ ਟਹਿਲ ਕਰੇਗਾ
38 ਜੇ ਉਹ ਦੁਪਹਿਰ ਨੂੰ ਯਾ ਤੀਏਂ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਓਹ ਨੌਕਰ ਧੰਨ ਹਨ
39 ਪਰ ਇਹ ਜਾਣੋਂ ਕੇ ਜੇ ਘਰ ਦੇ ਮਾਲਕ ਨੂੰ ਖਬਰ ਹੁੰਦੀ ਜੋ ਚੋਰ ਕਿਸ ਘੜੀ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਲੱਗਣ ਨਾ ਦਿੰਦਾ
40 ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
41 ਤਦ ਪਤਰਸ ਨੇ ਕਿਹਾ, ਪ੍ਰਭੁ ਜੀ ਤੂੰ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦਾ ਹੈਂ ਯਾ ਸਾਰਿਆਂ ਨੂੰ ਭੀ?
42 ਪ੍ਰਭੁ ਨੇ ਅੱਗੋਂ ਆਖਿਆ, ਉਹ ਮਾਤਬਰ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਹ ਨੂੰ ਮਾਲਕ ਆਪਣੇ ਨੌਕਰਾਂ ਚਾਕਰਾਂ ਉੱਤੇ ਠਹਿਰਾਵੇ ਭਈ ਵੇਲੇ ਸਿਰ ਉਨ੍ਹਾਂ ਨੂੰ ਰਸਤ ਦੇਵੇ?
43 ਧੰਨ ਉਹ ਨੌਕਰ ਜਿਹ ਨੂੰ ਉਹ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ
44 ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਮਤਾ ਉੱਤੇ ਮੁਖ਼ਤਿਆਰ ਕਰ ਦੇਵੇਗਾ
45 ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਭਈ ਮੇਰਾ ਮਾਲਕ ਆਉਣ ਵਿੱਚ ਚਿਰ ਲਾਉਂਦਾ ਹੈ ਅਤੇ ਗੋੱਲੇ ਗੋੱਲੀਆਂ ਨੂੰ ਮਾਰਨ ਅਤੇ ਖਾਣ ਪੀਣ ਅਤੇ ਮਤਵਾਲਾ ਹੋਣ ਲੱਗੇ
46 ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੋਟੇ ਟੋਟੇ ਕਰ ਕੇ ਬੇਈਮਾਨਾਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ
47 ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ, ਨਾ ਉਹ ਦੀ ਮਰਜੀ ਮੂਜਬ ਕੰਮ ਕੀਤਾ ਬਹੁਤ ਮਾਰ ਖਾਵੇਗਾ
48 ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਜੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਲੇਖਾ ਲਿਆ ਜਾਵੇਗਾ ਅਤੇ ਜਿਹ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਵਧੀਕ ਮੰਗਣਗੇ।।
49 ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਲੱਗ ਚੁੱਕੀ ਹੋਈ ਹੁੰਦੀ!
50 ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤਿਕੁਰ ਉਹ ਸੰਪੂਰਣ ਨਾ ਹੋਵੇ ਤਦ ਤੀਕੁਰ ਮੈਂ ਕੇਡਾਂ ਔਖਾਂ ਰਹਾਂਗਾਂ!
51 ਕੀ ਤੁਸੀਂ ਸਮਝਦੇ ਹੋ ਭਈਂ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਸਗੋਂ ਜੁਦਾਈ
52 ਕਿਉਂਕਿ ਏਦੋਂ ਅੱਗੇ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋਹੁੰ ਦੇ ਅਰ ਦੋ ਤਿੰਨਾਂ ਦੇ ਵਿਰੁੱਧ
53 ਓਹ ਅੱਡੋ ਅੱਡ ਹੋਣਗੇ ਅਰਥਾਤ ਪਿਉ ਪੁੱਤ੍ਰ ਦੇ ਵਿਰੁੱਧ ਅਰ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਰ ਨੂੰਹ ਸੱਸ ਦੇ ਵਿਰੁੱਧ ।।
54 ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਲਹਿੰਦੇ ਪਾਸੇ ਬੱਦਲ ਉੱਠਦਾ ਵੇਖਦੇ ਹੋ ਤੁਸੀਂ ਝੱਟ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰਾਂ ਹੁੰਦਾ ਹੈ
55 ਅਰ ਜਦ ਦੱਖਣ ਦੀ ਵਾਉ ਵਗਦੀ ਹੈ ਤਦ ਆਖਦੇ ਹੋ ਭਈ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ
56 ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਤੌਰ ਭੌਰ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
57 ਤੁਸੀਂ ਆਪੇ ਹੀ ਉਸ ਨੂੰ ਜੋ ਠੀਕ ਹੈ ਕਿਉ ਨਹੀਂ ਵਿਚਾਰ ਕਰਦੇ ਹੋ?
58 ਜਦ ਤੂੰ ਆਪਣੇ ਮੁਦੱਈ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਤੋਂ ਛੁੱਟਣ ਦਾ ਜਤਨ ਕਰ ਮਤੇ ਉਹ ਤੈਨੂੰ ਹਾਕਮ ਦੇ ਕੋਲ ਖਿਚ ਖੜੇ ਅਤੇ ਹਾਕਮ ਤੈਨੂੰ ਦਰੋਗੇ ਦੇ ਹਵਾਲੇ ਕਰੇ ਅਤੇ ਦਰੋਗਾ ਤੈਨੂੰ ਕੈਦ ਵਿੱਚ ਪਾਵੇ
59 ਮੈਂ ਤੈਨੂੰ ਆਖਦਾ ਹਾਂ ਭਈ ਤੂੰ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ ਜਿੰਨਾਂ ਚਿਰ ਕੌਡੀ ਕੌਡੀ ਨਾ ਭਰ ਦੇਵੇਂ।।
×

Alert

×