Bible Languages

Indian Language Bible Word Collections

Bible Versions

Books

Luke Chapters

Luke 17 Verses

Bible Versions

Books

Luke Chapters

Luke 17 Verses

1 ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
2 ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ ਤਾਂ ਉਹ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਉਹ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ
3 ਖਬਰਦਾਰ ਰਹੋ! ਜੇ ਤੇਰਾ ਭਾਈ ਗੁਨਾਹ ਕਰੇ ਤਾਂ ਉਹ ਨੂੰ ਸਮਝਾ ਦਿਹ ਅਰ ਜੇ ਤੋਬਾ ਕਰੇ ਤਾਂ ਉਹ ਨੂੰ ਮਾਫ਼ ਕਰ
4 ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਗੁਨਾਹ ਕਰੇ ਅਤੇ ਸੱਤਵਾਰੀ ਤੇਰੀ ਵੱਲ ਮੁੜ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਹ ਨੂੰ ਮਾਫ਼ ਕਰ।।
5 ਤਾਂ ਰਸੂਲਾਂ ਨੇ ਪ੍ਰਭੁ ਨੂੰ ਕਿਹਾ, ਸਾਡੀ ਨਿਹਚਾ ਵਧਾ
6 ਪਰ ਪ੍ਰਭੁ ਨੇ ਆਖਿਆ, ਜੇ ਤੁਸਾਂ ਵਿੱਚ ਰਾਈ ਦੇ ਦਾਣੇ ਸਮਾਨ ਨਿਹਚਾ ਹੁੰਦੀ ਤਾਂ ਤੁਸੀਂ ਇਸ ਤੂਤ ਨੂੰ ਕਹਿ ਦਿੰਦੇ ਜੋ ਉੱਖੜ ਜਾਹ ਅਤੇ ਸਮੁੰਦਰ ਵਿੱਚ ਲੱਗ ਜਾਹ ਅਤੇ ਉਹ ਤੁਹਾਡੀ ਮੰਨ ਲੈਂਦਾ
7 ਤੁਹਾਡੇ ਵਿੱਚੋਂ ਕੌਣ ਹੈ ਜੇ ਉਹ ਦਾ ਚਾਕਰ ਹਲ ਵਾਹੁੰਦਾ ਯਾ ਭੇਡਾਂ ਚਾਰਦਾ ਹੋਵੇ ਤਾਂ ਜਿਸ ਵੇਲੇ ਉਹ ਖੇਤੋਂ ਆਵੇ ਉਸ ਨੂੰ ਆਖੇਗਾ, ਛੇਤੀ ਆ ਕੇ ਖਾਣ ਨੂੰ ਬੈਠॽ
8 ਸਗੋਂ ਉਹ ਨੂੰ ਇਹ ਨਾ ਆਖੇਗਾ ਭਈ ਕੁਝ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਟਹਿਲ ਕਰ ਜਦ ਤੀਕੁਰ ਮੈਂ ਖਾ ਪੀ ਨਾ ਹਟਾਂ ਅਤੇ ਇਹ ਦੇ ਪਿੱਛੋਂ ਤੂੰ ਖਾਵੀਂ ਪੀਵੀਂॽ
9 ਭਲਾ, ਉਹ ਉਸ ਚਾਕਰ ਦਾ ਹਸਾਨ ਮੰਨਦਾ ਹੈ ਇਸ ਲਈ ਜੋ ਉਹ ਨੇ ਹੁਕਮ ਮੂਜਬ ਕੰਮ ਕੀਤੇॽ
10 ਇਸ ਤਰਾਂ ਤੁਸੀਂ ਵੀ ਜਾਂ ਓਹ ਸਾਰੇ ਕੰਮ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਪੂਰੇ ਕਰ ਚੁੱਕੋ ਤਾਂ ਕਹੋ ਭਈ ਅਸੀਂ ਨਿਕੰਮੇ ਬੰਦੇ ਹਾਂ, ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸਾਂ ਉਹੀ ਕੀਤਾ।।
11 ਜਾਂ ਉਹ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਰ ਗਲੀਲ ਦੇ ਵਿੱਚੋਂ ਦੀ ਲੰਘਿਆ
12 ਅਰ ਉਹ ਦੇ ਕਿਸੇ ਪਿੰਡ ਵਿੱਚ ਵੜਦਿਆ ਦਸ ਕੋੜ੍ਹੇ ਉਹ ਨੂੰ ਮਿਲੇ ਜਿਹੜੇ ਦੂਰ ਖੜੇ ਰਹੇ
13 ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!
14 ਉਸ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਆਪਣੇ ਤਾਈਂ ਜਾਜਕਾਂ ਨੂੰ ਵਿਖਾਓ, ਅਤੇ ਐਉਂ ਹੋਇਆ ਕਿ ਓਹ ਜਾਂਦੇ ਜਾਂਦੇ ਸ਼ੁੱਧ ਹੋ ਗਏ
15 ਤਾਂ ਉਨ੍ਹਾਂ ਵਿੱਚ ਇੱਕ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ
16 ਅਤੇ ਮੂੰਹ ਦੇ ਭਾਰ ਉਹ ਦੇ ਪੇਰੀਂ ਪੈ ਕੇ ਉਹ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ
17 ਪਰ ਯਿਸੂ ਨੇ ਅੱਗੋਂ ਆਖਿਆ, ਭਲਾ ਦਸੇ ਸ਼ੁੱਧ ਨਹੀਂ ਹੋਏॽ ਤਾਂ ਓਹ ਨੌ ਕਿੱਥੇ ਹਨॽ
18 ਇਸ ਓਪਰੇਂ ਤੋਂ ਬਿਨਾ ਕੀ ਹੋਰ ਨਾ ਮਿਲੇ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦੇॽ
19 ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾਹ, ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ।।
20 ਜਾਂ ਫ਼ਰੀਸੀਆਂ ਨੇ ਉਹ ਨੂੰ ਪੁੱਛਿਆ ਭਈ ਪਰਮੇਸ਼ੁਰ ਦਾ ਰਾਜ ਕਦਕੁ ਆਊਗਾॽ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪਰਤੱਖ ਹੋ ਕੇ ਨਹੀ ਆਉਂਦਾ
21 ਅਤੇ ਨਾ ਓਹ ਕਹਿਣਗੇ ਭਈ ਵੇਖੋ ਐੱਥੇ ਯਾ ਉੱਥੇ ਹੈ ਕਿਉਂਕਿ ਵੇਖੋ ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।।
22 ਉਸ ਨੇ ਚੇਲਿਆਂ ਨੂੰ ਆਖਿਆ, ਓਹ ਦਿਨ ਆਉਣਗੇ ਜਾਂ ਤੁਸੀਂ ਮਨੁੱਖ ਦੇ ਪੁੱਤ੍ਰ ਦਿਆਂ ਦਿਨਾਂ ਵਿੱਚੋਂ ਇੱਕ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ
23 ਓਹ ਤੁਹਾਨੂੰ ਕਹਿਣਗੇ, ਵੇਖੋ ਉੱਥੇ ਹੈ, ਵੇਖੋ ਐੱਥੇ ਹੈ! ਤੁਸਾਂ ਨਾ ਜਾਣਾ ਅਤੇ ਮਗਰ ਨਾ ਲੱਗਣਾ
24 ਕਿਉਂਕਿ ਜਿਸ ਤਰਾਂ ਬਿਜਲੀ ਅਕਾਸ਼ ਦੇ ਹੇਠ ਦੇ ਇੱਕ ਪਾਸਿਓਂ ਲਿਸ਼ਕਦੀ ਤਾਂ ਅਕਾਸ਼ ਦੇ ਹੇਠ ਦੇ ਦੂਏ ਪਾਸੇ ਤੀਕੁਰ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਆਪਣੇ ਦਿਨ ਵਿੱਚ ਹੋਵੇਗਾ
25 ਪਰ ਪਹਿਲੇ ਉਹ ਨੂੰ ਜ਼ਰੂਰ ਹੈ ਜੋ ਬਹੁਤ ਕਸ਼ਟ ਭੋਗੇ ਅਤੇ ਇਸ ਪੀਹੜੀ ਦੇ ਲੋਕਾਂ ਥੀਂ ਰੱਦਿਆ ਜਾਵੇ
26 ਅਰ ਜਿਸ ਤਰਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਓਸੇ ਤਰਾਂ ਮਨੁੱਖ ਦੇ ਪੁੱਤ੍ਰ ਦੇ ਦਿਨਾਂ ਵਿੱਚ ਵੀ ਹੋਵੇਗਾ
27 ਓਹ ਖਾਂਦੇ ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਉਸ ਦਿਨ ਤੀਕੁਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਪਰਲੋ ਆਈ ਅਤੇ ਸਭਨਾਂ ਦਾ ਨਾਸ ਕੀਤਾ
28 ਅਰ ਜਿਸ ਤਰਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਓਹ ਖਾਂਦੇ ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ
29 ਪਰ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਅੱਗ ਅਤੇ ਗੰਧਕ ਅਕਾਸ਼ੋਂ ਬਰਸੀ ਅਤੇ ਸਭਨਾਂ ਦਾ ਨਾਸ ਕੀਤਾ
30 ਇਸੇ ਤਰਾਂ ਉਸ ਦਿਨ ਵੀ ਹੋਵੇਗਾ ਜਾਂ ਮਨੁੱਖ ਦਾ ਪੁੱਤ੍ਰ ਪਰਗਟ ਹੋਵੇਗਾ
31 ਉਸ ਦਿਨ ਜਿਹੜਾ ਕੋਠੇ ਉੱਤੇ ਹੋਵੇ ਅਤੇ ਉਹ ਦਾ ਅਸਬਾਬ ਘਰ ਵਿੱਚ ਹੋਵੇ ਉਹ ਉਸ ਦੇ ਲੈਣ ਨੂੰ ਹੇਠਾਂ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਇਸੇ ਤਰਾਂ ਪਿਛਾਹਾਂ ਨਾ ਮੁੜੇ
32 ਲੂਤ ਦੀ ਤੀਵੀਂ ਨੂੰ ਚੇਤੇ ਰੱਖੋ
33 ਜਿਹੜਾ ਆਪਣੀ ਜਾਨ ਸਮ੍ਹਾਲਨੀ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਹ ਨੂੰ ਜੀਉਂਦਿਆਂ ਰੱਖੇਗਾ
34 ਮੈਂ ਤੁਹਾਨੂੰ ਆਖਦਾ ਹਾਂ ਭਈ ਉਸ ਰਾਤ ਇੱਕ ਮੰਜੇ ਉੱਤੇ ਦੋ ਜਣੇ ਹੋਣਗੇ, ਇੱਕ ਲੈ ਲੀਤਾ ਜਾਵੇਗਾ ਅਤੇ ਦੂਆ ਛੱਡਿਆ ਜਵੇਗਾ
35 ਦੋ ਤੀਵੀਆਂ ਇਕੱਠੀਆਂ ਪੀਹੰਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਈ ਛੱਡੀ ਜਾਵੇਗੀ
37 ਤਦ ਉਨ੍ਹਾਂ ਉਸ ਨੂੰ ਅੱਗੋਂ ਆਖਿਆ, ਪ੍ਰਭੁ ਜੀ ਕਿੱਥੇॽ ਉਸ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।।

Luke 17:1 Punjabi Language Bible Words basic statistical display

COMING SOON ...

×

Alert

×