Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Luke Chapters

Luke 24 Verses

1 ਪਰ ਹਫਤੇ ਦੇ ਪਹਿਲੇ ਦਿਨ ਅੰਮ੍ਰਿਤ ਵੇਲੇ ਉਹ ਉਨ੍ਹਾਂ ਸੁਗੰਧਾਂ ਨੂੰ ਜਿਹੜੀਆਂ ਤਿਆਰ ਕੀਤੀਆਂ ਸਨ ਲੈਕੇ ਕਬਰ ਉੱਤੇ ਆਈਆਂ
2 ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰੋਂ ਲਾਭੇਂ ਰਿੜ੍ਹਿਆ ਪਿਆ ਹੋਇਆ ਡਿੱਠਾ
3 ਅਤੇ ਅੰਦਰ ਜਾ ਕੇ ਪ੍ਰਭੁ ਯਿਸੂ ਦੀ ਲੋਥ ਨਾ ਪਾਈ
4 ਅਤੇ ਇਉਂ ਹੋਇਆ ਕਿ ਜਾਂ ਓਹ ਇਸ ਦੇ ਕਾਰਨ ਦੁਬਧਾ ਵਿੱਚ ਪਈਆਂ ਤਾਂ ਵੇਖੋ ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀਂ ਉਨ੍ਹਾਂ ਦੇ ਕੋਲ ਆ ਖਲੋਤੇ
5 ਜਾਂ ਓਹ ਡਰਦੀਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾ ਉਨ੍ਹਾਂ ਇਨ੍ਹਾਂ ਨੂੰ ਆਖਿਆ, ਤੁਸੀਂ ਜੀਉਂਦੇ ਨੂੰ ਮੋਇਆਂ ਵਿੱਚ ਕਿਉਂ ਭਾਲਦੀਆਂ ਹੋॽ
6 ਉਹ ਐਥੇ ਹੈ ਨਹੀਂ ਪਰ ਜੀ ਉੱਠਿਆ ਹੈ। ਚੇਤੇ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕਿੱਕੁਰ ਕਿਹਾ ਸੀ
7 ਭਈ ਮਨੁੱਖ ਦੇ ਪੁੱਤ੍ਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਏ ਦਿਨ ਜੀ ਉੱਠਣਾ ਜ਼ਰੂਰ ਹੈ
8 ਤਾਂ ਉਸ ਦੀਆਂ ਗੱਲਾਂ ਉਨ੍ਹਾਂ ਨੂੰ ਚੇਤੇ ਆਈਆਂ
9 ਅਤੇ ਕਬਰ ਤੋਂ ਮੁੜ ਕੇ ਓਹਨਾਂ ਨੇ ਏਹ ਸਾਰੀਆਂ ਗੱਲਾਂ ਉਨ੍ਹਾਂ ਗਿਆਰਾਂ ਅਤੇ ਹੋਰਨਾਂ ਸਭਨਾਂ ਨੂੰ ਦੱਸ ਦਿੱਤੀਆਂ
10 ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਰ ਉਨ੍ਹਾਂ ਦੇ ਨਾਲ ਦੀਆਂ ਹੋਰ ਤੀਵੀਆਂ ਨੇ ਰਸੂਲਾਂ ਨੂੰ ਏਹ ਗੱਲਾਂ ਕਹੀਆਂ
11 ਅਤੇ ਏਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਜਹੀਆਂ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਓਹਨਾਂ ਦਾ ਸਤ ਨਾ ਮੰਨਿਆ
12 ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁਕ ਕੇ ਨਿਰੇ ਓਹ ਕੱਪੜੇ ਡਿੱਠੇ ਅਰ ਇਸ ਵਾਰਤਾ ਤੋਂ ਅਚਰਜ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।।
13 ਤਾਂ ਵੇਖੋ ਓਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਉਂ ਦੇ ਇੱਕ ਪਿੰਡ ਨੂੰ ਜਾਂਦੇ ਸਨ ਜਿਹੜਾ ਯਰੂਸ਼ਲਮ ਤੋਂ ਪੰਜ ਕੋਹ ਵਾਟ ਤੇ ਹੈ
14 ਸੋ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਬੀਤੀਆਂ ਸਨ ਆਪੋ ਵਿੱਚ ਗੱਲ ਬਾਤ ਕਰਦੇ ਸਨ
15 ਅਤੇ ਐਉਂ ਹੋਇਆ ਕਿ ਜਾਂ ਓਹ ਗੱਲ ਬਾਤ ਅਰ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਿਆ ਗਿਆ
16 ਪਰ ਉਨ੍ਹਾਂ ਦੇ ਨੇਤਰ ਬੰਦ ਕੀਤੇ ਗਏ ਸਨ ਭਈ ਉਹ ਨੂੰ ਨਾ ਸਿਆਣਨ
17 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਏਹ ਕੀ ਗੱਲਾਂ ਆਪੋ ਵਿੱਚ ਕਰਦੇ ਹੋॽ ਤਾਂ ਓਹ ਉਦਾਸ ਹੋ ਕੇ ਖਲੋ ਗਏ
18 ਤਦ ਕਲਿਉਪਸ ਨਾਉਂ ਦੇ ਇੱਕ ਨੇ ਉਹ ਨੂੰ ਉੱਤਰ ਦਿੱਤਾ, ਭਲਾ, ਤੂੰਏਂ ਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ ਕੱਲ ਜਿਹੜੀਆਂ ਵਾਰਤਾਂ ਉਸ ਵਿੱਚ ਬੀਤੀਆਂ ਹਨ ਨਹੀਂ ਜਾਣਦਾ ਹੈਂॽ
19 ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਵਾਰਤਾਂॽ ਤਾਂ ਉਨ੍ਹਾਂ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਵਿਖੇ ਜਿਹੜਾ ਨਬੀ ਅਰ ਨਾਲੇ ਪਰਮੇਸ਼ੁਰ ਅਤੇ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰਥ ਸੀ
20 ਅਰ ਕਿਸ ਤਰਾਂ ਪਰਧਾਨ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ
21 ਪਰ ਸਾਨੂੰ ਇਹ ਆਸ ਸੀ ਭਈ ਇਹ ਉਹੋ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇ ਅਰੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਝ ਐਸ ਮਾਜਰੇ ਬੀਤੇ ਨੂੰ ਅੱਜ ਤੀਆ ਦਿਨ ਹੋ ਗਿਆ ਹੈ
22 ਪਰ ਸਾਡੇ ਵਿੱਚੋਂ ਕਈਆਂ ਤੀਵੀਆਂ ਨੇ ਭੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਓਹ ਤੜਕੇ ਕਬਰ ਤੇ ਗਈਆਂ
23 ਅਤੇ ਜਾਂ ਉਹ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਭੀ ਹੋਇਆ ਜਿਨ੍ਹਾਂ ਆਖਿਆ ਭਈ ਉਹ ਜੀਉਂਦਾ ਹੈ!
24 ਅਤੇ ਸਾਡੇ ਨਾਲ ਦਿਆਂ ਵਿੱਚੋਂ ਕਈਕੁ ਕਬਰ ਉੱਤੇ ਗਏ ਅਰ ਜਿਹੋ ਜਿਹਾ ਤੀਵੀਆਂ ਨੇ ਕਿਹਾ ਸੀ ਤਿਹੋ ਜਿਹਾ ਪਾਇਆ ਪਰ ਉਸ ਨੂੰ ਨਾ ਡਿਠਾ
25 ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਰ ਨਬੀਆਂ ਦਿਆਂ ਸਾਰਿਆ ਬਚਨਾਂ ਉੱਤੇ ਪਰਤੀਤ ਕਰਨ ਵਿੱਚ ਢਿੱਲਿਓ!
26 ਕੀ ਮਸੀਹ ਨੂੰ ਜ਼ਰੂਰੀ ਨਾ ਸੀ ਜੋ ਏਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ ਕਰੇॽ
27 ਅਤੇ ਮੂਸਾ ਅਰ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਸ ਨੇ ਓਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ ਜਿਹੜੀਆਂ ਸਭਨਾਂ ਪੁਸਤਕਾਂ ਵਿੱਚ ਉਹ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ
28 ਉਹ ਪਿੰਡ ਨੇੜੇ ਆਇਆ ਜਿੱਥੇ ਜਾਂਦੇ ਸਨ ਅਰ ਉਸ ਨੇ ਅੱਗੇ ਵਧਨ ਨੂੰ ਕੀਤਾ
29 ਤਾਂ ਉਨ੍ਹਾਂ ਉਸ ਨੂੰ ਅਟਕਾ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸੰਝ ਪੈ ਗਈ ਅਤੇ ਹੁਣ ਦਿਨ ਲਹਿ ਚੱਲਿਆ ਹੈ ਅਰ ਉਹ ਉਨ੍ਹਾਂ ਦੇ ਸੰਗ ਟਿਕਣ ਨੂੰ ਅੰਦਰ ਗਿਆ
30 ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਦੇ ਨਾਲ ਪਰਸ਼ਾਦ ਛੱਕਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜਾਈ
31 ਤਦ ਉਨ੍ਹਾਂ ਦੇ ਨੇਤਰ ਖੁਲ੍ਹ ਗਏ ਅਤੇ ਉਨ੍ਹਾਂ ਉਸ ਨੂੰ ਸਿਆਣ ਲਿਆ ਅਰ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ
32 ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾॽ
33 ਓਹ ਉਸੇ ਘੜੀ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰਾਂ ਚੇਲਿਆਂ ਅਰ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ
34 ਜਿਹੜੇ ਕਹਿੰਦੇ ਸਨ ਕਿ ਪ੍ਰਭੁ ਸੱਚੀ ਮੁੱਚੀ ਜੀ ਉੱਠਿਆ ਅਰ ਸ਼ਮਊਨ ਨੂੰ ਵਿਖਾਈ ਦਿੱਤਾ!
35 ਤਾਂ ਉਨ੍ਹਾਂ ਨੇ ਸੁਣਾਇਆ ਭਈ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵਿੱਚ ਅਸਾਂ ਉਹ ਨੂੰ ਕਿੱਕੁਰ ਸਿਆਤਾ।।
36 ਓਹ ਅਜੇ ਇਹ ਗੱਲਾਂ ਕਰਦੇ ਹੀ ਸਨ ਕਿ ਓਹ ਆਪ ਉਨ੍ਹਾਂ ਦੇ ਵਿੱਚ ਆ ਖਲੋਤਾ ਅਤੇ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ
37 ਪਰ ਉਹ ਬਿਆਕੁਲ ਹੋ ਕੇ ਡਰ ਗਏ ਅਤੇ ਇਸ ਸਮਝੇ ਭਈ ਅਸੀਂ ਭੂਤ ਨੂੰ ਵੇਖਦੇ ਹਾਂ
38 ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹਨੂੰ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਚਿੰਤਾਂ ਕਿਉਂ ਉਪਜੀਆਂ ਹਨॽ
39 ਮੇਰੇ ਹੱਥ ਅਰ ਮੇਰੇ ਪੈਰ ਵੇਖੋ ਜੋ ਮੈਂ ਹੀ ਹਾਂ । ਮੈਨੂੰ ਟੋਹੋ ਅਤੇ ਵੇਖੋ ਕਿਉਂਕਿ ਭੂਤ ਦੇ ਮਾਸ ਅਰ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ
40 ਅਤੇ ਉਸ ਨੇ ਇਹ ਕਹਿ ਕਿ ਉਨ੍ਹਾਂ ਨੂੰ ਹੱਥ ਪੈਰ ਵਿਖਾਲੇ
41 ਤਾਂ ਓਹ ਖੁਸ਼ੀ ਦੇ ਮਾਰੇ ਅਜੇ ਪਰਤੀਤ ਨਹੀਂ ਕਰਦੇ ਅਤੇ ਹੈਰਾਨ ਹੋ ਰਹੇ ਸਨ ਕਿ ਉਸ ਨੇ ਉਨ੍ਹਾਂ ਨੂੰ ਆਖਿਆ, ਐੱਥੇ ਤੁਹਾਡੇ ਕੋਲ ਕੁਝ ਭੋਜਨ ਹੈॽ
42 ਉਨ੍ਹਾਂ ਉਸ ਨੂੰ ਭੁੰਨੀ ਹੋਈ ਮੱਛੀ ਦਾ ਟੁਕੜਾ ਦਿੱਤਾ
43 ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ।।
44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਮੇਰੀਆਂ ਓਹੋ ਗੱਲਾਂ ਹਨ ਜਿਹੜੀਆਂ ਮੈਂ ਤੁਹਾਡੇ ਨਾਲ ਹੁੰਦਿਆਂ ਹੋਇਆ ਤੁਹਾਨੂੰ ਆਖੀਆਂ ਭਈ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ ਜੋ ਮੂਸਾ ਦੀ ਤੁਰੇਤ ਅਤੇ ਨਬੀਆਂ ਦੀ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ
45 ਤਦ ਉਸ ਨੇ ਉਨ੍ਹਾਂ ਦੀ ਬੁੱਧ ਖੋਲ੍ਹ ਦਿੱਤੀ ਜੋ ਪੁਸਤਕਾਂ ਨੂੰ ਸਮਝ ਲੈਣ
46 ਅਤੇ ਉਨ੍ਹਾਂ ਨੂੰ ਆਖਿਆ ਕਿ ਇਉਂ ਲਿਖਿਆ ਹੈ ਜੋ ਮਸੀਹ ਦੁਖ ਝੱਲੇਗਾ ਅਰ ਤੀਏ ਦਿਨ ਮੁਰਦਿਆਂ ਵਿੱਚੋਂ ਫੇਰ ਜੀ ਉੱਠੇਗਾ
47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਹ ਦੇ ਨਾਮ ਉੱਤੇ ਤੋਬਾ ਅਰ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ
48 ਤੁਸੀਂ ਇਨ੍ਹਾਂ ਗੱਲਾਂ ਦੇ ਗਵਾਹ ਹੋ
49 ਅਤੇ ਵੇਖੋ ਮੈਂ ਆਪਣੇ ਪਿਤਾ ਦਾ ਕਰਾਰ ਤੁਹਾਡੇ ਉੱਤੇ ਘੱਲਦਾ ਹਾਂ ਪਰ ਜਦ ਤੀਕੁਰ ਤੁਸੀਂ ਉੱਪਰੋਂ ਸ਼ਕਤੀ ਨਾ ਪਾਓ ਸ਼ਹਿਰ ਵਿੱਚ ਰਹੋ।।
50 ਉਹ ਉਨਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਰ ਆਪਣੇ ਹੱਥ ਉਠਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ
51 ਅਤੇ ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲਗ ਹੋਇਆ ਅਰ ਅਕਾਸ਼ ਉੱਤੇ ਉਠਾਇਆ ਗਿਆ
52 ਅਤੇ ਓਹ ਉਸ ਨੂੰ ਸੀ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਮੁੜੇ
53 ਅਰ ਹੈਕਲ ਵਿੱਚ ਨਿੱਤ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।।
×

Alert

×