Bible Languages

Indian Language Bible Word Collections

Bible Versions

Books

Luke Chapters

Luke 3 Verses

Bible Versions

Books

Luke Chapters

Luke 3 Verses

1 ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ
2 ਅੱਨਾਸ ਅਰ ਕਿਯਾਫਾ ਸਰਦਾਰ ਜਾਜਕਾਂ ਦੇ ਸਮੇਂ ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤ੍ਰ ਯੂਹੰਨਾ ਨੂੰ ਪਹੁੰਚਿਆ
3 ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਭ ਦੇ ਦੇਸ਼ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ
4 ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ
5 ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ,
6 ਅਤੇ ਸਭ ਸਰੀਰ ਪਰਮੇਸ਼ੁਰ ਦੀ ਮੁਕਤੀ ਵੇਖਣਗੇ
7 ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?
8 ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
9 ਬਿਰਛਾਂ ਦੀ ਜੜ੍ਹ ਪੁਰ ਹੁਣ ਤਾਂ ਕੁਹਾੜਾ ਰੱਖਿਆ ਹੋਇਆ ਹੈ । ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ
10 ਤਦ ਲੋਕਾਂ ਨੇ ਉਸ ਤੋਂ ਪੁੱਛਿਆ ਫਿਰ ਅਸੀਂ ਕੀ ਕਰੀਏ
11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ
12 ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀ ਕੀ ਕਰੀਏ?
13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲ ਵਧੀਕ ਨਾ ਲਓ
14 ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।।
15 ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ?
16 ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ
17 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ
18 ਫਿਰ ਉਹ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਰਿਹਾ
19 ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ
20 ਸਭ ਤੋਂ ਵੱਧ ਇਹ ਭੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।।
21 ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ
22 ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।।
23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ
24 ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ,ਉਹ ਯੰਨਾਈ ਦਾ,ਉਹ ਯੂਸੁਫ ਦਾ
25 ਉਹ ਮੱਤਿਥਯਾਹ ਦਾ, ਉਹ ਆਮੋਸ ਦਾ,ਉਹ ਨਹੂਮ ਦਾ,ਉਹ ਹਸਲੀ ਦਾ, ਉਹ ਨੱਗਈ ਦਾ,
26 ਉਹ ਮਾਹਥ ਦਾ, ਉਹ ਮੱਤਿਥਯਾਹ ਦਾ,ਉਹ ਸ਼ਿਮਈ ਦਾ, ਉਹ ਯੋਸੇਕ ਦਾ,ਉਹ ਯਹੂਦਾਹ ਦਾ,
27 ਉਹ ਯੋਹਾਨਾਨ ਦਾ,ਉਹ ਰੇਸਹ ਦਾ,ਉਹ ਜ਼ਰੁੱਬਾਬਲ ਦਾ,ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,
28 ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ
29 ਉਹ ਯੋਸੇ ਦਾ,ਉਹ ਅਲੀਅਜ਼ਰ ਦਾ,ਉਹ ਯੋਰਾਮ ਦਾ, ਉਹ ਮੱਤਾਥ ਦਾ,ਉਹ ਲੇਵੀ ਦਾ,
30 ਉਹ ਸਿਮਓਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,
31 ਉਹ ਮਲਯੇ ਦਾ,ਉਹ ਮੇਨਾਨ ਦਾ,ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ
32 ਉਹ ਯੱਸੀ ਦਾ,ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ,ਉਹ ਨਹਸ਼ੋਨ ਦਾ
33 ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਪਰਸ ਦਾ, ਉਹ ਯਹੂਦਾਹ ਦਾ
34 ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ
35 ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,
36 ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,
37 ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,
38 ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤ੍ਰ ਸੀ।।

Luke 3:1 Punjabi Language Bible Words basic statistical display

COMING SOON ...

×

Alert

×