Bible Languages

Indian Language Bible Word Collections

Bible Versions

Books

Malachi Chapters

Malachi 2 Verses

Bible Versions

Books

Malachi Chapters

Malachi 2 Verses

1 ਹੁਣ ਹੇ ਜਾਜਕੋ, ਤੁਹਾਡੇ ਲਈ ਲਈ ਇਹ ਹੁਕਮ ਹੈ
2 ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੀ ਉਪਮਾ ਨੂੰ ਮਨ ਵਿੱਚ ਨਾ ਰੱਖੋਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਏਸ ਲਈ ਜੋ ਤੁਸਾਂ ਉਸ ਨੂੰ ਮਨ ਉੱਤੇ ਨਾ ਰੱਖਿਆ ਮੈਂ ਸਰਾਪ ਦੇ ਚੁੱਕਾਂ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ
3 ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ
4 ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਏਸ ਲਈ ਦਿੱਤਾ ਸੀ ਕਿ ਮੇਰਾ ਨੇਮ ਲੇਵੀ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ
5 ਉਸ ਦੇ ਸੰਗ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਸੀ, ਮੈਂ ਉਸ ਨੂੰ ਇਹ ਦਿੱਤਾ ਭਈ ਉਹ ਡਰਦਾ ਰਹੇ। ਉਹ ਮੈਥੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈ ਖਾਂਦਾ ਰਿਹਾ
6 ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ
7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ
8 ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸਾਂ ਲੇਵੀ ਦੇ ਨੇਮ ਨੂੰ ਖਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ
9 ਸੋ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ ਕਿਉਂ ਜੋ ਤੁਸਾਂ ਮੇਰੇ ਰਾਹਾਂ ਦੀ ਪਾਲਨਾ ਨਾ ਕੀਤੀ ਸਗੋਂ ਤੁਸਾਂ ਬਿਵਸਥਾ ਵਿੱਚ ਪੱਖ ਪਾਤ ਕੀਤਾ।।
10 ਕੀ ਅਸਾਂ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਾਜਿਆॽ ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪਿਓ ਦਾਦਿਆਂ ਦੇ ਨੇਮ ਨੂੰ ਪਲੀਤ ਕਰਦੇ ਹਾਂॽ
11 ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਰ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ ਪਲੀਤ ਕੀਤਾ ਅਤੇ ਓਪਰੇ ਦਿਓਤੇ ਦੀ ਧੀ ਨੂੰ ਵਿਆਹ ਲਿਆਇਆ
12 ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਹੈ ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!
13 ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸਾਂ ਯਹੋਵਾਹ ਦੀ ਜਗਵੇਦੀ ਨੂੰ ਅੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ
14 ਤੁਸੀਂ ਆਖਦੇ ਹੋ, ਕੀ ਸਬੱਬ ਹੈॽ ਸੱਬਬ ਇਹ ਹੈ ਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਤੀਵੀਂ ਵਿੱਚ ਗਵਾਹ ਹੈ ਕਿਉਂ ਜੋ ਤੈਂ ਉਸ ਦੇ ਨਾਲ ਬੇਪਰਤੀਤੀ ਕੀਤੀ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਤੀਵੀਂ ਹੈ
15 ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆॽ ਕੀ ਉਸ ਲਈ ਰੂਹ ਬਾਕੀ ਨਹੀਂॽ ਫੇਰ ਇੱਕ ਨੂੰ ਹੀ ਕਿਉਂॽ ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ ਸੋ ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਤੀਵੀਂ ਦੀ ਬੇਪਰਤੀਤੀ ਨਾ ਕਰ
16 ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਿਆਗ ਪੱਤ੍ਰ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰੀ ਕਰੋ ਅਤੇ ਬੇਪਰਤੀਤੀ ਨਾ ਕਰੋ
17 ਤੁਸਾਂ ਆਪਣਿਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸਾਂ ਉਹ ਨੂੰ ਅਕਾ ਦਿੱਤਾॽ ਏਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਓਹਨਾਂ ਤੋਂ ਖੁਸ਼ ਹੈ, ਯਾ ਏਹ ਭਈ ਇਨਸਾਫ ਦਾ ਪਰਮੇਸ਼ੁਰ ਕਿੱਥੇ ਹੈॽ।।

Malachi 2:1 Punjabi Language Bible Words basic statistical display

COMING SOON ...

×

Alert

×