Bible Languages

Indian Language Bible Word Collections

Bible Versions

Books

Mark Chapters

Mark 11 Verses

Bible Versions

Books

Mark Chapters

Mark 11 Verses

1 ਜਾਂ ਓਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆਂ ਤੀਕਰ ਪਹੁੰਚੇ ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਘੱਲੇ
2 ਅਤੇ ਉਨ੍ਹਾਂ ਨੂੰ ਆਖਿਆ ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਹ ਦੇ ਉੱਤੇ ਕਦੇ ਕੋਈ ਸੁਆਰ ਨਹੀਂ ਹੋਇਆ। ਉਹ ਨੂੰ ਖੋਲ੍ਹ ਲਿਆਓ
3 ਅਰ ਜੇ ਕੋਈ ਤੁਹਾਨੂੰ ਕਹੇ ਭਈ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਕਹਿਣਾ ਜੋ ਪ੍ਰਭੁ ਨੂੰ ਇਹ ਦੀ ਲੋੜ ਹੈ ਤਦ ਉਹ ਝੱਟ ਉਸ ਨੂੰ ਮੁੜ ਐਧਰ ਘੱਲ ਦੇਵੇਗਾ
4 ਓਹ ਗਏ ਅਤੇ ਬੱਚੇ ਨੂੰ ਦਰਵੱਜੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ
5 ਅਰ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇਂ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਬੱਚੇ ਨੂੰ ਖੋਲ੍ਹਦੇ ਹੋ?
6 ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ
7 ਓਹ ਉਸ ਬੱਚੇ ਨੂੰ ਯਿਸੂ ਕੋਲ ਲਿਆਏ ਅਰ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸੁਆਰ ਹੋਇਆ
8 ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਰ ਹੋਰਨਾਂ ਨੇ ਖੇਤਾਂ ਵਿੱਚੋਂ ਹਰੀਆਂ ਟਹਣੀਆਂ ਵੱਢ ਕੇ ਵਿਛਾ ਦਿੱਤੀਆਂ
9 ਅਤੇ ਓਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਆਵਾਜ਼ ਨਾਲ ਕਹਿੰਦੇ ਸਨ,- ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!
10 ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ! ।।
11 ਉਹ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਗਿਆ ਅਰ ਜਦ ਉਸ ਨੇ ਚਾਰ ਚੁਫੇਰੇ ਸਭ ਕਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆਂ ਨੂੰ ਗਿਆ ਕਿਉਂ ਜੋ ਸੰਝ ਹੋ ਗਈ ਸੀ।।
12 ਅਗਲੇ ਦਿਨ ਜਾਂ ਓਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ
13 ਅਤੇ ਦੂਰੋਂ ਪੱਤਿਆਂ ਵਾਲਾ ਹੰਜੀਰ ਦਾ ਇੱਕ ਬਿਰਛ ਵੇਖ ਕੇ ਉਹ ਗਿਆ ਜੋ ਕੀ ਜਾਣੀਏ ਉਸ ਤੋਂ ਕੁਝ ਲੱਭੇ ਪਰ ਜਾਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਬਿਨਾ ਹੋਰ ਕੁਝ ਨਾ ਪਾਇਆ ਕਿਉਂਕਿ ਹੰਜੀਰਾਂ ਦੀ ਰੁੱਤ ਨਾ ਸੀ
14 ਤਦ ਉਹ ਨੇ ਅੱਗੋਂ ਉਸ ਨੂੰ ਆਖਿਆ, ਕੋਈ ਤੇਰਾ ਫ਼ਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।।
15 ਓਹ ਯਰੂਸ਼ਲਮ ਵਿੱਚ ਆਏ ਅਰ ਉਹ ਹੈਕਲ ਵਿੱਚ ਜਾਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ
16 ਅਰ ਕਿਸੇ ਨੂੰ ਹੈਕਲ ਵਿੱਚੋਂ ਦੀ ਭਾਂਡਾ ਲੈਕੇ ਲੰਘਣ ਨਾ ਦਿੱਤਾ
17 ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ? ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ ਹੈ!
18 ਪਰਧਾਨ ਜਾਜਕ ਅਰ ਗ੍ਰੰਥੀ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਦਾ ਕਿੱਕੁਰ ਨਾਸ ਕਰੀਏ ਕਿਉਂਕਿ ਓਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਹ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ
19 ਅਤੇ ਹਰ ਸੰਝ ਨੂੰ ਉਹ ਸ਼ਹਿਰੋਂ ਬਾਹਰ ਜਾਂਦਾ ਹੁੰਦਾ ਸੀ।।
20 ਸਵੇਰ ਨੂੰ ਜਾਂ ਓਹ ਉੱਧਰ ਦੀ ਲੰਘੇ ਤਾਂ ਡਿੱਠਾ ਜੋ ਉਹ ਹੰਜੀਰ ਦਾ ਬਿਰਛ ਜੜ੍ਹੋਂ ਸੁੱਕ ਗਿਆ ਹੈ
21 ਤਦ ਪਤਰਸ ਨੇ ਚੇਤੇ ਕਰਕੇ ਉਹ ਨੂੰ ਆਖਿਆ, ਸੁਆਮੀ ਜੀ ਵੇਖ, ਇਹ ਹੰਜੀਰ ਦਾ ਬਿਰਛ ਜਿਹ ਨੂੰ ਤੈਂ ਸਰਾਪ ਦਿੱਤਾ ਸੀ ਸੁੱਕ ਗਿਆ ਹੈ!
22 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਨਿਹਚਾ ਰੱਖੋ
23 ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਰ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਪਰਤੀਤ ਕਰੇ ਕੇ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਓਹ ਹੁੰਦੀਆਂ ਹਨ ਤਾਂ ਉਹ ਦੇ ਲਈ ਹੋ ਜਾਵੇਗਾ
24 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ
25 ਜਦ ਕਦੇ ਤੁਸੀਂ ਖਲੋ ਕੇ ਪ੍ਰਾਰਥਨਾ ਕਰਦੇ ਹੋ,ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜੋ ਸੁਰਗ ਵਿੱਚ ਹੈ ਤੁਹਾਡੇ ਅਪਰਾਧਾਂ ਨੂੰ ਮਾਫ ਕਰੇ
27 ਓਹ ਫੇਰ ਯਰੂਸ਼ਲਮ ਵਿੱਚ ਆਏ ਅਰ ਜਦ ਉਹ ਹੈਕਲ ਵਿੱਚ ਫਿਰਦਾ ਸੀ ਤਦ ਪਰਧਾਨ ਜਾਜਕ ਅਤੇ ਗ੍ਰੰਥੀ ਅਤੇ ਬਜੁਰਗ ਉਹ ਦੇ ਕੋਲ ਆਏ
28 ਅਰ ਉਸ ਨੂੰ ਕਿਹਾ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ? ਯਾ ਏਹ ਕੰਮ ਕਰਨ ਨੂੰ ਕਿਨ ਤੈਨੂੰ ਇਹ ਇਖ਼ਤਿਆਰ ਦਿੱਤਾ?
29 ਯਿਸੂ ਨੇ ਉਨ੍ਹਾਂ ਨੂੰ ਆਖਿਆ,ਮੈਂ ਤੁਹਾਨੂੰ ਇੱਕ ਗੱਲ ਪੁੱਛਣਾ । ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਇਖ਼ਤਿਆਰ ਨਾਲ ਇਹ ਕੰਮ ਕਰਦਾ ਹਾਂ
30 ਯੂਹੰਨਾ ਦਾ ਬਪਤਿਸਮਾ ਸੁਰਗ ਵੱਲੋਂ ਸੀ ਯਾ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!
31 ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰਕੇ ਕਿਹਾ, ਜੇ ਕਹੀਏ ਸੁਰਗ ਵੱਲੋਂ ਤਾਂ ਉਹ ਬੋਲੂ ਫਿਰ ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀ?
32 ਪਰ ਜੇ ਕਹੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ ਕਿਉਂ ਜੋ ਸੱਭੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ ਮੁੱਚ ਨਬੀ ਹੈ
33 ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਮੈਂ ਏਹ ਕੰਮ ਕਰਦਾ ਹਾਂ ।।

Mark 11:16 Punjabi Language Bible Words basic statistical display

COMING SOON ...

×

Alert

×