Bible Languages

Indian Language Bible Word Collections

Bible Versions

Books

Mark Chapters

Mark 3 Verses

Bible Versions

Books

Mark Chapters

Mark 3 Verses

1 ਉਹ ਫੇਰ ਸਮਾਜ ਵਿੱਚ ਗਿਆ ਅਰ ਉੱਥੇ ਇੱਕ ਮਨੁੱਖ ਸੀ ਜਿਹ ਦਾ ਹੱਥ ਸੁੱਕਿਆ ਹੋਇਆ ਸੀ
2 ਅਤੇ ਓਹ ਉਸ ਦੀ ਤੱਕ ਵਿਚ ਲੱਗੇ ਹੋਏ ਸਨ ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰੇ ਕਿ ਨਹੀਂ ਭਈ ਉਹ ਦੇ ਜੁੰਮੇ ਦੋਸ਼ ਲਾਉਣ
3 ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਵਿਚਾਲੇ ਖੜਾ ਹੋ
4 ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਜੋਗ ਹੈ ਯਾ ਬੁਰਾ ਕਰਨਾ? ਜਾਨ ਬਚਾਉਣੀ ਯਾ ਜਾਨ ਮਾਰਨੀ? ਪਰ ਓਹ ਚੁੱਪ ਹੀ ਰਹੇ
5 ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋਕੇ ਉਨ੍ਹਾਂ ਵੱਲ ਕ੍ਰੋਧ ਨਾਲ ਚੁਫੇਰੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਲੰਮਾ ਕਰ। ਤਾਂ ਉਸ ਨੇ ਲੰਮਾ ਕੀਤਾ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ
6 ਤਦ ਫ਼ਰੀਸੀਆਂ ਨੇ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਮਤਾ ਪਕਾਇਆ ਜੋ ਕਿਸ ਤਰਾਂ ਉਹ ਦਾ ਨਾਸ ਕਰੀਏ।।
7 ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਰ ਗਲੀਲ ਤੋਂ ਬਹੁਤ ਸਾਰੇ ਲੋਕ ਮਗਰ ਹੋ ਤੁਰੇ
8 ਅਰ ਯਹੂਦਿਯਾ ਅਤੇ ਯਰੂਸ਼ਲਮ ਅਤੇ ਅਦੂਮ ਤੋਂ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿਹੇ ਵੱਡੇ ਵੱਡੇ ਕੰਮ ਕਰਦਾ ਹੈ ਉਹ ਦੇ ਕੋਲ ਆਈ
9 ਤਾਂ ਉਹ ਨੇ ਆਪਣੇ ਚੇਲਿਆ ਨੂੰ ਆਖਿਆ, ਭੀੜ ਦੇ ਕਾਰਨ ਇੱਕ ਡੋਂਗੀ ਮੇਰੇ ਲਈ ਤਿਆਰ ਰਹੇ ਭਈ ਲੋਕ ਮੈਨੂੰ ਦਬਾ ਨਾ ਲੈਣ
10 ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੋੜੀ ਕਿ ਜਿੰਨੇ ਰੋਗੀ ਸਨ ਓਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ
11 ਅਤੇ ਭਰਿਸ਼ਟ ਆਤਮਿਆਂ ਨੇ ਜਾਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਰ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈ!
12 ਤਦ ਓਸ ਉਨ੍ਹਾਂ ਨੂੰ ਵੱਡੀ ਤਗੀਦ ਕੀਤੀ ਭਈ ਮੈਨੂੰ ਉਜਾਗਰ ਨਾ ਕਰੋ।।
13 ਫੇਰ ਉਹ ਨੇ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਓਹ ਉਸ ਦੇ ਕੋਲ ਆਏ
14 ਅਰ ਉਹ ਨੇ ਬਾਰਾਂ ਪੁਰਸ਼ ਠਹਿਰਾਏ ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ ਭਈ ਪਰਚਾਰ ਕਰਨ
15 ਨਾਲੇ ਭੂਤਾਂ ਦੇ ਕੱਢਣ ਦਾ ਇਖ਼ਤਿਆਰ ਰੱਖਣ
16 ਅਤੇ ਸ਼ਮਊਨ ਦਾ ਨਾਉਂ ਉਹ ਨੇ ਪਤਰਸ ਵੀ ਰੱਖਿਆ
17 ਅਤੇ ਜ਼ਬਦੀ ਦਾ ਪੁੱਤ੍ਰ ਯਾਕੂਬ ਅਰ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਹਾਂ ਦਾ ਨਾਉਂ ਉਹ ਨੇ ਬਨੀ ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤ੍ਰ
18 ਅਤੇ ਅੰਦ੍ਰਿਯਾਸ ਅਤੇ ਫ਼ਿਲਿੱਪੁਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤ੍ਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ
19 ਅਤੇ ਯਹੂਦਾ ਇਸਕਰਿਯੋਤੀ ਜਿਹ ਨੇ ਉਸ ਨੂੰ ਫੜਵਾ ਵੀ ਦਿੱਤਾ।।
20 ਉਹ ਘਰ ਆਇਆ ਅਰ ਫਿਰ ਐੱਨੀ ਭੀੜ ਇੱਕਠੀ ਹੋਈ ਜੋ ਓਹ ਰੋਟੀ ਵੀ ਨਾ ਖਾ ਸਕੇ
21 ਜਾਂ ਉਹ ਦੇ ਸਾਕਾਂ ਨੇ ਇਹ ਸੁਣਿਆ ਤਾਂ ਓਹ ਉਸ ਦੇ ਫੜਨ ਨੂੰ ਨਿੱਕਲੇ ਕਿਉਂ ਜੋ ਉਨ੍ਹਾਂ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ!
22 ਅਤੇ ਗ੍ਰੰਥੀਆਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਭਈ ਉਹ ਬਆਲ- ਜ਼ਬੂਲ ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ
23 ਤਾਂ ਉਸ ਨੇ ਉਹਨਾਂ ਨੂੰ ਅਪਣੇ ਕੋਲ ਸੱਦ ਕੇ ਦ੍ਰਿਸ਼ਟਾਂਤਾਂ ਵਿਚ ਉਨ੍ਹਾਂ ਨੂੰ ਕਿਹਾ ਕਿ ਸ਼ਤਾਨ ਨੂੰ ਸ਼ਤਾਨ ਕਿਸ ਤਰਾਂ ਕੱਢ ਸੱਕਦਾ ਹੈ?
24 ਜੇ ਕਿਸੇ ਰਾਜ ਵਿਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸੱਕਦਾ
25 ਅਰ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਠਹਿਰ ਨਾ ਸੱਕੇਗਾ
26 ਜੇ ਸ਼ਤਾਨ ਆਪਣੇ ਹੀ ਵਿਰੁੱਧ ਉੱਠੇ ਅਰ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸੱਕਦਾ ਸਗੋਂ ਉਹ ਦਾ ਓੜਕ ਆ ਪੁੱਜਿਆ
27 ਪਰ ਕੋਈ ਕਿਸੇ ਜੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਅਸਬਾਬ ਲੁੱਟ ਨਹੀਂ ਸੱਕਦਾ ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਦ ਉਹ ਉਸ ਦਾ ਘਰ ਲੁੱਟੇਗਾ
28 ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤ੍ਰਾਂ ਦੇ ਸਾਰੇ ਪਾਪ ਅਤੇ ਕੁਫ਼ਰ ਜਿੰਨੇ ਓਹ ਬਕਣਗੇ ਮਾਫ਼ ਕੀਤੇ ਜਾਣਗੇ
29 ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਗਿਆ
30 ਕਿਉਂ ਜੋ ਉਨ੍ਹਾਂ ਆਖਿਆ ਸੀ ਭਈ ਭਰਿਸ਼ਟ ਆਤਮਾ ਉਹ ਦੇ ਵਿੱਚ ਹੈ।।
31 ਤਦ ਉਹ ਦੀ ਮਾਤਾ ਅਰ ਉਹ ਦੇ ਭਰਾ ਆਏ ਅਤੇ ਬਾਹਰ ਖੜੋ ਕੇ ਉਹ ਨੂੰ ਬੁਲਾ ਭੇਜਿਆ
32 ਅਤੇ ਬਹੁਤ ਲੋਕ ਉਹ ਦੇ ਚੁਫੇਰੇ ਬੈਠੇ ਸਨ ਸੋ ਉਹ ਨੂੰ ਆਖਣ ਲੱਗੇ, ਵੇਖ ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੈਨੂੰ ਢੂੰਡਦੇ ਹਨ
33 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ?
34 ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ ਦੁਆਲੇ ਬੈਠੇ ਸਨ ਚੌਹੀਂ ਪਾਸੀਂ ਨਿਗਾਹ ਕਰ ਕੇ ਆਖਿਆ, ਔਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ
35 ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਸੋਈ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।।

Mark 3:25 Punjabi Language Bible Words basic statistical display

COMING SOON ...

×

Alert

×