Bible Languages

Indian Language Bible Word Collections

Bible Versions

Books

Matthew Chapters

Matthew 23 Verses

Bible Versions

Books

Matthew Chapters

Matthew 23 Verses

1 ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ
2 ਗ੍ਰੰਥੀ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ
3 ਇਸ ਲਈ ਸਭ ਕੁਝ ਜੋ ਓਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂ ਜੋ ਓਹ ਕਹਿੰਦੇ ਹਨ ਪਰ ਕਰਦੇ ਨਹੀਂ
4 ਓਹ ਭਾਰੇ ਬੋਝ ਜਿਨ੍ਹਾਂ ਨੂੰ ਚੁੱਕਣਾ ਔਖਾ ਹੈ ਬੰਨ੍ਹ ਕੇ ਮਨੁੱਖਾਂ ਦਿਆਂ ਮੋਢੀਆਂ ਉੱਤੇ ਰੱਖਦੇ ਹਨ ਪਰ ਓਹ ਆਪ ਉਨ੍ਹਾਂ ਨੂੰ ਆਪਣੀ ਉਂਗਲੀ ਨਾਲ ਖਿਸਕਾਉਣ ਨੂੰ ਰਾਜੀ ਨਹੀਂ
5 ਓਹ ਆਪਣੇ ਸਭ ਕੰਮ ਲੋਕਾਂ ਦੇ ਵਿਖਲਾਵੇ ਲਈ ਕਰਦੇ ਹਨ ਕਿਉਂ ਜੋ ਓਹ ਆਪਣੇ ਤਵੀਤ ਚਾਉੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ
6 ਅਤੇ ਮਿਹਮਾਨੀਆਂ ਵਿੱਚ ਉੱਚੀਆਂ ਥਾਵਾਂ ਅਤੇ ਸਮਾਜਾਂ ਵਿੱਚ ਅਗਲੀਆਂ ਕੁਰਸੀਆਂ
7 ਅਤੇ ਬਜਾਰਾਂ ਵਿੱਚ ਪਰਨਾਮ ਲੈਣ ਅਤੇ ਮਨੁੱਖਾਂ ਕੋਲੋਂ ਸੁਆਮੀ ਜੀ ਕਹਾਉਣ ਦੇ ਭੁੱਖੇ ਹਨ
8 ਪਰ ਤੁਸੀਂ ਸੁਆਮੀ ਨਾ ਕਹਾਓ ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਰ ਤੁਸੀਂ ਸੱਭੇ ਭਾਈ ਹੋ
9 ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ ਜਿਹੜਾ ਅਕਾਸ਼ ਉੱਤੇ ਹੈ
10 ਅਰ ਨਾ ਤੁਸੀਂ ਮਾਲਕ ਕਹਾਓ ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ
11 ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ ਸੋ ਤੁਹਾਡਾ ਟਹਿਲੂਆ ਹੋਵੇ
12 ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਸੋ ਉੱਚਾ ਕੀਤਾ ਜਾਵੇਗਾ।।
13 ਪਰ ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਇਸ ਲਈ ਜੋ ਤੁਸੀਂ ਸੁਰਗ ਦੇ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ
14 ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।।
15 ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ ਥਲ ਗਾਹੁੰਦੇ ਹੋ ਅਤੇ ਜਾਂ ਉਹ ਆ ਚੁੱਕਿਆ ਤਾਂ ਤੁਸੀਂ ਉਹ ਨੂੰ ਆਪਣੇ ਨਾਲੋਂ ਦੂਣਾ ਨਰਕ ਦਾ ਪੁੱਤ੍ਰ ਬਣਾਉਂਦੇ ਹੋ।।
16 ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਇ ਹਾਇ! ਜਿਹੜੇ ਆਖਦੇ ਹੋ ਭਈ ਜੇ ਕੋਈ ਹੈਕਲ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਗੱਲ ਖਾਵੇ ਉਹ ਪੂਰੀ ਕਰਨੀ ਪਊ
17 ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਯਾ ਹੈਕਲ ਜਿਹ ਨੇ ਸੋਨੇ ਨੂੰ ਪਵਿੱਤ੍ਰ ਕੀਤਾ ਹੈ?
18 ਅਤੇ ਇਹ ਆਖਦੇ ਹੋ ਭਈ ਜੋ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜਿਹੜੀ ਭੇਟ ਉਸ ਉੱਤੇ ਹੈ ਜੇ ਉਹ ਦੀ ਸੌਂਹ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਊ
19 ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਯਾ ਜਗਵੇਦੀ ਜਿਹੜੀ ਭੇਟ ਨੂੰ ਪਵਿੱਤ੍ਰ ਕਰਦੀ ਹੈ?
20 ਇਸ ਲਈ ਜੋ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਜਿਹੜੀਆਂ ਉਸ ਉੱਤੇ ਹਨ ਸੌਂਹ ਖਾਂਦਾ ਹੈ
21 ਅਤੇ ਜੋ ਕੋਈ ਹੈਕਲ ਦੀ ਸੌਂਹ ਖਾਂਦਾ ਹੈ ਸੋ ਉਸ ਦੀ ਅਰ ਉਸ ਦੇ ਵਿੱਚ ਰਹਿਣ ਵਾਲੇ ਦੀ ਭਈ ਸੌਂਹ ਖਾਂਦਾ ਹੈ
22 ਅਤੇ ਜੋ ਕੋਈ ਸੁਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।।
23 ਹੇ ਕਪਟੀ ਗ੍ਰੰਥੀਓ ਅਤੇ ਫ਼ਰਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦੀਨੇ ਅਤੇ ਸੌਂਫ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਅਤੇ ਤੁਰੇਤ ਦੇ ਭਾਰੇ ਹੁਕਮਾਂ ਨੂੰ ਅਰਥਾਤ ਨਿਆਉਂ ਅਰ ਦਯਾ ਅਰ ਨਿਹਚਾ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ
24 ਹੇ ਅੰਨ੍ਹੇ ਆਗੂਓ ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ!।।
25 ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ
26 ਹੇ ਅੰਨ੍ਹੇ ਫ਼ਰੀਸੀ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰ ਤਾਂ ਓਹ ਬਾਹਰੋਂ ਵੀ ਸਾਫ਼ ਹੋਣਗੇ।।
27 ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ
28 ਇਸੇ ਤਰਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਰ ਕੁਧਰਮ ਨਾਲ ਭਰੇ ਹੋਏ ਹੋ।।
29 ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ
30 ਅਤੇ ਆਖਦੇ ਹੋ, ਜੇ ਅਸੀਂ ਆਪਣੇ ਪਿਉਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ
31 ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖੂਨੀਆਂ ਦੇ ਪੁੱਤ੍ਰ ਹਾਂ
32 ਸੋ ਤੁਸੀਂ ਆਪਣੇ ਪਿਉਦਾਦਿਆਂ ਦੇ ਮਾਪ ਨੂੰ ਭਰੀ ਜਾਓ
33 ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੇ ਡੰਨੋਂ ਕਿਸ ਬਿਧ ਭੱਜੋਗੇ?
34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ
35 ਤਾਂਕਿ ਧਰਮੀਆਂ ਦਾ ਜਿੰਨਾ ਲਹੂ ਧਰਤੀ ਉੱਤੇ ਵਹਾਇਆ ਗਿਆ ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਰਕਯਾਹ ਦੇ ਪੁੱਤ੍ਰ ਜ਼ਕਰਯਾਹ ਦੇ ਲਹੂ ਤੀਕ ਜਿਹ ਨੂੰ ਤੁਸਾਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ਸੱਭੋ ਤੁਹਾਡੇ ਜੁੰਮੇ ਆਵੇ
36 ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀਹੜੀ ਦੇ ਲੋਕਾਂ ਦੇ ਜੁੰਮੇ ਆਵੇਗਾ।।
37 ਹੇ ਯਰੂਸ਼ਲਮ ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਗਏ ਪਥਰਾਉ ਕਰਦਾ ਹੈਂ ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ
38 ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ
39 ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਏਦੋਂ ਅੱਗੇ ਫੇਰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਹੈ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ।।

Matthew 23:39 Punjabi Language Bible Words basic statistical display

COMING SOON ...

×

Alert

×