Bible Languages

Indian Language Bible Word Collections

Bible Versions

Books

Matthew Chapters

Matthew 25 Verses

Bible Versions

Books

Matthew Chapters

Matthew 25 Verses

1 ਉਸ ਵੇਲੇ ਸੁਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸਾਲਾਂ ਲੈਕੇ ਲਾੜੇ ਦੇ ਮਿਲਨ ਨੂੰ ਨਿੱਕਲੀਆਂ
2 ਅਰ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਚਤਰ ਸਨ
3 ਕਿਉਂਕਿ ਜਿਹੜੀਆਂ ਮੁਰਖਣੀਆਂ ਸਨ ਉਨ੍ਹਾਂ ਨੇ ਆਪਣੀਆਂ ਮਸਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ
4 ਪਰ ਚਤਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸਾਲਾਂ ਨਾਲ ਲੈ ਲਿਆ
5 ਅਤੇ ਜਦ ਲਾੜੇ ਨੇ ਚਿਰ ਲਾਇਆ ਓਹ ਸਭ ਊਂਘ ਪਈਆਂ ਅਤੇ ਸੌਂ ਗਈਆਂ
6 ਅਰ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਨ ਨੂੰ ਨਿੱਕਲੋ!
7 ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸਾਲਾਂ ਤਿਆਰ ਕੀਤੀਆਂ
8 ਅਤੇ ਮੂਰਖਾਂ ਨੇ ਚਤਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ ਕਿਉਂ ਜੋ ਸਾਡੀਆਂ ਮਸਾਲਾਂ ਬੁਝਦੀਆਂ ਜਾਂਦੀਆਂ ਹਨ
9 ਪਰ ਚਤਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਵੇ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ
10 ਅਤੇ ਜਦ ਓਹ ਮੁੱਲ ਲੈਣ ਗਈਆਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਬੂਹਾ ਮਾਰਿਆ ਗਿਆ
11 ਅਰ ਪਿੱਛੋਂ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਖੋਲ੍ਹ ਦਿਓ!
12 ਪਰ ਉਹਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ
13 ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।।
14 ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਹ ਨੇ ਪਰਦੇਸ ਨੂੰ ਜਾਣ ਲੱਗਿਆ ਆਪਣੇ ਚਾਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ
15 ਅਤੇ ਇੱਕ ਨੂੰ ਪੰਜ ਤੋੜੇ, ਦੂਏ ਨੂੰ ਦੋ ਅਤੇ ਤੀਏ ਨੂੰ ਇੱਕ, ਹਰੇਕ ਨੂੰ ਉਹ ਦੇ ਗੁਣ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ
16 ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾਕੇ ਉਨ੍ਹਾਂ ਨਾਲ ਬਣਜ ਬੁਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ
17 ਇਸੇ ਤਰਾਂ ਜਿਹ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਖੱਟ ਲਏ
18 ਪਰ ਜਿਹ ਨੇ ਇੱਕੋ ਲਿਆ ਸੀ ਉਹ ਨੇ ਜਾਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਰੁਪਿਆਂ ਨੂੰ ਲੁਕਾ ਦਿੱਤਾ
19 ਬਹੁਤ ਚਿਰ ਪਿੱਛੋਂ ਉਨ੍ਹਾਂ ਚਾਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ
20 ਸੋ ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆਣ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖ ਅਤੇ ਕਿਹਾ, ਸੁਆਮੀ ਜੀ ਤੁਸਾਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਭੀ ਖੱਟੇ
21 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਾਸ਼ੇ! ਤੂੰ ਤਾਂ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
22 ਅਤੇ ਜਿਹ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਤੁਸਾਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਭੀ ਖੱਟੇ
23 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਸ਼ੇ! ਤੂੰ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
24 ਫੇਰ ਜਿਹ ਨੇ ਇੱਕ ਤੋਂੜਾ ਲਿਆ ਸੀ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਿਆ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਰ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ
25 ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਏਹ ਆਪਣਾ ਲੈ ਲਓ
26 ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਚਾਕਰ! ਕੀ ਤੈਂ ਜਾਣਿਆ ਭਈ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਰ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
27 ਇਸੇ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸਰਾਫ਼ਾਂ ਨੂੰ ਦਿੰਦਾ ਤਾਂ ਮੈਂ ਆਣ ਕੇ ਆਪਣਾ ਮਾਲ ਬਿਆਜ ਸੁੱਧਾ ਲੈਂਦਾ
28 ਸੋ ਉਹ ਤੋਂੜਾ ਉਸ ਕੋਲੋਂ ਲੈ ਲਓ ਅਤੇ ਜਿਹ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ
29 ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਸੋ ਵੀ ਫੇਰ ਲਿਆ ਜਾਵੇਗਾ
30 ਇਸ ਨਿਕੰਮੇ ਚਾਕਰ ਨੂੰ ਬਾਹਰ ਦੇ ਅੰਧਘੋਰ ਵਿੱਚ ਕੱਢ ਦਿਓ। ਓੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।।
31 ਜਦ ਮਨੁੱਖ ਦਾ ਪੁੱਤ੍ਰ ਆਪਣੇ ਤੇਜ ਨਾਲ ਸਾਰੇ ਦੂਤਾਂ ਸਣੇ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ
32 ਅਰ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਰ ਜਿਸ ਤਰਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਵੱਖਰਿਆਂ ਕਰਦਾ ਹੈ ਓਸੇ ਤਰਾਂ ਉਹ ਉਨ੍ਹਾਂ ਨੂੰ ਇੱਕ ਦੂਏ ਤੋਂ ਵੱਖਰਾ ਕਰੇਗਾ
33 ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਰ ਬੱਕਰੀਆਂ ਨੂੰ ਖੱਬੇ ਪਾਸੇ ਖੜਿਆਂ ਕਰੇਗਾ
34 ਤਦ ਪਾਤਸ਼ਾਹ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਸੰਸਾਰ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ ਉਸ ਦੇ ਵਾਰਸ ਹੋਵੋ
35 ਕਿਉਂ ਜੋ ਮੈਂ ਭੁੱਖਾ ਸਾਂ ਅਤੇ ਤੁਸਾਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਆਹਿਆ ਸਾਂ ਅਰ ਤੁਸਾਂ ਮੈਨੂੰ ਪਿਆਇਆ, ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਉਤਾਰਿਆ
36 ਨੰਗਾ ਸਾਂ ਅਰ ਤੁਸਾਂ ਮੈਨੂੰ ਪਹਿਨਾਇਆ ਮੈਂ ਰੋਗੀ ਸਾਂ ਅਰ ਤੁਸਾਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸਾਂ ਅਤੇ ਤੁਸੀਂ ਮੇਰੇ ਕੋਲ ਆਏ
37 ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੁ ਜੀ ਅਸਾਂ ਕਦ ਤੈਨੂੰ ਭੁੱਖਾ ਵੇਖਿਆ ਅਤੇ ਖੁਆਇਆ ਯਾ ਤਿਹਾਇਆ ਅਤੇ ਪਿਲਾਇਆ?
38 ਕਦ ਅਸਾਂ ਤੈਨੂੰ ਪਰਦੇਸੀ ਵੇਖਿਆ ਅਤੇ ਆਪਣੇ ਘਰ ਉਤਾਰਿਆ ਯਾ ਨੰਗਾ ਵੇਖਿਆ ਅਤੇ ਪਹਿਨਾਇਆ?
39 ਕਦ ਅਸਾਂ ਤੈਨੂੰ ਰੋਗੀ ਯਾ ਕੈਦੀ ਵੇਖਿਆ ਅਰ ਤੇਰੇ ਕੋਲ ਆਏ?
40 ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ
41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ
42 ਕਿਉਂ ਜੋ ਮੈਂ ਭੁੱਖਾ ਸਾਂ ਅਰ ਤੁਸਾਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸਾਂ ਅਰ ਤੁਸਾਂ ਮੈਨੂੰ ਨਾ ਪਿਆਇਆ
43 ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸਾਂ ਅਤੇ ਤੁਸਾਂ ਮੈਨੂੰ ਨਾ ਪਹਿਨਾਇਆ, ਰੋਗੀ ਅਤੇ ਕੈਦੀ ਸਾਂ ਅਰ ਤੁਸਾਂ ਮੇਰੀ ਖ਼ਬਰ ਨਾ ਲਈ
44 ਤਦ ਓਹ ਵੀ ਉੱਤਰ ਦੇਣਗੇ, ਪ੍ਰਭੁ ਜੀ ਕਦ ਅਸਾਂ ਤੈਨੂੰ ਭੁੱਖਾ ਯਾ ਤਿਹਾਇਆ ਯਾ ਪਰਦੇਸੀ ਯਾ ਨੰਗਾ ਯਾ ਰੋਗੀ ਯਾ ਕੈਦੀ ਵੇਖਿਆ ਅਤੇ ਤੇਰੀ ਟਹਿਲ ਨਾ ਕੀਤੀ?
45 ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਇਹ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਕੀਤਾ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ
46 ਅਤੇ ਏਹ ਸਦੀਪਕ ਸਜ਼ਾ ਵਿੱਚ ਜਾਣਗੇ ਪਰ ਧਰਮੀ ਸਦੀਪਕ ਜੀਉਣ ਵਿੱਚ ।।

Matthew 25:1 Punjabi Language Bible Words basic statistical display

COMING SOON ...

×

Alert

×