Bible Languages

Indian Language Bible Word Collections

Bible Versions

Books

Numbers Chapters

Numbers 15 Verses

Bible Versions

Books

Numbers Chapters

Numbers 15 Verses

1 ਯਹੋਵਾਹ ਮੂਸਾ ਨੂੰ ਬੋਲਿਆ,
2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਭਈ ਜਦ ਤੁਸੀਂ ਆਪਣੀ ਵੱਸਣ ਦੀ ਧਰਤੀ ਵਿੱਚ ਜਿਹੜੀ ਮੈਂ ਤੁਹਾਨੂੰ ਦਿੰਦਾ ਹਾਂ ਆਉ
3 ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਂਣੇ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁਖਣਾ ਪੂਰੀ ਕਰੋ ਅਥਵਾ ਖੁਸ਼ੀ ਦੀ ਭੇਟ ਵਾਂਙੁ ਯਾ ਤੁਹਾਡੇ ਠਹਿਰਾਏ ਹੋਏ ਪਰਬਾ ਵਿੱਚ ਦੀ ਭੇਟ ਵਾਂਙੁ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੌਣੇ ਤੋਂ ਯਾ ਇੱਜੜ ਤੋਂ ਹੋਵੇ
4 ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫੇ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ
5 ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮੱਧ ਹਰ ਲੇਲੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਅਥਵਾ ਬਲੀ ਨਾਲ ਬਣਾ ਛੱਡ
6 ਛੱਤ੍ਰੇ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਬਣਾ ਛੱਡ
7 ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮੱਧ ਯਹੋਵਾਹ ਲਈ ਸੁਗੰਧਤਾ ਚੜ੍ਹਾ
8 ਜਦ ਤੂੰ ਹੋਮ ਦੀ ਭੇਟ ਅਥਵਾ ਬਲੀ ਲਈ ਵਹਿੜਾ ਤਿਆਰ ਕਰੇ ਤਾਂ ਜੋ ਸੁੱਖਣਾ ਪੂਰੀ ਹੋਵੇ ਅਥਵਾ ਯਹੋਵਾਹ ਲਈ ਸੁੱਖ ਸਾਂਦ ਦੀਆਂ ਭੇਟਾਂ ਹੋਣ
9 ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ
10 ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮੱਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ
11 ਇਉਂ ਹਰ ਬਲਦ, ਹਰ ਛੱਤ੍ਰੇ, ਹਰ ਲੇਲੇ ਅਤੇ ਹਰ ਮੇਮਨੇ ਲਈ ਲਈ ਕੀਤਾ ਜਾਵੇ
12 ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ ਇਉਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ
13 ਸਾਰੇ ਦੇਸੀ ਜਦ ਉਨ੍ਹਾਂ ਨਾਲ ਜਦ ਓਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਉਂ ਹੀ ਕਰਨ
14 ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਅਥਵਾ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ
15 ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਏਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਤਿਵੇਂ ਪਰਦੇਸੀ ਯਹੋਵਾਹ ਅੱਗੇ ਹੋ
16 ਇੱਕੋ ਬਿਵਸਥਾ ਅਤੇ ਇੱਕੋ ਹੀ ਕਾਨੂਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਟਿਕਿਆ ਹੋਇਆ ਹੋਵੇ।।
17 ਯਹੋਵਾਹ ਮੂਸਾ ਨਾਲ ਬੋਲਿਆ,
18 ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਭਈ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ
19 ਤਾਂ ਐਉਂ ਹੋਵੇਗਾ ਭਈ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਇਓ
20 ਆਪਣੀ ਤੌਣ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਤਿਵੇਂ ਏਹ ਨੂੰ ਹਿਲਾਓ
21 ਤੁਸੀਂ ਆਪਣੀ ਤੌਣ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।।
22 ਜਦ ਤੁਸੀਂ ਭੁੱਲੋ ਅਤੇ ਏਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਮੂਸਾ ਨੂੰ ਬੋਲਿਆ ਹੈ
23 ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ
24 ਤਾਂ ਇਉਂ ਜੇ ਓਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਪਰੋਖੇ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਵਹਿੜਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਣੇ ਕਨੂਨ ਦੇ ਅਨੁਸਾਰ ਨਾਲੇ ਪਾਪ ਦੀ ਬਲੀ ਲਈ ਇੱਕ ਬੱਕਰਾ
25 ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਓਹ ਮਾਫ਼ ਕੀਤੇ ਜਾਣਗੇ ਕਿਉਂ ਜੋ ਓਹ ਭੁੱਲ ਸੀ, ਓਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਦੀ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ
26 ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਓਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਟਿਕਿਆ ਹੋਇਆ ਹੈ ਕਿਉਂ ਜੋ ਓਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।।
27 ਜੇ ਇੱਕੋ ਹੀ ਪ੍ਰਾਣੀ ਭੁੱਲ ਨਾਲ ਪਾਪ ਕਰੇਂ ਤਾ ਪਾਪ ਦੀ ਬਲੀ ਲਈ ਓਹ ਇੱਕ ਸਾਲਾ ਬੱਕਰੀ ਚੜ੍ਹਾਵੇ
28 ਫੇਰ ਜਾਜਕ ਉਸ ਪ੍ਰਾਣੀ ਲਈ ਜਿਹੜਾ ਭੁੱਲ ਕੇ ਪਾਪ ਕਰੇ ਪਰਾਸਚਿਤ ਕਰੇ ਜਦ ਓਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ ਐਉਂ ਉਹ ਦੇ ਲਈ ਪਰਾਸਚਿਤ ਹੋਵੇ ਤਾਂ ਉਹ ਮਾਫੀ ਪਾਵੇਗਾ
29 ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਟਿਕਦਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ
30 ਜਿਹੜਾ ਪ੍ਰਾਣੀ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਪ੍ਰਾਣੀ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ
31 ਏਸ ਲਈ ਭਈ ਉਸ ਨੇ ਯਹੋਵਾਹ ਦੀ ਬਾਣੀ ਦੀ ਹਾਨੀ ਕੀਤੀ ਅਤੇ ਉਸ ਦਾ ਹੁਕਮ ਤੋਂੜਿਆ ਹੈ, ਉਹ ਪ੍ਰਾਣੀ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਘੇਸ ਉਸ ਦੇ ਉੱਤੇ ਹੋਵੇਗੀ।।
32 ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁੱਗਦਾ ਹੋਇਆ ਮਿਲਿਆ
33 ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁੱਗਦਿਆਂ ਮਿਲਿਆ ਸੀ ਓਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ
34 ਤਾਂ ਉਨ੍ਹਾਂ ਨੇ ਉਸ ਨੂੰ ਬੰਦੀ ਖਾਨੇ ਵਿੱਚ ਰੱਖਿਆ ਕਿਉਂ ਜੋ ਅਜੇ ਤੀਕ ਏਹ ਸਫਾਈ ਨਾਲ ਨਹੀਂ ਦੱਸਿਆ ਗਿਆ ਸੀ ਭਈ ਉਹ ਦੇ ਨਾਲਕੀ ਕੀਤਾ ਜਾਵੇ
35 ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਜ਼ਰੂਰ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ
36 ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।
37 ਯਹੋਵਾਹ ਨੇ ਮੂਸਾ ਨੂੰ ਆਖਿਆ,
38 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕੇ ਓਹ ਆਪਣੇ ਬਸਤ੍ਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੀਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ
39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਛਨਾਲਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ
40 ਤਾਂ ਜੋ ਤੁਸੀਂ ਮੇਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਉਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤ੍ਰ ਹੋਵੋ
41 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

Numbers 15:1 Punjabi Language Bible Words basic statistical display

COMING SOON ...

×

Alert

×