Indian Language Bible Word Collections
Numbers 33:44
Numbers Chapters
Numbers 33 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Numbers Chapters
Numbers 33 Verses
1
|
ਏਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਓਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਰ ਹਾਰੂਨ ਦੀ ਅਗਵਾਈ ਨਾਲ ਨਿੱਕਲੇ |
2
|
ਅਤੇ ਮੂਸਾ ਨੇ ਉਨ੍ਹਾਂ ਦੇ ਸਫਰਾਂ ਨੂੰ ਉਨ੍ਹਾਂ ਦੀਆਂ ਮੰਜਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜਿਲਾਂ ਏਹ ਹਨ- |
3
|
ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੋਂ ਨਿੱਕਲ ਗਏ |
4
|
ਜਦੋਂ ਮਿਸਰੀ ਸਾਰੇ ਪਲੋਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਵਿੱਚ ਸਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਦਾ ਫੈਂਸਲਾ ਕਰ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ |
5
|
ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਸੁੱਕੋਥ ਵਿੱਚ ਆਪਣੇ ਡੇਰੇ ਲਾਏ |
6
|
ਤਾਂ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ |
7
|
ਫੇਰ ਏਥਾਮ ਤੋਂ ਕੂਚ ਕਰ ਕੇ ਓਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲਸਫੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ |
8
|
ਤਾਂ ਹਹੀਰੋਥ ਦੇ ਅੱਗੋਂ ਕੂਚ ਕਰ ਕੇ ਓਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ |
9
|
ਅਤੇ ਮਾਰਾਹ ਤੋਂ ਕੂਚ ਕਰ ਕੇ ਓਹ ਏਲੀਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਰ ਸੱਤਰ ਖਜੂਰ ਦੇ ਬਿਰਛ ਸਨ, ਸੋ ਉੱਥੇ ਉਨ੍ਹਾਂ ਨੇ ਡੇਰੇ ਲਾਏ |
10
|
ਫੇਰ ਉਨ੍ਹਾਂ ਨੇ ਏਲੀਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ |
11
|
ਅਤੇ ਲਾਲ ਸਮੁੰਦਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ |
12
|
ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ |
13
|
ਤਾਂ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ |
14
|
ਤਾਂ ਆਲੂਸ਼ ਤੋਂ ਕੂਚ ਕਰ ਕੇ ਰਫੀਦਿਮ ਵਿੱਚ ਡੇਰੇ ਲਾਏ ਪਰ ਉੱਥੇ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ |
15
|
ਫੇਰ ਰਫੀਦਿਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ |
16
|
ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ- ਹੱਤਅਵਾਹ ਵਿੱਚ ਡੇਰੇ ਲਾਏ |
17
|
ਤਾਂ ਕਿਬਰੋਥ- ਹੱਤਅਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ |
18
|
ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ |
19
|
ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ |
20
|
ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ |
21
|
ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ |
22
|
ਤਾਂ ਰਿੱਸਾਹ ਤੋਂ ਕੂਚ ਕਰ ਕੇ ਕਹੇਲਾਥਾਹ ਵਿੱਚ ਡੇਰੇ ਲਾਏ |
23
|
ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਹਾੜ ਵਿੱਚ ਡੇਰੇ ਲਾਏ |
24
|
ਤਾਂ ਸ਼ਾਫ਼ਰ ਪਹਾੜ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ |
25
|
ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲੋਥ ਵਿੱਚ ਡੇਰੇ ਲਾਏ |
26
|
ਫੇਰ ਮਕਹੇਲੋਥ ਤੋਂ ਕੂਚ ਕਰ ਕੇ ਤਾਹਥ ਵਿੱਚ ਡੇਰੇ ਲਾਏ |
27
|
ਅਤੇ ਤਾਹਥ ਤੋਂ ਕੂਚ ਕਰ ਕੇ ਥਾਰਹ ਵਿੱਚ ਡੇਰੇ ਲਾਏ |
28
|
ਅਤੇ ਥਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ |
29
|
ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ |
30
|
ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ |
31
|
ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ |
32
|
ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ |
33
|
ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ |
34
|
ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ |
35
|
ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ |
36
|
ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ |
37
|
ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਹਾੜ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ |
38
|
ਅਤੇ ਹਾਰੂਨ ਜਾਜਕ ਹੋਰ ਪਹਾੜ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ |
39
|
ਅਤੇ ਹਾਰੂਨ ਇੱਕ ਸੌ ਤੇਈ ਵਰਿਹਾਂ ਦਾ ਸੀ ਜਦ ਉਹ ਹੋਰ ਪਹਾੜ ਉੱਤੇ ਮਰ ਗਿਆ।। |
40
|
ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖਬਰ ਸੁਣੀ |
41
|
ਅਤੇ ਉਨ੍ਹਾਂ ਨੇ ਹੋਰ ਪਹਾੜ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ |
42
|
ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫੂਨੋਨ ਵਿੱਚ ਡੇਰੇ ਲਾਏ |
43
|
ਤਾਂ ਫੂਨੋਨ ਤੋਂ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ |
44
|
ਅਤੇ ਓਬੋਥ ਤੋਂ ਕੂਚ ਕਰ ਕੇ ਇਯੇ-ਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ |
45
|
ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ-ਗਾਦ ਵਿੱਚ ਡੇਰੇ ਲਾਏ |
46
|
ਅਤੇ ਦੀਬੋਨ-ਗਾਦ ਤੋਂ ਕੂਚ ਕਰ ਕੇ ਅਲਮੋਨ- ਦਿਬਲਾਤੈਮਾਹ ਵਿੱਚ ਡੇਰੇ ਲਾਏ |
47
|
ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ |
48
|
ਅਬਾਰੀਮ ਦੇ ਪਹਾੜਾ ਤੋਂ ਕੂਚ ਕਰ ਕੇ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ |
49
|
ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ-ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੀਕ ਮੋਆਬ ਦੇ ਮਦਾਨ ਵਿੱਚ ਡੇਰੇ ਲਾਏ।। |
50
|
ਯਹੋਵਾਹ ਮੂਸਾ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਬੋਲ੍ਹਿਆ, |
51
|
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੀ ਧਰਤੀ ਵਿੱਚ ਲੰਘੋ |
52
|
ਤਾਂ ਤੁਸੀਂ ਉਸ ਧਰਤੀ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਉੱਕਰੇ ਹੋਏ ਪੱਥਰਾਂ ਨੂੰ ਨਾਸ ਕਰੋ ਅਤੇ ਉਨ੍ਹਾਂ ਦੇ ਢਾਲੇ ਹੋਏ ਬੁੱਤਾਂ ਨੂੰ ਵੀ ਨਾਸ ਕਰੋ ਅਤੇ ਉਨ੍ਹਾਂ ਦੇ ਸਾਰੇ ਉੱਚੇ ਅਸਥਾਨਾਂ ਨੂੰ ਢਾਹ ਸੁੱਟੋ |
53
|
ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ |
54
|
ਤੁਸੀਂ ਗੁਣਾ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਮਿਲਖ ਕਰ ਲਓ। ਬਹੁਤਿਆਂ ਲਈ ਤੁਸੀਂ ਵੱਡੀ ਮਿਲਖ ਦਿਓ ਅਤੇ ਥੋੜਿਆਂ ਲਈ ਛੋਟੀ ਮਿਲਖ ਦਿਓ। ਜਿੱਥੇ ਕਿਸੇ ਦਾ ਗੁਣਾ ਪਵੇ ਉੱਥੇ ਉਸ ਦੀ ਮਿਲਖ ਹੋਵੇ। ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਮਿਲਖ ਲਿਓ |
55
|
ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਐਉਂ ਹੋਵੇਗਾ ਕਿ ਓਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਤਿਣ ਅਰ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਓਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁਖ ਦੇਣਗੇ |
56
|
ਤਾਂ ਐਉਂ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨਾ ਧਾਰਿਆ ਉਹੀ ਤੁਹਾਡੇ ਨਾਲ ਕਰਾਂਗਾ!।। |